ETV Bharat / state

ਨਸ਼ੇ ਖਿਲਾਫ਼ ਮੋਗਾ ਪੁਲਿਸ ਦਾ ਵੱਡਾ ਐਕਸ਼ਨ ! - ਪੰਜਾਬ ਪੁਲਿਸ ਨਸ਼ਿਆਂ ਦਾ ਖਾਤਮਾ ਕਰਨ ਲਈ ਵਚਨਬੱਧ

ਨਸ਼ੇ ਦੇ ਖਾਤਮੇ ਨੂੰ ਲੈਕੇ ਮੋਗਾ ਪੁਲਿਸ ਵੱਲੋਂ ਖਾਸ ਮੁਹਿੰਮ ਵਿੱਢੀ ਗਈ ਹੈ। ਮੋਗਾ ਪੁਲਿਸ ਨੇ 10 ਗ੍ਰਾਮ ਹੈਰੋਇਨ, 290 ਨਸ਼ੀਲੀਆਂ ਗੋਲੀਆਂ ਅਤੇ 122 ਨਜ਼ਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਹਨ। ਇਸ ਦੇ ਨਾਲ ਗ੍ਰਿਫਤਾਰ ਕੀਤੇ ਮੁਲਜ਼ਮ ਖਿਲਾਫ਼ ਵੱਖ ਵੱਖ ਧਰਾਵਾਂ ਤਹਿਤ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਮੋਗਾ ਪੁਲਿਸ ਨੇ ਨਸ਼ੇ ਸਮੇਤ ਮੁਲਜ਼ਮ ਕੀਤੇ ਗ੍ਰਿਫਤਾਰ

author img

By

Published : May 9, 2022, 10:31 PM IST

ਮੋਗਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਨਸ਼ਿਆਂ ਦਾ ਖਾਤਮਾ ਕਰਨ ਲਈ ਵਚਨਬੱਧ ਹੈ। ਪੰਜਾਬ ਪੁਲਿਸ ਨਸ਼ਾ ਤਸਕਰਾਂ ਅਤੇ ਹੋਰ ਮਾੜੇ ਅਨਸਰਾਂ ਦੀਆਂ ਮਾੜੀਆਂ ਗਤੀਵਿਧੀਆਂ ’ਤੇ ਲਗਾਤਾਰ ਨਕੇਲ ਕਸ ਰਹੀ ਹੈ ਤਾਂ ਕਿ ਇੰਨ੍ਹਾਂ ਦੇ ਮਾੜੇ ਮਨਸੂਬਿਆਂ ਨੂੰ ਕਾਮਯਾਬ ਹੋਣ ਤੋਂ ਰੋਕਿਆ ਜਾ ਸਕੇ।

ਮੋਗਾ ਪੁਲਿਸ ਨੇ ਨਸ਼ੇ ਸਮੇਤ ਮੁਲਜ਼ਮ ਕੀਤੇ ਗ੍ਰਿਫਤਾਰ
ਮੋਗਾ ਪੁਲਿਸ ਨੇ ਨਸ਼ੇ ਸਮੇਤ ਮੁਲਜ਼ਮ ਕੀਤੇ ਗ੍ਰਿਫਤਾਰ

ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਕਪਤਾਨ ਪੁਲਿਸ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਮੋਗਾ ਪੁਲਿਸ ਵੀ ਨਸ਼ਾ ਤਸਕਰਾਂ ਉੱਪਰ ਆਪਣੀ ਬਾਜ਼ ਅੱਖ ਰੱਖ ਰਹੀ ਹੈ ਅਤੇ ਇੰਨ੍ਹਾਂ ਨੂੰ ਕਾਬੂ ਕਰਕੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈਆਂ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਪੁਲਿਸ ਵੱਲੋਂ ਸੈਮਲ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਤੋਤਾ ਸਿੰਘ ਵਾਲਾ ਜ਼ਿਲ੍ਹਾ ਮੋਗਾ ਨੂੰ 10 ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਸਮੇਤ ਕਾਬੂ ਕਰਕੇ ਐਨ. ਡੀ. ਪੀ. ਐਸ ਐਕਟ ਤਹਿਤ ਥਾਣਾ ਕੋਟ ਈਸੇ ਖਾਂ ਵਿਖੇ ਮੁਕੱਦਮਾ ਦਰਜ ਕੀਤਾ ਹੈ। ਇਸ ਤੋਂ ਇਲਾਵਾ ਅਵਤਾਰ ਸਿੰਘ ਉਰਫ ਮਿੰਟਾ ਪੁੱਤਰ ਬਲਵਿੰਦਰ ਸਿੰਘ ਵਾਸੀ ਲੰਗੇਆਣਾ ਨਵਾਂ ਪਾਸੋਂ 290 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਮੁਲਜ਼ਮ ਉੱਪਰ ਐਨ. ਡੀ. ਪੀ. ਐਸ ਐਕਟ ਤਹਿਤ ਥਾਣਾ ਬਾਘਾਪੁਰਾਣਾ ਵਿਖੇ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਨਿਰਮਲ ਸਿੰਘ ਉਰਫ ਨਿੰਮਾਂ ਪੁੱਤਰ ਤੇਜਾ ਸਿੰਘ ਵਾਸੀ ਸਮਾਲਸਰ ਅਤੇ ਜਗਦੇਵ ਸਿੰਘ ਪੁੱਤਰ ਸੁਖਮੰਦਰ ਸਿੰਘ ਵਾਸੀ ਲਧਾਈਕੇ ਪਾਸੋਂ 96 ਬੋਤਲਾਂ, ਅਵਤਾਰ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਪਿੰਡ ਪੱਖਰਵੱਡ ਕਿਸ਼ਨਗੜ੍ਹ ਕੋਲੋਂ 26 ਬੋਤਲਾਂ ਨਜ਼ਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਇੰਨ੍ਹਾਂ ਮੁਲਜ਼ਮ ਉੱਪਰ ਐਕਸਾਈਜ਼ ਐਕਟ ਤਹਿਤ ਵੱਖ-ਵੱਖ ਥਾਣਿਆਂ ਵਿੱਚ ਮੁਕੱਦਮੇ ਦਰਜ ਕਰ ਦਿੱਤੇ ਗਏ ਹਨ।

ਸੀਨੀਅਰ ਕਪਤਾਨ ਪੁਲਿਸ ਮੋਗਾ ਨੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਮੋਗਾ ਪੁਲਿਸ ਵੱਲੋਂ ਕਿਸੇ ਵੀ ਮਾੜੇ ਅਨਸਰ ਅਤੇ ਨੌਜਵਾਨੀ ਨੂੰ ਨਸ਼ਿਆਂ ਵਿੱਚ ਧਕੇਲਣ ਵਾਲੇ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕਿ ਨਿਰੋਗ ਅਤੇ ਸਿਹਤਮੰਦ ਜ਼ਿੰਦਗੀ ਜਿਉਣ ਦੀ ਅਪੀਲ ਵੀ ਕੀਤੀ।

ਇਹ ਵੀ ਪੜ੍ਹੋ: ਤਰਨ ਤਾਰਨ: ਢਾਈ ਕਿੱਲੋ RDX ਬਰਾਮਦਗੀ ਮਾਮਲੇ ’ਚ ਮੁਲਜ਼ਮਾਂ ਦਾ 12 ਮਈ ਤੱਕ ਦਾ ਮਿਲਿਆ ਰਿਮਾਂਡ

ETV Bharat Logo

Copyright © 2024 Ushodaya Enterprises Pvt. Ltd., All Rights Reserved.