ਮੋਗਾ: ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੁਆਰਾ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਅਧੀਨ ਸੀਨੀਅਰ ਕਪਤਾਨ ਪੁਲਿਸ ਗੁਲਨੀਤ ਸਿੰਘ ਖੁਰਾਣਾ ਵੱਲੋਂ ਮਾੜੇ ਅਨਸਰਾਂ ਅਤੇ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਇਲਾਕੇ ਵਿੱਚ ਵੱਖ-ਵੱਖ ਟੀਮਾਂ ਬਣਾਕੇ ਭੇਜੀਆਂ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਨਸ਼ਾ ਰੋਕੂ ਮੁਹਿੰਮ ਤਹਿਤ ਇੰਸਪੈਕਟਰ ਤਰਲੋਚਣ ਸਿੰਘ, ਇੰਚਾਰਜ ਸੀ.ਆਈ.ਏ ਸਟਾਫ, ਬਾਘਾਪੁਰਾਣਾ ਦੀ ਟੀਮ ਵੱਲੋਂ ਦੋਰਾਨੇ ਗਸ਼ਤ ਤਿੰਨ ਮੁਲਜ਼ਮ ਜਸਵੀਰ ਸਿੰਘ ਉਰਫ਼ ਜੱਸੀ ਪੁੱਤਰ ਮਾਨ ਸਿੰਘ ਵਾਸੀ ਸ਼ਪਾਰ ਜ਼ਿਲ੍ਹਾ ਲੁਧਿਆਣਾ, ਦਵਿੰਦਰ ਸਿੰਘ ਪੁੱਤਰ ਜਗਜੀਤ ਸਿੰਘ ਵਾਸ਼ੀ ਸ਼ਪਾਰ ਜ਼ਿਲ੍ਹਾ ਲੁਧਿਆਣਾ ਅਤੇ ਸਬੀਰ ਖਾਨ ਪੁੱਤਰ ਨਾਜੀਰ ਖਾਨ ਵਾਸੀ ਰਸੂਲਪੁਰ ਥਾਣਾ ਅਹਿਮਦਗੜ੍ਹ ਜ਼ਿਲ੍ਹਾ ਮਲੇਰਕੋਟਲਾ ਨੂੰ ਇੱਕ ਲੈਂਸਰ ਗੱਡੀ ਨੰਬਰ ਪੀ.ਬੀ 10-ਸੀ.ਐਚ-4800 ਸਮੇਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 4 ਕਿਲੋਗ੍ਰਾਮ ਅਫ਼ੀਮ ਬਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ।
ਇਸਦੇ ਨਾਲ ਹੀ ਇੱਕ ਮੁਲਜ਼ਮ ਬਲਰਾਜ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਪਰਵਾਨਾ ਨਗਰ, ਮੋਗਾ ਨੂੰ ਇੱਕ 32 ਬੋਰ ਦੇਸੀ ਪਿਸਤੋਲ ਸਮੇਤ 3 ਰੌਂਦ ਜਿੰਦਾ 32 ਬੋਰ ਅਤੇ ਇੱਕ ਸਕਾਰਪੀਓ ਗੱਡੀ ਸਮੇਤ ਕਾਬੂ ਕਰਕੇ ਅਸਲਾ ਐਕਟ ਤਹਿਤ ਮੁਕੱਦਮ ਦਰਜ ਕੀਤਾ ਗਿਆ ਹੈ।
ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਦੋ ਨਸ਼ਾ ਤਸਕਰਾਂ ਪਾਸੋਂ 10 ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਜਿਸਦਾ ਨੰਬਰ ਪੀ.ਬੀ 29-ਏ.ਬੀ-5185 ਹੈ ਬਰਾਮਦ ਕੀਤਾ ਹੈ ਅਤੇ ਇਸ ਤਹਿਤ ਦੋ ਮੁਲਜ਼ਮਾਂ ਉੱਪਰ ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਮਹਿਣਾ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ।
ਕਿੱਕਰ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਦੋਲੇਵਾਲਾ ਪਾਸੋਂ 35 ਲੀਟਰ ਲਾਹਣ ਅਤੇ ਮਨਜੀਤ ਸਿੰਘ ਪੁੱਤਰ ਬਿੱਲੂ ਸਿੰਘ ਉਰਫ਼ ਮੁਕੰਦ ਸਿੰਘ ਵਾਸੀ ਪਿੰਡ ਰੌਂਤਾ ਤਰਫ਼ੋਂ 115 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ ਜਿਸ ਤਹਿਤ ਇਨ੍ਹਾਂ ਦੋਨਾਂ ਮੁਲਜ਼ਮਾਂ ਉੱਪਰ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ।
ਇਸਦੇ ਨਾਲ ਹੀ ਸੁਖਚੈਨ ਸਿੰਘ ਉਰਫ ਬਾਬਾ ਪੁੱਤਰ ਅੰਗਰੇਜ ਸਿੰਘ ਵਾਸੀ ਪਿੰਡ ਸਲੀਣਾ ਪਾਸੋਂ 35 ਬੋਤਲਾਂ ਨਜ਼ਾਇਜ਼ ਸ਼ਰਾਬ ਅਤੇ ਗੁਰਜੰਟ ਸਿੰਘ ਉਰਫ਼ ਕਾਲਾ ਪੁੱਤਰ ਰੂਪ ਸਿੰਘ ਵਾਸੀ ਖਾਈ ਪਾਸੋਂ 12 ਬੋਤਲਾਂ ਸ਼ਰਾਬ ਬਰਾਮਦ ਕਰਕੇ ਐਕਸਾਈਜ਼ ਐਕਟ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮੁਕੱਦਮੇ ਦਰਜ ਕਰ ਦਿੱਤੇ ਗਏ ਹਨ।
ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆ ਕਿ ਮੋਗਾ ਪੁਲਿਸ ਵੱਲੋਂ ਨਸ਼ੇ ਦੀ ਰੋਕਥਾਮ ਅਤੇ ਨਸ਼ੇ ਸਬੰਧੀ ਕੋਈ ਵੀ ਸੂਚਨਾ ਦੇਣ ਲਈ ਜ਼ਿਲ੍ਹਾ ਪੱਧਰ 'ਤੇ ਇੱਕ ਡਰੱਗ ਹੈਲਪ ਨੰਬਰ 75270-00165 ਵੀ ਚੱਲ ਰਿਹਾ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਨਸ਼ੇ ਸਬੰਧੀ ਕੋਈ ਗੱਲ ਪਤਾ ਚੱਲਦੀ ਹੈ ਤਾਂ ਉਹ ਉਸ ਦੀ ਸੂਚਨਾ ਤਰੁੰਤ ਇਸ ਹੈਲਪਲਾਈਨ ਨੰਬਰ ਉੱਪਰ ਦੇ ਸਕਦੇ ਹਨ, ਸੂਚਨਾ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਜ਼ਿਲ੍ਹਾ ਵਿੱਚ ਨਸ਼ੇ ਦਾ ਕਾਰੋਬਾਰ ਕਰਨ ਵਾਲਿਆ ਨੂੰ ਕਾਬੂ ਕਰਨ ਵਿੱਚ ਪੁਲਿਸ ਨੂੰ ਕਾਫੀ ਮਦਦ ਮਿਲੇਗੀ।
ਇਹ ਵੀ ਪੜ੍ਹੋ: ਦੂਜੀ ਔਰਤ ਨੂੰ ਰੱਖਣ ਦਾ ਮਾਮਲਾ, ਪੀੜਤ ਪਰਿਵਾਰ ਨੇ ਲਗਾਈ ਇਨਸਾਫ਼ ਲਈ ਗੁਹਾਰ