ਮੋਗਾ: ਪੰਜਾਬ ਸਰਕਾਰ ਵੱਲੋਂ ਨਸ਼ੇ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਇੱਕ ਵੱਡੀ ਮੁਹਿੰਮ ਵਿੱਢੀ ਗਈ ਹੈ। ਇਸੇ ਦੇ ਚੱਲਦੇ ਸੂਬੇ ਦੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸਦੇ ਚੱਲਦੇ ਵੱਡੀ ਗਿਣਤੀ ਵਿੱਚ ਪੁਲਿਸ ਨੇ ਮੋਗਾ ਦੇ ਪਿੰਡ ਦੌਲੇਵਾਲ ਵਿੱਚ ਰੇਡ ਕੀਤੀ । ਜ਼ਿਲ੍ਹੇ ਦਾ ਇਹ ਪਿੰਡ ਨਸ਼ੇ ਨੂੰ ਲੈਕੇ ਕਾਫੀ ਸੁਰਖੀਆਂ ਵਿੱਚ ਰਹਿੰਦਾ ਹੈ ਜਿਸਦੇ ਚੱਲਦੇ ਪੁਲਿਸ ਵੱਲੋਂ ਵਰ੍ਹਦੇ ਮੀਂਹ ਵਿੱਚ ਵੀ ਆਪਣੀ ਰੇਡ ਜਾਰੀ ਰੱਖੀ।
ਆਈਜੀ ਆਰ.ਕੇ. ਜੈਸਵਾਲ ਅਤੇ ਐਸਐਸਪੀ ਮੋਗਾ ਗੁਲਨੀਤ ਸਿੰਘ ਖੁਰਾਨਾ ਦੀ ਅਗਵਾਈ ’ਚ ਮੋਗਾ ਪੁਲਸ ਦੇ ਕਰੀਬ 300 ਮੁਲਾਜ਼ਮ ਇਸ ਛਾਪੇਮਾਰੀ ਦੌਰਾਨ ਮੌਜੂਦ ਰਹੇ ਹਨ। ਜਾਣਕਾਰੀ ਦਿੰਦੇ ਹੋਏ ਐਸਐਸਪੀ ਮੋਗਾ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਪੂਰੇ ਸੂਬੇ ਭਰ ਵਿੱਚ ਚਲਾਏ ਗਏ ਸਰਚ ਅਭਿਆਨ ਦੌਰਾਨ ਮੋਗਾ ਵਿਚ ਪਿੰਡ ਦੌਲੇਵਾਲ ਵਿਖੇ ਸਰਚ ਅਭਿਆਨ ਚਲਾਇਆ ਗਿਆ ਸੀ। ਐਸਐਸਪੀ ਮੋਗਾ ਵੱਲੋਂ ਮਾੜੇ ਅਨਸਰਾਂ ਨੂੰ ਨੱਥ ਪਾਉਣ ਦੇ ਲਈ ਆਮ ਲੋਕਾਂ ਨੂੰ ਵੀ ਇਸ ਮੁਹਿੰਮ ਵਿੱਚ ਉਨ੍ਹਾਂ ਦਾ ਸਾਥ ਦੇਣ ਦੀ ਅਪੀਲ ਕੀਤੀ ਗਈ ਹੈ।
ਓਥੇ ਹੀ ਮੋਗਾ ਦੀ ਐਸਪੀਡੀ ਨੇ ਕਿਹਾ ਕਿ ਲਗਾਤਾਰ ਜਿੱਥੇ ਮੋਗਾ ਪੁਲਿਸ ਵੱਲੋਂ ਨਸ਼ੇ ’ਤੇ ਨਕੇਲ ਕੱਸਣ ਲਈ ਸਮੇਂ ਸਮੇਂ ਤੇ ਰੇਡ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕੇ ਪੁਲਿਸ ਵੱਲੋਂ ਨਸ਼ੇ ਖਿਲਾਫ਼ ਜ਼ੀਰੋ ਟੌਲਰੇਂਸ ਦੀ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਨਸ਼ਾ ਤਸਕਰਾਂ ਨੂੰ ਵੀ ਸੁਧਰਨ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ: ਨਸ਼ਿਆਂ ਖਿਲਾਫ ਮੁਸਤੈਦ ਪੁਲਿਸ, ਛਾਪੇਮਾਰੀ ਦੌਰਾਨ ਚਾਰ ਲੋਕ ਪੁਲਿਸ ਹਿਰਾਸਤ ’ਚ