ਮੋਗਾ: ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 14 ਦਿਨਾਂ ਦਾ ਪੁਲਿਸ ਰਿਮਾਂਡ ਅੱਜ ਖਤਮ ਹੋ ਗਿਆ ਹੈ, ਜਿਸ ਤੋਂ ਬਾਅਦ ਉਸ ਨੂੰ ਲੁਧਿਆਣਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸ ਦੌਰਾਨ 2 ਜ਼ਿਲ੍ਹਿਆਂ ਦੀ ਪੁਲਿਸ ਬਿਸ਼ਨੋਈ ਦਾ ਰਿਮਾਂਡ ਲੈਣ ਲਈ ਲੁਧਿਆਣਾ ਅਦਾਲਤ ਵਿੱਚ ਪੁੱਜੀ। ਪੇਸ਼ੀ ਮਗਰੋਂ ਮੋਗਾ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦਾ ਪ੍ਰੋਡਕਸ਼ਨ ਵਾਰੰਟ ਮਿਲਿਆ ਹੈ। ਦੱਸ ਦੇਈਏ ਕਿ ਲਾਰੈਂਸ ਬਿਸ਼ਨੋਈ ਦੇ ਖਿਲਾਫ ਪੰਜਾਬ ਦੇ ਵੱਖ-ਵੱਖ ਥਾਣਿਆਂ ‘ਚ ਕਈ ਮਾਮਲੇ ਦਰਜ ਹਨ।
ਮੋਗਾ ਪੁਲਿਸ ਵੱਲੋਂ B ਕੈਟਾਗਰੀ ਦੇ ਗੈਂਗਸਟਰ ਹਰਜੀਤ ਸਿੰਘ ਉਰਫ ਪਿੰਟਾਂ (Gangster Harjit Singh aka Pints) (ਬੰਬੀਹਾ ਗਰੁੱਪ) ਵਾਸੀ ਮਾੜੀ ਮੁਸਤਫਾ ਦੇ ਕਤਲ ਕੇਸ ਵਿੱਚ ਮੋਗਾ ਪੁਲਿਸ ਵੱਲੋਂ 10 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਗੈਂਗਸਟਰ ਲਾਰੈਂਸ ਬਿਸਨੋਈ ਅਤੇ ਗੋਲਡੀ ਬਰਾੜ ਗਰੁੱਪ ਨੇ ਆਪਣੇ ਸੂਟਰ ਮਨਪ੍ਰੀਤ ਉਰਫ ਮੰਨੂ ਅਤੇ ਪ੍ਰੇਮ ਨੂੰ ਹਰਜੀਤ ਪੈਂਟਾ ਨੂੰ ਮਾਰਨ ਲਈ ਭੇਜਿਆ ਸੀ। ਕੁਝ ਸਮਾਂ ਪਹਿਲਾਂ ਥਾਣਾ ਬਾਘਾਪੁਰਾਣਾ ਦੇ ਪਿੰਡ ਮਾੜੀ ਮੁਸਤਫਾ ਵਿਖੇ ਕਬੱਡੀ ਕੱਪ ਦੇ ਚੋਂ ਘਰ ਪਰਤ ਰਹੇ ਹਰਜੀਤ ਸਿੰਘ ਪੈਂਟਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਸੀ ।
ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਬੀ ਕੈਟਾਗਰੀ ਦੇ ਗੈਂਗਸਟਰ ਹਰਜੀਤ ਸਿੰਘ ਉਰਫ ਪਿੰਟਾ ਦਾ ਕਤਲ (Murder of gangster Harjit Singh alias Pinta) ਕਰਨ ਵਾਲੇ ਤੇ ਨਾਲ ਹੀ ਸਾਜਿਸ਼ ਰਚਣ ਵਾਲੇ ਕੁੱਲ ਪੰਜ ਦੋਸ਼ੀਆਂ ਚੋਂ ਮੋਗਾ ਪੁਲਸ ਨੇ ਦੋ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਤਫਤੀਸ਼ ਦੌਰਾਨ ਪਤਾ ਲੱਗਾ ਕਿ ਦੋ ਅਣਪਛਾਤੇ ਨੌਜਵਾਨਾਂ ਨੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ' ਤੇ ਸਵਾਰ ਹੋ ਕੇ ਮੂੰਹ ਢੱਕ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ ।
ਆਈਜੀ ਯਾਦਵ ਨੇ ਦੱਸਿਆ ਕਿ ਇਸ ਸੰਬੰਧ ਵਿਚ ਮੋਗਾ ਜ਼ਿਲਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਨਾ ਦੀ ਅਗਵਾਈ ਵਿੱਚ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਸੀ। ਇਸ ਕਤਲ ਕਾਂਡ ਦੇ ਮੁਲਜ਼ਮਾਂ ਬਾਰੇ ਇੱਕ ਭਰੋਸੇਯੋਗ ਵਸੀਲਿਆ ਰਾਂਹੀ ਇਤਲਾਹ ਮਿਲੀ ਸੀ। ਸੂਚਨਾ ਦੇ ਆਧਾਰ 'ਤੇ ਪੁਲਿਸ ਪਾਰਟੀ ਵੱਲੋਂ ਜੈ ਸਿੰਘ ਵਾਲਾ ਤੋਂ ਚੋਟੀਆਂ ਤਬੇ ਰੋਡ 'ਤੇ ਛਾਪੇਮਾਰੀ ਕੀਤੀ ਗਈ। ਇੱਕ ਪਰਬਤ ਸਿੰਘ ਵਾਸੀ ਪਿੰਡ ਕੁੱਸਾ ਨੂੰ ਇੱਕ 12 ਬੋਰ ਦੇਸੀ ਪਿਸਤੌਲ , ਦੋ ਜਿੰਦਾ ਕਾਰਤੂਸ ਅਤੇ ਇੱਕ ਕਾਲੇ ਰੰਗ ਦੀ ਸਪਲੈਂਡਰ ਮੋਟਰਸਾਇਕਲ ਜੋ ਇਸ ਪੂਰੀ ਘਟਨਾ ਦੌਰਾਨ ਵਰਤਿਆ ਗਿਆ ਸੀ ਨੂੰ ਬਰਾਮਦ ਕੀਤਾ। ਲਾਰੈਂਸ ਬਿਸ਼ਨੋਈ ਗਰੁੱਪ ਵੱਲੋਂ ਜਿੰਮੇਵਾਰੀ ਲੈਣ ਲਈ ਬਣਾਏ ਗਏ ਪੇਜ ਜੋ ਹੁਣ ' ਗੋਲਡੀ ਬਰਾੜ ' ਦੇ ਨਾਮ ਨਾਲ ਜ਼ਿੰਮੇਵਾਰੀ ਲਈ ਸੀ ।
ਲਾਰੈਂਸ ਦੇ ਅਦਾਲਤ ‘ਚ ਪੇਸ਼ੀ ਨੂੰ ਲੈ ਕੇ ਸੁਰੱਖਿਆ ਵਿਵਸਥਾ ਮਜ਼ਬੂਤ ਰੱਖੀ ਗਈ ਹੈ, ਕਿਉਂਕਿ ਬੰਬੀਹਾ ਗੈਂਗ ਵਲੋਂ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਲਾਰੈਂਸ ਦੇ ਵਕੀਲ ਵਿਸ਼ਾਲ ਚੋਪੜਾ ਨੇ ਵੀ ਦਾਅਵਾ ਕੀਤਾ ਹੈ ਕਿ ਪੁਲਿਸ ਗੈਂਗਸਟਰ ਦਾ ਫਰਜ਼ੀ ਐਨਕਾਊਂਟਰ ਕਰਨ ਦੀ ਤਿਆਰੀ ਕਰ ਰਹੀ ਹੈ।
ਦੱਸ ਦੇਈਏ ਕਿ ਲੁਧਿਆਣਾ ਦੇ ਮੇਹਰਬਾਨ ਪੁਲਿਸ ਸਟੇਸ਼ਨ ਵਿੱਚ 2017 ਦੇ ਕਤਲ ਕੇਸ ਵਿੱਚ ਲਾਰੈਂਸ ਦਾ ਨਾਮ ਦਰਜ ਹੈ। ਕੇਬਲ ਆਪਰੇਟਰ ਦੀ ਲਾਸ਼ ਉਸ ਦੇ ਘਰ ਦੇ ਬੈੱਡ ‘ਤੇ ਪਈ ਮਿਲੀ ਸੀ। ਪੁਲਿਸ ਨੇ ਇਸੇ ਮਾਮਲੇ ‘ਚ ਪੁੱਛਗਿੱਛ ਲਈ ਲਾਰੇਂਸ ਨੂੰ ਰਿਮਾਂਡ ‘ਤੇ ਲਿਆ ਸੀ। ਅੱਜ ਫਿਰ ਲੁਧਿਆਣਾ ਪੁਲਿਸ ਗੈਂਗਸਟਰ ਲਾਰੈਂਸ ਦਾ ਰਿਮਾਂਡ ਲੈਣ ਲਈ ਅਦਾਲਤ ਨੂੰ ਸਿਫਾਰਿਸ਼ ਕੀਤੀ ਸੀ, ਪਰ ਰਿਮਾਂਡ ਮੋਗਾ ਪੁਲਿਸ ਨੂੰ ਮਿਲਿਆ। ਤੁਹਾਨੂੰ ਦੱਸ ਦੇਈਏ ਕਿ ਲਾਰੈਂਸ ਨੇ ਬਾਲੀਵੁੱਡ ਐਕਟਰ ਸਲਮਾਨ ਖਾਨ ਨੂੰ 4 ਵਾਰ ਮਾਰਨ ਦੀ ਯੋਜਨਾ ਬਣਾਈ ਅਤੇ ਕੋਸ਼ਿਸ਼ ਕੀਤੀ ਪਰ ਉਹ ਅਸਫਲ ਸਾਬਤ ਹੋਏ।
ਇਹ ਵੀ ਪੜ੍ਹੋ:- ਰਾਮ ਰਹੀਮ ਨੂੰ ਫਿਰ ਮਿਲ ਸਕਦੀ ਹੈ ਪੈਰੋਲ, ਜੇਲ੍ਹ ਮੰਤਰੀ ਨੇ ਕਮਿਸ਼ਨਰ ਤੋਂ ਮੰਗੀ ਰਿਪੋਰਟ