ਦੱਸਣਯੋਗ ਹੈ ਕਿ ਕੜਾਕੇ ਦੀ ਠੰਡ ਅਤੇ ਮੀਂਹ ਵਿੱਚ ਧਰਨੇ 'ਤੇ ਬੈਠੀ ਮਨਪ੍ਰੀਤ ਦੀ ਸਿਹਤ ਵਿਗੜ ਗਈ ਸੀ ਜਿਸ ਦੀ ਲਾਈਵ ਫੂਟੇਜ ਘਰ ਬੈਠੀ ਮਨਪ੍ਰੀਤ ਕੌਰ ਦੀ ਮਾਂ ਗੁਰਨਾਮ ਕੌਰ ਨੇ ਵੇਖ ਲਈ, ਜਿਸ ਤੋਂ ਬਾਅਦ ਉਸ ਨੂੰ ਅਚਾਨਕ ਦਿਲ ਦਾ ਦੌਰਾ ਪਿਆ ਤੇ ਉਸ ਦੀ ਮੌਤ ਹੋ ਗਈ।
ਮਾਂ ਨਾਲ ਵਾਪਰੀ ਇਹ ਘਟਨਾ ਸੁਣ ਕੇ ਘਰ ਪਹੁੰਚੀ ਨਰਸ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਸ ਨੇ ਆਪਣੀ ਮਾਂ ਦੀ ਮੌਤ ਲਈ ਕੈਪਟਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਜ਼ਿਕਰਯੋਗ ਹੈ ਕਿ ਮਨਪ੍ਰੀਤ ਕੌਰ ਵਿਧਵਾ ਹੈ ਅਤੇ ਉਸ ਦੇ ਦੋ ਬੱਚੇ ਵੀ ਹਨ।
ਮਾਂ ਦੀ ਮੌਤ ਲਈ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਮਨਪ੍ਰੀਤ ਨੇ ਕਿਹਾ ਕੇ ਜੇ ਕੈਪਟਨ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨ ਲੈਂਦੀ ਤਾਂ ਨਾ ਉਨਾਂ ਨੂੰ ਪ੍ਰਦਰਸ਼ਨ ਕਰਨਾ ਪੈਂਦਾ ਅਤੇ ਨਾ ਹੀ ਉਸ ਦੀ ਮਾਂ ਦੀ ਮੌਤ ਹੁੰਦੀ।