ETV Bharat / state

ਕਾਨੂੰਨੀ ਸੇਵਾਵਾਂ ਅਥਾਰਟੀ ਦੁਆਰਾ ਬੈਂਕਾਂ ਨਾਲ ਰਾਸ਼ਟਰੀ ਲੋਕ ਅਦਾਲਤ ਸਬੰਧੀ ਮੀਟਿੰਗ

ਸ਼੍ਰੀ ਅਮਰੀਸ਼ ਕੁਮਾਰ ਜੀ ਨੇ ਬੈਂਕ ਦੇ ਨੁਮਾਇੰਦੀਆਂ ਨੂੰ ਲੋਕ ਅਦਾਲਤਾਂ ਵਿੱਚ ਕੇਸ ਲਗਾਉਣ ਲਈ ਜਾਗਰੂਕ ਕੀਤਾ ਅਤੇ ਇਹ ਵੀ ਦੱਸਿਆ ਕਿ ਇਸ ਦੇ ਨਾਲ ਬੈਂਕ ਦੇ ਪੈਸੇ ਦੀ ਰਿਕਵਰੀ ਜਲਦੀ ਅਤੇ ਕਾਨੂੰਨੀ ਤਰੀਕੇ ਨਾਲ ਹੋ ਜਾਂਦੀ ਹੈ। ਇਸ ਮੀਟਿੰਗ ਵਿੱਚ ਲੀਡ ਬੈਂਕ ਅਤੇ ਹੋਰ ਕਈ ਸਰਕਾਰੀ ਬੈਂਕਾਂ ਦੇ ਮੈਨੇਜ਼ਰ ਵੀ ਮੌਜ਼ੂਦ ਸਨ।

ਕਾਨੂੰਨੀ ਸੇਵਾਵਾਂ ਅਥਾਰਟੀ
ਕਾਨੂੰਨੀ ਸੇਵਾਵਾਂ ਅਥਾਰਟੀ
author img

By

Published : Apr 7, 2022, 5:49 PM IST

ਮੋਗਾ: ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਰਾਸ਼ਟਰੀ ਲੋਕ ਅਦਾਲਤ ਮਿਤੀ 14.05.2022 ਨੂੰ ਲਗਾਈ ਜਾ ਰਹੀ ਹੈ।

ਇਸ ਦੇ ਸਬੰਧ ਵਿੱਚ ਮੈਡਮ ਮਨਦੀਪ ਪੰਨੂੰ ਜੀ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੈਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੇ ਦਿਸ਼ਾ-ਨਿਰਦੇਸ਼ਾ ਹੇਠ ਸ਼੍ਰੀ ਅਮਰੀਸ਼ ਕੁਮਾਰ ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੁਆਰਾ ਜ਼ਿਲ੍ਹਾ ਦੇ ਲੀਡ ਬੈਂਕ ਮੈਨੇਜਰਾਂ, ਜ਼ਿਲ੍ਹਾ ਦੇ ਬੈਂਕ ਮੈਨੇਜਰਾਂ, ਬੀ.ਐਸ.ਐਨ.ਐਲ ਅਤੇ ਬੀਮਾ ਕੰਪਨੀਆਂ ਦੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ।

ਇਸ ਮੀਟਿੰਗ ਵਿੱਚ ਸ਼੍ਰੀ ਅਮਰੀਸ਼ ਕੁਮਾਰ ਜੀ ਨੇ ਬੈਂਕ ਦੇ ਨੁਮਾਇੰਦੀਆਂ ਨੂੰ ਲੋਕ ਅਦਾਲਤਾਂ ਵਿੱਚ ਕੇਸ ਲਗਾਉਣ ਲਈ ਜਾਗਰੂਕ ਕੀਤਾ ਅਤੇ ਇਹ ਵੀ ਦੱਸਿਆ ਕਿ ਇਸ ਦੇ ਨਾਲ ਬੈਂਕ ਦੇ ਪੈਸੇ ਦੀ ਰਿਕਵਰੀ ਜਲਦੀ ਅਤੇ ਕਾਨੂੰਨੀ ਤਰੀਕੇ ਨਾਲ ਹੋ ਜਾਂਦੀ ਹੈ। ਇਸ ਮੀਟਿੰਗ ਵਿੱਚ ਲੀਡ ਬੈਂਕ ਅਤੇ ਹੋਰ ਕਈ ਸਰਕਾਰੀ ਬੈਂਕਾਂ ਦੇ ਮੈਨੇਜ਼ਰ ਵੀ ਮੌਜ਼ੂਦ ਸਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਖੇ ਕੇਸਾਂ ਦੇ ਨਿਪਟਾਰੇ ਲਈ ਹਰ ਹਫ਼ਤੇ ਦੇ ਵੱਖ-2 ਦਿਨਾਂ ਨੂੰ ਪ੍ਰੀ-ਲੋਕ ਅਦਾਲਤਾਂ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਅਦਾਲਤਾਂ ਕੇਸਾਂ ਦੇ ਨਿਪਟਾਰੇ ਲਈ ਵੱਧ ਤੋਂ ਵੱਧ ਕੋਸ਼ਿਸ਼ ਕਰ ਸਕਣ ਤੇ ਕੇਸਾਂ ਦਾ ਨਿਪਟਾਰਾ ਕਰਵਾ ਸਕਣ ਅਤੇ ਆਮ ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਫਾਇਦਾ ਮਿਲ ਸਕੇ।

ਅੰਤ ਵਿੱਚ ਅਮਰੀਸ਼ ਕੁਮਾਰ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀ ਨੇ ਲੋਕ ਅਦਾਲਤਾਂ ਦੇ ਫਾਇਦਿਆਂ ਬਾਰੇ ਦੱਸਿਆ, ਜਿਸ ਤਰ੍ਹਾਂ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਫੀਸ ਵਾਪਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ।

ਉਨ੍ਹਾਂ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਲਾਹ ਜਾਂ ਜਾਣਕਾਰੀ ਲਈ 1968 ਟੋਲ ਫਰੀ ਨੰਬਰ ਡਾਇਲ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਦਫ਼ਤਰ ਦੇ ਨੰਬਰ 01636-235864 ਤੇ ਸੰਪਰਕ ਵੀ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: ਮਹਿੰਗਾਈ ਖਿਲਾਫ ਲੜਦੇ ਆਪਸ ’ਚ ਭਿੜੇ ਕਾਂਗਰਸੀ, ਸਿੱਧੂ ਤੇ ਢਿੱਲੋ ਆਹਮੋ-ਸਾਹਮਣੇ

ETV Bharat Logo

Copyright © 2024 Ushodaya Enterprises Pvt. Ltd., All Rights Reserved.