ETV Bharat / state

Awarness From China Door: ਐਨਜੀਓ ਨੇ ਕੀਤਾ ਜਾਗਰੂਕ, ਚਾਈਨਾ ਡੋਰ ਤੋਂ ਬਚਨ ਦੇ ਦੱਸੇ ਤਰੀਕੇ - ਜਾਗਰੂਕਤਾ ਰੈਲੀ

NGO ਕੋਆਰਡੀਨੇਸ਼ਨ ਕਮੇਟੀ ਮੋਗਾ ਵੱਲੋਂ ਚਾਈਨਾ ਡੋਰ ਬਾਰੇ ਜਾਗਰੂਕਤਾ ਰੈਲੀ ਕੀਤੀ ਵੇਚਣ ਅਤੇ ਵਰਤਣ ਵਾਲਿਆਂ ਖਿਲਾਫ ਸਖਤ ਕਾਰਵਾਈ ਅਤੇ ਛਾਪੇਮਾਰੀ ਮੁਹਿੰਮ ਤੇਜ ਕਰਨ ਦੀ ਅਪੀਲ ਵੀ ਕੀਤੀ। ਚਾਈਨਾ ਡੋਰ ਦੇ ਕਹਿਰ ਨਾਲ ਹਾਲ ਹੀ 'ਚ ਅਜਿਹੇ ਕਈ ਮਾਮਲੇ ਸਾਹਮਣੇ ਆਏ ਜਿੰਨਾ ਵਿਚ ਲੋਕਾਂ ਦੇ ਹੱਥ ਅਤੇ ਉਂਗਲਾਂ ਕੱਟਣ, ਸਾਈਕਲ ਅਤੇ ਸਕੂਟਰ ਮੋਟਰਸਾਈਕਲ ਚਾਲਕਾਂ ਦੇ ਗਲ ਅਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰੀਆਂ ਹਨ।

NGO Coordination Committee Moga conducted an awareness rally about China Door
Awarness From China Door ਮੋਗਾ ਦੇ ਐਨ.ਜੀ.ਓ ਨੇ ਕੀਤਾ ਜਾਗਰੂਕ, ਚਾਈਨਾ ਡੋਰ ਤੋਂ ਬਚਨ ਦੇ ਦੱਸੇ ਤਰੀਕੇ
author img

By

Published : Jan 26, 2023, 3:43 PM IST

ਚਾਈਨਾ ਡੋਰ ਤੋਂ ਬਚਨ ਦੇ ਦੱਸੇ ਤਰੀਕੇ

ਮੋਗਾ: ਬਸੰਤ ਪੰਚਮੀ ਦੇ ਮੌਕੇ 'ਤੇ ਕਾਫ਼ੀ ਪਤੰਗਾਂ ਉਡਾਈਆਂ ਜਾਂਦੀਆਂ ਹਨ ਅਤੇ ਇਨ੍ਹਾਂ ਪਤੰਗਾਂ ਲਈ ਚਾਈਨਾ ਡੋਰ ਵੀ ਵਰਤੋਂ ਕਾਫ਼ੀ ਮਾਤਰਾ ਵਿਚ ਕੀਤੀ ਜਾਂਦੀ ਹੈ ਜੋ ਕਿ ਸੰਥੈਟਿਕ/ਪਲਾਸਟਿਕ ਦੀ ਬਣੀ ਹੁੰਦੀ ਹੈ ਅਤੇ ਕਾਫ਼ੀ ਮਜ਼ਬੂਤ ਹੁੰਦੀ ਹੈ। ਜਿਸ ਨਾਲ ਪਤੰਗ ਉਡਾਉਣ ਵਾਲਿਆਂ ਭਾਵੇਂ ਹੀ ਮਜ਼ਾ ਆਉਂਦਾ ਹੋਵੇ ਪਰ ਇਹ ਡੋਰ ਇਨਸਾਨੀ ਜਿੰਦਗੀਆਂ ਅਤੇ ਜੀਵਾਂ ਲਈ ਹਾਨੀਕਾਰਕ ਹੈ। ਇਸ ਨਾਲ ਬੀਤੇ ਕੁਝ ਦਿਨਾਂ ਤੋਂ ਸਾਰੀਆਂ ਘਟਨਾਵਾਂ ਵਾਪਰ ਰਹੀਆਂ ਸਨ। ਜਿਸ ਤਹਿਤ ਹੁਣ ਪੁਲਿਸ ਪ੍ਰਸ਼ਾਸਨ ਵੱਲੋਂ ਤਾਂ ਸਖਤੀ ਕੀਤੀ ਹੀ ਜਾ ਰਹੀ ਹੈ। ਉਥੇ ਹੀ ਹੁਣ ਚਾਈਨਾ ਡੋਰ ਦੀ ਪਾਬੰਦੀ ਲਈ ਐਨ ਜੀ ਓ ਕੋਆਰਡੀਨੇਸ਼ਨ ਕਮੇਟੀ ਮੋਗਾ ਵੱਲੋਂ ਇੱਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਨੂੰ ਵੇਚਣ ਅਤੇ ਵਰਤਣ ਵਾਲਿਆਂ ਖਿਲਾਫ ਸਖਤ ਕਾਰਵਾਈ ਅਤੇ ਛਾਪੇਮਾਰੀ ਮਹਿੰਮ ਤੇਜ ਕੀਤੀ ਜਾਵੇ।

China Door ਵੇਚਣ ਅਤੇ ਵਰਤਣ ਵਾਲਿਆਂ ਖਿਲਾਫ ਇਰਾਦਾ ਕਤਲ ਦਾ ਪਰਚਾ ਦਰਜ : ਚਾਈਨਾ ਡੋਰ ਕਾਰਨ ਵਾਪਰਨ ਵਾਲੇ ਹਾਦਸਿਆਂ ਦੀ ਵਧ ਰਹੀ ਗਿਣਤੀ ਅਤੇ ਇਸ ਕਾਰਨ ਇਨਸਾਨਾਂ ਅਤੇ ਪੰਛੀਆਂ ਦੇ ਹੋ ਰਹੇ ਸਰੀਰਕ ਅਤੇ ਜਾਨੀ ਨੁਕਸਾਨ ਨੂੰ ਵੇਖਦਿਆਂ ਸੁਹਿਰਦ ਲੋਕ ਇਸ ਦੀ ਵਰਤੋਂ 'ਤੇ ਪੱਕੇ ਤੌਰ 'ਤੇ ਪਾਬੰਦੀ ਲਗਾਉਣ ਲਈ ਲਾਮਬੰਦ ਹੋ ਚੁੱਕੇ ਹਨ। ਬਸੰਤ ਪੰਚਮੀ ਦੇ ਤਿਉਹਾਰ ਦੇ ਮੱਦੇਨਜ਼ਰ ਇਸ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਨੂੰ ਵੇਚਣ ਅਤੇ ਵਰਤਣ ਵਾਲਿਆਂ ਖਿਲਾਫ ਇਰਾਦਾ ਕਤਲ ਦਾ ਪਰਚਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਅੱਜ ਜਿਲ੍ਹਾ ਐਨ ਜੀ ਓ ਕੋਆਰਡੀਨੇਸ਼ਨ ਕਮੇਟੀ ਮੋਗਾ ਵੱਲੋਂ ਸਿਵਲ ਹਸਪਤਾਲ ਮੋਗਾ ਤੋਂ ਲੈ ਕੇ ਮੇਨ ਚੌਕ ਮੋਗਾ ਤੱਕ ਇੱਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ।

ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ: ਇਸ ਜਾਗਰੂਕਤਾ ਰੈਲੀ ਵਿਚ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਸ਼ਹਿਰ ਦੇ ਮੇਨ ਚੌਂਕ ਮੋਗਾ ਵਿੱਚ ਡਿਪਟੀ ਕਮਿਸ਼ਨਰ ਮੋਗਾ ਸ. ਕੁਲਵੰਤ ਸਿੰਘ ਜੀ ਨੇ ਇਸ ਰੈਲੀ ਵਿੱਚ ਸ਼ਮੂਲੀਅਤ ਕੀਤੀ ਅਤੇ ਸਮਾਜ ਸੇਵੀਆਂ ਦੇ ਇਸ ਉਦਮ ਦੀ ਪ੍ਰਸ਼ੰਸਾ ਕਰਦਿਆਂ ਚਾਈਨਾ ਡੋਰ ਦੀ ਵਿਕਰੀ ਰੋਕਣ ਲਈ ਪ੍ਰਸਾਸ਼ਨ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ : CM Mann Security On Republic Day : ਸੀਐਮ ਮਾਨ ਅੱਜ ਬਠਿੰਡਾ 'ਚ ਫਹਿਰਾਉਣਗੇ ਤਿਰੰਗਾ, ਬਠਿੰਡਾ ਜੇਲ੍ਹ ਸੁਪਰੀਡੈਂਟ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਲਿਖਿਆ ਗਿਆ ਪੱਤਰ

Say No To China Door: ਰੈਲੀ ਨੂੰ ਸੰਬੋਧਨ ਕਰਦਿਆਂ ਕੋਆਰਡੀਨੇਸ਼ਨ ਕਮੇਟੀ ਮੋਗਾ ਦੇ ਚੇਅਰਮੈਨ ਮਹਿੰਦਰ ਪਾਲ ਲੂੰਬਾ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਅਗਲੇ ਕੁੱਝ ਦਿਨਾਂ ਤੱਕ ਦੋ ਪਹੀਆ ਵਾਹਨਾਂ ਦੇ ਅੱਗੇ ਬੱਚਿਆਂ ਨੂੰ ਨਾ ਬਿਠਾਉਣ, ਵਾਹਨ ਚਲਾਉਂਦੇ ਸਮੇਂ ਸਿਰ ਤੇ ਹੈਲਮੇਟ, ਗਲੇ ਵਿੱਚ ਮਫਲਰ, ਹੱਥਾਂ ਉੱਤੇ ਮੋਟੇ ਦਸਤਾਨੇ, ਪੈਰਾਂ ਵਿੱਚ ਮੋਟੀਆਂ ਜੁਰਾਬਾਂ ਅਤੇ ਬੂਟ ਪਹਿਨਣ ਅਤੇ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ।

ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਕਨੂੰਨੀ ਅਪਰਾਧ ਹੈ, ਇਸ ਨਾਲ ਇਰਾਦਾ ਕਤਲ, ਵਾਈਲਡ ਲਾਈਫ ਪ੍ਰੋਟੈਕਸ਼ਨ ਐਕਟ ਸਮੇਤ ਕਈ ਧਾਰਾਵਾਂ ਅਧੀਨ ਮਾਮਲਾ ਦਰਜ ਹੋ ਸਕਦਾ ਹੈ ਅਤੇ ਬੱਚਾ ਨਾਬਾਲਿਗ ਹੋਣ ਦੀ ਸੂਰਤ ਵਿੱਚ ਮਾਪਿਆਂ ਤੇ ਵੀ ਮਾਮਲਾ ਦਰਜ ਹੋ ਸਕਦਾ ਹੈ। ਉਨ੍ਹਾਂ ਜਿਲ੍ਹਾ ਪ੍ਰਸਾਸ਼ਨ ਤੋਂ ਮੰਗ ਕੀਤੀ ਕਿ ਜਿੰਨਾ ਦੁਕਾਨਦਾਰਾਂ ਤੇ ਚਾਈਨਾ ਡੋਰ ਪਕੜੀ ਗਈ ਹੈ, ਉਨ੍ਹਾਂ ਤੇ ਵਾਪਰੀਆਂ ਘਟਨਾਵਾਂ ਦੇ ਮੱਦੇਨਜ਼ਰ ਇਰਾਦਾ ਕਤਲ ਦਾ ਪਰਚਾ ਦਰਜ ਕੀਤਾ ਜਾਵੇ ਤਾਂ ਜੋ ਦੋਸ਼ੀਆਂ ਨੂੰ ਸਬਕ ਮਿਲ ਸਕੇ। ਉਨ੍ਹਾਂ ਕਿਹਾ ਕਿ ਅਸੀਂ ਜਿਲ੍ਹਾ ਪ੍ਰਸਾਸ਼ਨ ਦੀ ਮੱਦਦ ਨਾਲ ਛਾਪੇਮਾਰੀ ਕਰ ਰਹੇ ਹਾਂ ਤੇ ਇਹ ਮੁਹਿੰਮ ਅਗਲੇ ਦਿਨਾਂ ਵਿੱਚ ਹੋਰ ਤੇਜ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨਸਾਨਾਂ ਅਤੇ ਪੰਛੀਆਂ ਦੀਆਂ ਜਿੰਦਗੀਆਂ ਨਾਲ ਖਿਲਵਾੜ ਕਰਨ ਵਾਲੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਰੈਲੀ ਵਿਚ ਸ਼ਾਮਲ ਸਮਾਜ ਸੇਵੀਆਂ ਨੇ ਆਪਣੇ ਹੱਥਾਂ ਬੈਨਰ ਅਤੇ ਤਖਤੀਆਂ ਫੜੀਆਂ ਹੋਈਆਂ ਸਨ ਤੇ ਉਹ ਨਾਅਰੇ ਲਗਾਉਂਦੇ ਹੋਏ ਸਿਵਲ ਹਸਪਤਾਲ ਮੋਗਾ ਤੋਂ ਮੇਨ ਚੌਕ ਤੱਕ ਪਹੁੰਚੇ, ਜਿੱਥੇ ਉਨ੍ਹਾਂ ਇੱਕ ਘੰਟੇ ਤੱਕ ਲੋਕਾਂ ਨੂੰ ਜਾਗਣ ਦਾ ਸੁਨੇਹਾ ਦਿੱਤਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.