ਮੋਗਾ: ਪਿੰਡ ਬਿਲਾਸਪੁਰ ਵਿੱਚ ਨੌਜਵਾਨ ਭਾਰਤ ਸਭਾ ਵੱਲੋਂ ਪੰਜਾਬ ਸਰਕਾਰ, ਪੁਲਿਸ ਤੇ ਨਸ਼ਾ ਸਮੱਗਲਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪੁਲਿਸ,ਸਮੱਗਲਰਾਂ ਤੇ ਸਰਕਾਰ ਦੇ ਆਪਸ ਵਿੱਚ ਰਲੇ ਹੋਣ ਦਾ ਦੋਸ਼ ਲਾਇਆ ਹੈ ਤੇ ਕਿਹਾ ਕਿ ਇਨ੍ਹਾਂ ਦੀ ਮਿਲੀਭੁਗਤ ਨਾਲ ਨਸਾ ਵਿਕ ਰਿਹਾ ਹੈ।
ਇਹ ਵੀ ਪੜ੍ਹੋ: ਬੇਰੁਜ਼ਗਾਰ ਅਧਿਆਪਕਾਂ ਨੇ ਲਾਇਆ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਧਰਨਾ
ਇਸ ਬਾਰੇ ਨੌਜਵਾਨ ਭਾਰਤ ਸਭਾ ਦੇ ਪ੍ਰਧਾਨ ਨੌਜਵਾਨ ਭਾਰਤ ਸਭਾ ਦੇ ਪ੍ਰਧਾਨ ਰਾਜਿੰਦਰ ਸਿੰਘ ਨੇ ਦੱਸਿਆ ਕਿ ਮੋਗਾ ਜ਼ਿਲ੍ਹੇ ਦੇ 4 ਵਿਧਾਇਕਾਂ ਤੇ ਪੁਲਿਸ ਦੇ ਆਲਾ ਅਧਿਕਾਰੀ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਅਨ ਰਜਿਸਟਰਡ ਆਈਲੈਟਸ ਤੇ ਇਮੀਗ੍ਰੇਸ਼ਨ ਸੈਂਟਰਾਂ ਦਾ ਮੁੱਦਾ ਵੀ ਚੁੱਕਦਿਆਂ ਉਨ੍ਹਾਂ ਨੇ ਕਿਹਾ ਕਿ ਇਹ ਵੀ ਨੌਜਵਾਨਾਂ ਦਾ ਸ਼ੋਸ਼ਣ ਕਰ ਰਹੇ ਹਨ ਤੇ ਲੁੱਟ ਮਚਾ ਰਹੇ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਇਨ੍ਹਾਂ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ।
ਇਸ ਤੋਂ ਇਲਾਵਾ ਨੌਜਵਾਨ ਭਾਰਤ ਸਭਾ ਨੇ 1 ਸਤੰਬਰ ਨੂੰ ਮੋਗਾ ਵਿਖੇ ਨਸ਼ਾ ਸਮੱਗਲਰਾਂ, ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ਦੇ ਆਪਸੀ ਗੱਠਜੋੜ ਦੇ ਵਿਰੋਧ ਵਿੱਚ ਕਨਵੈਨਸ਼ਨ ਕਰਨ ਦਾ ਫ਼ੈਸਲਾ ਲਿਆ ਹੈ।