ਮੋਗਾ: ਕਬੱਡੀ ਵਿੱਚ ਆਪਣੀ ਪਹਿਚਾਣ ਬਣਾਉਣ ਵਾਲੇ ਅਤੇ ਸੈਂਕੜੇ ਨੌਜਵਾਨਾਂ ਨੂੰ ਕਬੱਡੀ ਦੇ ਨਾਲ ਜੋੜਨ ਵਾਲੇ ਇੰਟਰਨੈਸ਼ਨਲ ਕਬੱਡੀ ਖਿਡਾਰੀ ਕੁਲਜੀਤ ਸਿੰਘ ਦੀ ਬੀਤੇ ਦਿਨ ਇੰਗਲੈਂਡ ਵਿੱਚ ਦਿੱਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।
ਤੁਹਾਨੂੰ ਦੱਸ ਦਈਏ ਕਿ ਕੁਲਜੀਤ ਸਿੰਘ ਮੋਗਾ ਦੇ ਪਿੰਡ ਘੱਲ ਕਲਾਂ ਦੇ ਜੰਮ੍ਹਪਲ ਸਨ, ਉਨ੍ਹਾਂ ਦੀ ਮੌਤ ਦੀ ਖ਼ਬਰ ਤੋਂ ਬਾਅਦ ਪੂਰੇ ਪਿੰਡ ਵਿੱਚ ਵੀ ਸੋਗ ਦੀ ਲਹਿਰ ਫ਼ੈਲੀ ਗਈ।
ਜਾਣਕਾਰੀ ਦਿੰਦੇ ਹੋਏ ਭਰਾ ਗੁਰਤੇਜ ਸਿੰਘ ਨੇ ਦੱਸਿਆ ਕਿ ਦਸਵੀਂ ਦੀ ਪੜ੍ਹਾਈ ਤੋਂ ਬਾਅਦ ਹੀ ਕੁਲਜੀਤ ਨੇ ਕਬੱਡੀ ਖੇਡਣੀ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਨੇ ਕਈ ਨੈਸ਼ਨਲ ਅਤੇ ਇੰਟਰਨੈਸ਼ਨਲ ਕਬੱਡੀ ਦੇ ਟੂਰਨਾਮੈਂਟ ਖੇਡੇ ਅਤੇ ਜਦੋਂ ਇੰਗਲੈਂਡ ਖੇਡਣ ਗਿਆ ਤਾਂ ਉਥੇ ਹੀ ਸੈਟਲ ਹੋ ਗਿਆ ਅਤੇ ਉੱਥੇ ਕਬੱਡੀ ਖੇਡਣ ਲੱਗ ਪਿਆ। ਉਸ ਦੀ ਬੀਤੇ ਦਿਨ ਦਿੱਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਗੁਰਤੇਜ ਨੇ ਦੱਸਿਆ ਕਿ ਕੁਲਜੀਤ ਦੀ ਮੌਤ ਨਾਲ ਜਿਥੇ ਪਰਿਵਾਰ ਨੂੰ ਘਾਟਾ ਪਿਆ ਹੈ, ਉੱਥੇ ਹੀ ਦੇਸ਼ ਅਤੇ ਪੰਜਾਬ ਨੂੰ ਵੀ ਬਹੁਤ ਵੱਡਾ ਘਾਟਾ ਪਿਆ ਹੈ। ਕਿਉਂਕਿ ਕੁਲਜੀਤ ਨੇ ਕਬੱਡੀ ਵਿੱਚ ਦੇਸ਼ ਅਤੇ ਪੰਜਾਬ ਦਾ ਕਾਫ਼ੀ ਨਾਂਅ ਰੋਸ਼ਨ ਕੀਤਾ ਹੈ।
ਕੁਲਜੀਤ ਦੀ ਭੈਣ ਨੇ ਕਿਹਾ ਕਿ ਕੁਲਜੀਤ ਲੰਬੇ ਸਮੇਂ ਤੋਂ ਆਪਣੇ ਪਰਿਵਾਰ ਸਮੇਤ ਇੰਗਲੈਂਡ ਵਿੱਚ ਰਹਿੰਦਾ ਸੀ ਅਤੇ ਉਸ ਨੂੰ ਨੈਸ਼ਨਲ ਅਤੇ ਇੰਟਰਨੈਸ਼ਨਲ ਟੂਰਨਮੈਂਟ ਖੇਡੇ ਉੱਥੇ ਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦਾ ਰਹਿੰਦਾ ਸੀ। ਉਸ ਨੇ ਦੱਸਿਆ ਕਿ ਉਸ ਦਾ ਮੇਰੇ ਨਾਲ ਬਹੁਤ ਹੀ ਪਿਆਰ ਸੀ ਅਤੇ ਉਸ ਨੂੰ ਆਪਣੇ ਭਾਰ ਦੀਆਂ ਪ੍ਰਾਪਤੀਆਂ ਉੱਤੇ ਬਹੁਤ ਹੀ ਮਾਣ ਹੈ।