ETV Bharat / state

ਹਰ ਸਰਕਾਰੀ ਹੁਕਮ ਨੂੰ ਪੰਜਾਬੀ ਭਾਸ਼ਾ ਵਿੱਚ ਕੀਤਾ ਜਾਵੇ ਜਾਰੀ : ਪ੍ਰਸਾਰ ਭਾਈਚਾਰਾ - issued a demand letter to SDM

ਪੰਜਾਬੀ ਭਾਸ਼ਾ ਨੂੰ ਮਹੱਤਵ ਦੇ ਲਈ ਪ੍ਰਸਾਰ ਭਾਈਚਾਰੇ ਵੱਲੋਂ ਮੋਗਾ ਦੇ ਐੱਸਡੀਐੱਮ ਨਿਹਾਲ ਸਿੰਘ ਵਾਲਾ ਨੂੰ ਮੰਗ ਪੱਤਰ ਦਿੱਤਾ ਗਿਆ।

ਫ਼ੋਟੋ
author img

By

Published : Nov 4, 2019, 11:38 PM IST

ਮੋਗਾ: ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮਿੱਤਰ ਮੀਰ ਦੀ ਅਗਵਾਈ ਹੇਠ ਪੰਜਾਬੀ ਭਾਸ਼ਾ ਦੀ ਮੁਹਿੰਮ ਨੂੰ ਚਲਾਇਆ ਗਿਆ ਹੈ। ਜਿਸ ਵਿੱਚ ਐੱਸਡੀਐੱਮ ਨਿਹਾਲ ਸਿੰਘ ਨੂੰ ਲਿਖਤੀ ਪੱਤਰ ਦਿੱਤਾ ਜਿਸ ਵਿੱਚ ਇਹ ਲਿਖਿਆ ਸੀ ਕਿ ਸਰਕਾਰੀ ਦਫ਼ਤਰਾਂ, ਸਕੂਲਾਂ, ਅਦਾਲਤਾਂ ਵਿੱਚ ਦਿਤੇ ਜਾਣ ਵਾਲੇ ਹੁਕਮ, ਫੈਸਲੇ ਅਤੇ ਦਫ਼ਤਰੀ ਕੰਮਕਾਜ ਦੀ ਭਾਸ਼ਾ ਪੰਜਾਬੀ ਵਿੱਚ ਲਾਗੂ ਕੀਤੀ ਜਾਵੇ।

ਇਸ ਵਿਸ਼ੇ ਉੱਤੇ ਰਾਜਵਿੰਦਰ ਰੌਂਤਾ ਨੇ ਦੱਸਿਆ ਕਿ ਪੰਜਾਬ 'ਚ ਰਹਿ ਕੇ ਅਸੀਂ ਪੰਜਾਬੀ ਭਾਸ਼ਾ ਨੂੰ ਭੁੱਲਦੇ ਜਾ ਰਹੇ। ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਪੰਜਾਬੀ ਦਾ ਕੀਤੇ ਨਾ ਕੀਤੇ ਮਹੱਤਵ ਘੱਟਦਾ ਜਾ ਰਿਹਾ ਹੈ ਇਸ ਨਾਲ ਸਾਡਾ ਸਭਿਆਚਾਰ ਵੀ ਖ਼ਤਮ ਹੋ ਰਿਹਾ ਹੈ। ਜਿਸ ਨੂੰ ਬਚਾਉਣ ਲਈ ਇਹ ਕਦਮ ਚੁੱਕਿਆ ਜਾ ਰਿਹਾ ਹੈ।

ਵੀਡੀਓ

ਉਨ੍ਹਾਂ ਨੇ ਲੋਕਾਂ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਕਿ ਸਾਨੂੰ ਆਮ ਬੋਲ ਚਾਲ ਅਤੇ ਦਫ਼ਤਰੀ ਭਾਸ਼ਾ ਪੰਜਾਬੀ ਹੀ ਵਰਤਣੀ ਚਾਹੀਦੀ। ਉਨ੍ਹਾਂ ਨੇ ਇਹ ਮੰਗ ਕਰਦਿਆਂ ਕਿਹਾ ਕਿ ਹਾਈ ਕੌਰਟ ਤੇ ਸਰਕਾਰੀ ਨੌਟੀਫੀਕੇਸ਼ਨ ਵੀ ਪੰਜਾਬੀ ਵਿੱਚ ਜਾਰੀ ਕੀਤੇ ਜਾਣੇ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਰਹਿੰਦੇ ਹੋਏ ਸਾਨੂੰ ਸਭ ਨੂੰ ਆਪਣੀ ਮਾਂ ਬੋਲੀ ਦਾ ਸਤਿਕਾਰ ਅਤੇ ਬਣਦਾ ਮਾਣ ਸਨਮਾਨ ਦੇਣਾ ਚਾਹੀਦਾ ਹੈ।

ਇਸ ਸਬੰਧ ਵਿੱਚ ਐੱਸਡੀਐੱਮ ਨਿਹਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬੀ ਭਾਸ਼ਾ ਪ੍ਰਸਾਰ ਭਾਈਚਾਰਾ ਪਾਸੋਂ ਮੰਗ ਪੱਤਰ ਸਵੀਕਾਰ ਕਰ ਲਿਆ ਅਤੇ ਅੱਗੇ ਉਹ ਉੱਚ ਅਧਿਕਾਰੀਆਂ ਤੱਕ ਉਸ ਨੂੰ ਪਹੁੰਚਾ ਦੇਣਗੇ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਖੁਦ ਵੀ ਇਹ ਪੂਰੀ ਕੋਸ਼ਿਸ਼ ਰਹੇਗੀ ਕਿ ਦਫ਼ਤਰੀ ਕੰਮਕਾਜ ਪੰਜਾਬੀ ਵਿੱਚ ਕੀਤਾ ਜਾਣ ਅਤੇ ਉਨ੍ਹਾਂ ਨੇ ਦਸਿਆ ਕਿ ਜੇਕਰ ਉਨ੍ਹਾਂ ਦੇ ਧਿਆਨ ਵਿਚ ਕੋਈ ਅਜਿਹਾ ਮਾਮਲਾ ਆਉਂਦਾ ਹੈ ਕਿ ਜਿੱਥੇ ਪੰਜਾਬੀ ਦੀ ਵਰਤੋਂ ਨਹੀਂ ਹੋ ਰਹੀ ਤਾਂ ਉਹ ਇਸ ਵੱਲ ਜ਼ਰੂਰ ਧਿਆਨ ਦੇਣਗੇ ਅਤੇ ਪੰਜਾਬੀ ਭਾਸ਼ਾ ਦੇ ਪਸਾਰ ਲਈ ਹਰ ਸੰਭਵ ਯਤਨ ਕਰਨਗੇ।

Intro:ਪੰਜਾਬੀ ਭਾਸ਼ਾ ਪ੍ਰਸਾਰ ਭਾਈਚਾਰਾ ਇਕਾਈ ਮੋਗਾ ਵੱਲੋਂ ਦਿੱਤਾ ਗਿਆ ਨਿਹਾਲ ਸਿੰਘ ਵਾਲਾ ਦੇ ਐਸਡੀਐਮ ਨੂੰ ਮੰਗ ਪੱਤਰ ।

ਇਸ ਮੌਕੇ ਸਾਹਿਤਕ ਹਸਤੀਆਂ ਸਮਾਜ ਸੇਵਕ ਅਤੇ ਹੋਰ ਪੰਜਾਬੀ ਪ੍ਰੇਮੀ ਵੀ ਹੋਏ ਸ਼ਾਮਿਲ ।Body:ਪੰਜਾਬੀ ਭਾਸ਼ਾ ਪ੍ਰਸਾਰ ਭਾਈਚਾਰਾਂ ਦੇ ਜ਼ਿਲ੍ਹਾ ਮੋਗਾ ਇਕਾਈ ਵੱਲੋਂ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਐਸਡੀਐਮ ਸ੍ਰੀ ਰਾਮ ਸਿੰਘ ਜੀ ਨੂੰ ਡਾ ਰਾਜਵਿੰਦਰ ਰੌਂਤਾ ਪ੍ਰਸਿੱਧ ਸਾਹਿਤਕਾਰ ਦੀ ਅਗਵਾਈ ਵਿੱਚ ਇੱਕ ਵਫ਼ਦ ਵੱਲੋਂ ਮੰਗ ਪੱਤਰ ਦਿੱਤਾ ਗਿਆ ਜਿਸ ਵਿਚ ਉਨ੍ਹਾਂ ਨੇ ਸਰਕਾਰੀ ਦਫ਼ਤਰਾਂ ਸਕੂਲਾਂ ਅਦਾਲਤਾਂ ਵਿੱਚ ਕੀਤੇ ਜਾਂਦੇ ਹੁਕਮ ਅਤੇ ਫੈਸਲੇ ਅਤੇ ਦਫ਼ਤਰੀ ਕੰਮਕਾਜ ਦੀ ਭਾਸ਼ਾ ਪੰਜਾਬੀ ਵਿੱਚ ਲਾਗੂ ਕਰਨ ਦੀ ਮੰਗ ਨੂੰ ਉਠਾਇਆ ।ਉਨ੍ਹਾਂ ਨੇ ਕੀਤੀ ਕਿ ਪੰਜਾਬ ਵਿੱਚ ਰਹਿੰਦੇ ਹੋਏ ਸਾਨੂੰ ਸਭ ਨੂੰ ਆਪਣੀ ਮਾਂ ਬੋਲੀ ਪੰਜਾਬੀ ਦਾ ਸਤਿਕਾਰ ਅਤੇ ਬਣਦਾ ਮਾਣ ਸਨਮਾਨ ਦੇਣਾ ਚਾਹੀਦਾ ਹੈ । ਇਸ ਕਰਕੇ ਸਾਨੂੰ ਆਮ ਬੋਲ ਚਾਲ ਅਤੇ ਦਫ਼ਤਰੀ ਭਾਸ਼ਾ ਪੰਜਾਬੀ ਹੀ ਵਰਤਣੀ ਚਾਹੀਦੀ ਹੈ ਉਨ੍ਹਾਂ ਨੇ ਮੰਗ ਕੀਤੀ ਕਿ ਹਾਈ ਕੋਰਟ ਦੇ ਹੁਕਮ ਅਤੇ ਸਰਕਾਰ ਦੇ ਨੋਟੀਫਿਕੇਸ਼ਨ ਵੀ ਪੰਜਾਬੀ ਵਿੱਚ ਜਾਰੀ ਕੀਤੇ ਜਾਣੇ ਚਾਹੀਦੇ ਹਨ ਇਸ ਦੇ ਨਾਲ ਹੀ ਉਨ੍ਹਾਂ ਨੇ ਵਿਧਾਨ ਸਭਾ ਦੇ ਸਤਰ ਨੂੰ ਵੀ ਪੰਜਾਬੀ ਵਿਚ ਚਲਾਉਣ ਦੀ ਅਪੀਲ ਕੀਤੀ । ਇਹ ਸਭ ਜਾਣਕਾਰੀ ਦਿੰਦੇ ਹੋਏ ਡਾ ਰਾਜਵਿੰਦਰ ਰੌਂਤਾ ਨੇ ਦੱਸਿਆ ਕਿ ਸਰਕਾਰ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਗੁਰਪੁਰਬ ਮਨਾਉਣ ਜਾ ਰਹੀ ਹੈ ਇਸ ਸ਼ੁੱਭ ਮੌਕੇ ਤੇ ਜੇਕਰ ਗੁਰੂ ਨਾਨਕ ਦੇਵ ਜੀ ਦੀ ਬੋਲੀ ਪੰਜਾਬੀ ਮਾਂ ਬੋਲੀ ਨੂੰ ਲਾਗੂ ਕੀਤਾ ਜਾਵੇ ਤਾਂ ਸਰਕਾਰ ਦਾ ਬਹੁਤ ਵੱਡਾ ਉਪਰਾਲਾ ਸਾਬਤ ਹੋ ਸਕਦਾ ਹੈ ।

Byte : Dr. Rajwinder Raunta

ਇਸ ਸਬੰਧ ਵਿੱਚ ਜਦੋਂ ਸਬਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਐਸਡੀਐਮ ਸ੍ਰੀ ਰਾਮ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬੀ ਭਾਸ਼ਾ ਪ੍ਰਸਾਰ ਭਾਈਚਾਰਾ ਪਾਸੋਂ ਮੰਗ ਪੱਤਰ ਸਵੀਕਾਰ ਕਰ ਲਿਆ ਅਤੇ ਅੱਗੇ ਉਹ ਉੱਚ ਅਧਿਕਾਰੀਆਂ ਤੱਕ ਪਹੁੰਚਾ ਦੇਣਗੇ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਖੁਦ ਵੀ ਇਹ ਪੂਰੀ ਕੋਸ਼ਿਸ਼ ਰਹਿੰਦੀ ਹੈ ਕਿ ਦਫ਼ਤਰੀ ਕੰਮਕਾਜ ਪੰਜਾਬੀ ਵਿੱਚ ਕੀਤਾ ਜਾਵੇ ਅਤੇ ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਧਿਆਨ ਵਿਚ ਕੋਈ ਅਜਿਹਾ ਮਾਮਲਾ ਆਉਂਦਾ ਹੈ ਕਿ ਜਿੱਥੇ ਪੰਜਾਬੀ ਦੀ ਵਰਤੋਂ ਨਹੀਂ ਹੋ ਰਹੀ ਤਾਂ ਉਹ ਇਸ ਵੱਲ ਜ਼ਰੂਰ ਧਿਆਨ ਦੇਣਗੇ ਅਤੇ ਪੰਜਾਬੀ ਭਾਸ਼ਾ ਦੇ ਪਸਾਰ ਲਈ ਹਰ ਸੰਭਵ ਯਤਨ ਕਰਨਗੇ ।

Byte: SDM Ram SinghConclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.