ਮੋਗਾ: ਸ਼ਹਿਰ 'ਚ ਬਣੇ ਏਕਮ ਨਸ਼ਾ ਛੁਡਾਊ ਕੇਂਦਰ ਨੂੰ ਬੰਦ ਕੀਤੇ ਜਾਣ ਦੇ ਵਿਰੋਧ ਵਿੱਚ ਉੱਥੋਂ ਦਵਾਈ ਲੈਣ ਆਏ ਮਰੀਜ਼ਾਂ ਨੇ ਇਕੱਠੇ ਹੋ ਕੇ ਧਰਨਾ ਲਗਾਇਆ। ਇਸ ਦੌਰਾਨ ਧਰਨੇ 'ਤੇ ਬੈਠੇ ਲੋਕਾਂ ਨੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।
ਲੋਕਾਂ ਨੇ ਦੱਸਿਆ ਕਿ ਇਥੋਂ ਉਨ੍ਹਾਂ ਨੂੰ ਆਸਾਨੀ ਨਾਲ ਨਸ਼ਾ ਛੱਡਣ ਵਾਲੀ ਦਵਾਈ ਮਿਲ ਜਾਂਦੀ ਸੀ। ਇਸ ਨੂੰ ਲੈ ਕੇ ਉਹ ਆਪਣਾ ਰੋਜ਼ਾਨਾ ਕੰਮਕਾਰ ਕਰ ਰਹੇ ਸਨ ਪਰ ਸੈਂਟਰ ਦੇ ਬੰਦ ਹੋਣ ਕਰਕੇ ਹੁਣ ਉਨ੍ਹਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰੀ ਹਸਪਤਾਲ ਵਿੱਚੋਂ ਜੋ ਦਵਾਈ ਮਿਲਦੀ ਹੈ, ਉਸ ਲਈ ਉਨ੍ਹਾਂ ਨੂੰ ਰੋਜ਼ਾਨਾ ਘੰਟਿਆ ਲਾਈਨ ਵਿੱਚ ਖੜ੍ਹਨਾ ਪੈਂਦਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਇਹ ਸੈਂਟਰ ਨੂੰ ਮੁੜ ਖੋਲ੍ਹਿਆ ਜਾਵੇ।
ਇੱਕ ਨੌਜਵਾਨ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਪਿਤਾ ਨੂੰ ਨਸ਼ੇ ਦੀ ਬੁਰੀ ਆਦਤ ਲੱਗੀ ਹੋਈ ਸੀ ਜੋ ਇੱਥੋਂ ਦਵਾਈ ਨਾਲ ਹੱਟ ਚੁੱਕੀ ਹੈ। ਮੁੰਡੇ ਨੇ ਦੱਸਿਆ ਕਿ ਹੁਣ ਉਹ ਇਸ ਦਵਾਈ ਨਾਲ ਠੀਕ ਹਨ ਅਤੇ ਅਤੇ ਨਸ਼ਾ ਨਹੀਂ ਕਰਦੇ ਅਤੇ ਕੰਮਕਾਰ ਵੀ ਕਰਦੇ ਹਨ। ਸੈਂਟਰ ਬੰਦ ਹੋਣ ਕਰਕੇ ਹੁਣ ਉਨ੍ਹਾਂ ਦੇ ਪਿਤਾ ਦੀ ਹਾਲਤ ਦੁਆਰਾ ਵਿਗੜਦੀ ਜਾ ਰਹੀ ਹੈ ਇਸ ਕਰਕੇ ਉਨ੍ਹਾਂ ਨੇ ਮੰਗ ਕੀਤੀ ਕਿ ਇਸ ਸੈਂਟਰ ਨੂੰ ਮੁੜ ਚਾਲੂ ਕੀਤਾ ਜਾਵੇ।