ਮੋਗਾ: ਬੀਤੇ ਦਿਨੀਂ ਮੋਗਾ ਦੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ 3 ਨੌਜਵਾਨਾਂ ਨੂੰ ਹਿਰਾਸਤ 'ਚ ਲਿਆ। ਇਸ ਦੀ ਜਾਣਕਾਰੀ ਮੋਗਾ ਪੁਲਿਸ ਨੇ ਪ੍ਰੈਸ ਕਾਨਫਰੰਸ ਕਰ ਸਾਂਝੀ ਕੀਤੀ।
ਇਸ 'ਤੇ ਐਸ.ਪੀ.ਐਚ ਹਰਿੰਦਰਪਾਲ ਸਿੰਘ ਪਰਮਾਰ ਨੇ ਦੱਸਿਆ ਕਿ ਪੁਲਿਸ ਨੇ ਗੁਪਤ ਸੂਚਨਾ ਦੌਰਾਨ ਨਾਕਾ ਬੰਦੀ ਕੀਤੀ ਸੀ ਜਿਸ 'ਚ i20 ਕਾਰ HR26 BF 8119 ਕੋਲ ਖੜੇ ਨੌਜਵਾਨਾਂ ਨੇ ਪੁਲਿਸ ਨੂੰ ਦੇਖ ਕੇ ਨੱਸਣ ਲੱਗ ਗਏ। ਇਸ ਦੌਰਾਨ ਥਾਣਾ ਨਿਹਾਲ ਸਿੰਘ ਵਾਲਾ ਦੀ ਤਾਇਨਾਤ ਪੁਲਿਸ ਅਧਿਕਾਰੀ ਜਸਵੰਤ ਸਿੰਘ ਨੇ 3 ਨੌਜਵਾਨਾਂ ਨੂੰ ਕਾਬੂ ਕੀਤਾ। ਪੁਲਿਸ ਨੇ ਦੱਸਿਆ ਕਿ ਉਨ੍ਹਾਂ 3 ਨੌਜਵਾਨਾਂ ਦੀ ਤਲਾਸ਼ੀ ਦੌਰਾਨ ਉਨ੍ਹਾਂ ਤੋਂ 1-1 ਪਿਸਟਲ ਬਰਾਮਦ ਹੋਇਆ।
ਉਨ੍ਹਾਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੌਜਵਾਨਾਂ ਦੀ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ 'ਚ 5 ਪਿਸਟਲ 32 ਬੋਰ ਤੇ 7 ਜ਼ਿੰਦਾ ਕਾਰਤੂਸ ਬਰਾਮਦ ਹੋਏ ਸਨ।
ਉਨ੍ਹਾਂ ਨੇ ਕਿਹਾ ਇਹ ਲੁੱਟਾਂ ਖੋਹਾਂ ਕਰਨ ਵਾਲੇ 3 ਨੌਜਵਾਨਾਂ ਨੇ ਕਿਸੇ ਘਟਨਾ ਨੂੰ ਅੰਜਾਮ ਦੇਣਾ ਸੀ। ਪੁਲਿਸ ਨੇ ਦੱਸਿਆ ਕਿ ਇਨ੍ਹਾਂ 3 ਨੌਜਵਾਨਾਂ 'ਤੇ ਪਹਿਲਾਂ ਵੀ ਕਈ ਕੇਸ ਦਰਜ ਸਨ।
ਉਨ੍ਹਾਂ ਨੇ ਕਿਹਾ ਕਿ ਪੁਲਿਸ ਨੇ ਕਾਬੂ ਉਨ੍ਹਾਂ ਮੁਲਜ਼ਮਾ 'ਤੇ ਅਸਲਾ ਐਕਟ ਤਹਿਤ ਮੁਕੱਦਮਾ ਨੰਬਰ 202/393/254/59 'ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਹੁਣ ਇਨ੍ਹਾਂ ਦੋਸ਼ੀਆਂ ਨੂੰ ਮਾਣਯੋਗ ਕੋਰਟ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਤਾਂ ਜੋ ਹੋਰ ਡੂੰਘਾਈ ਨਾਲ ਜਾਂਚ ਕਰਕੇ ਪੁੱਛਗਿਛ ਕੀਤੀ ਜਾ ਸਕੇ।