ਮੋਗਾ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਅਮਨ-ਆਮਨ ਨਾਲ ਕਰਵਾਉਣ ਦੇ ਮਕਸਦ ਨਾਲ ਮਾੜੇ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਮੋਗਾ ਪੁਲਿਸ ਨੂੰ ਉਸ ਸਮੇਂ ਸਫਲਤਾ ਮਿਲੀ, ਜਦੋਂ ਖੂਫੀਆ ਤੌਰ ’ਤੇ ਮਿਲੀ ਇਤਲਾਹ ਦੇ ਅਧਾਰ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਪੁਲਿਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮਾਂ ਤੋਂ ਹਥਿਆਰ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਤੋਂ ਇੱਕ ਪਿਸਤੌਲ (ਕੱਟਾ) 315 ਬੋਰ ਸਮੇਤ 2 ਰੌਂਦ ਅਤੇ 4 ਮੋਟਰ ਸਾਇਕਲ ਅਤੇ ਇੱਕ ਟਰੈਕਟਰ ਸਵਰਾਜ 855 ਰੰਗ ਲਾਲ ਬਰਾਮਦ ਕੀਤੇ ਗਏ ਹਨ।
ਪੁਲਿਸ ਅਧਿਕਾਰੀ ਨੇ ਇਸ ਸਬੰਧੀ ਸੂਚਨਾ ਦਿੰਦੇ ਦੱਸਿਆ ਕਿ ਇਸ ਕਾਬੂ ਕੀਤੇ ਗਏ ਗਿਰੋਹ ਦੇ ਮੈਂਬਰਾਂ ਸਬੰਧੀ ਜਾਣਕਾਰੀ ਮਿਲੀ ਸੀ ਕਿ ਇੰਨ੍ਹਾਂ ਵੱਲੋਂ ਗਿਰੋਹ ਬਣਾ ਕੇ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸੇ ਦੇ ਆਧਾਰ ਉੱਪਰ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਿਲੀ ਸੂਚਨਾ ਦੇ ਆਧਾਰ ਉੱਪਰ ਹੀ ਰੇਡ ਕਰ 4 ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਤੋਂ ਕਈ ਹਥਿਆਰ ਬਰਾਮਦ ਕੀਤੇ ਗਏ ਹਨ। ਇਸਦੇ ਨਾਲ ਹੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਮੁਲਜ਼ਮਾਂ ਦਾ ਨਾਮ ਪਹਿਲਾਂ ਵੀ ਅਪਰਾਧਿਕ ਗਤੀਵਿਧੀਆਂ ਵਿੱਚ ਰਿਹਾ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਛੱਪੜ ’ਚੋਂ ਮਿਲੀ ਤੈਰਦੀ ਲਾਸ਼, ਲੋਕਾਂ 'ਚ ਸਹਿਮ ਦਾ ਮਾਹੌਲ