ਮੋਗਾ: ਮੋਗਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਜ਼ਿਲ੍ਹੇ ਦੇ ਹਲਕਾ ਨਿਹਾਲਸਿੰਘਵਾਲਾ ਲੋਪੋ ਲਿੰਕ ਰੋਡ 'ਤੇ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ ਹੈ। ਮੁਕਾਬਲੇ ਦੌਰਾਨ ਪੁਲਿਸ ਨੇ 3 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੀਆਈਏ ਸਟਾਫ਼ ਮੋਗਾ ਨੇ ਇਹ ਕਾਰਵਾਈ ਕੀਤੀ ਹੈ। ਫੜੇ ਗਏ ਗੈਂਗਸਟਰਾਂ ਕੋਲੋਂ ਭਾਰੀ ਮਾਤਰਾ 'ਚ ਹਥਿਆਰ ਬਰਾਮਦ ਹੋਏ ਹਨ। ਦੱਸ ਦਈਏ ਕਿ ਫੜਿਆ ਗਿਆ ਗੈਂਗਸਟਰ ਸ਼ੰਕਰ ਰਾਜਪੂਤ ਬੰਬੀਹਾ ਗੈਂਗ ਦੇ ਸਰਗਨਾ ਲੱਕੀ ਪਟਿਆਲ ਦਾ ਕਰੀਬੀ ਦੱਸਿਆ ਜਾ ਰਿਹਾ ਹੈ।
ਬੰਬੀਹਾ ਗੈਂਗ ਦੇ ਗੈਂਗਸਟਰਾਂ ਨੇ ਕੀਤੀ ਕਰਾਸ ਫਾਇਰਿੰਗ: ਜਾਣਕਾਰੀ ਮੁਤਾਬਕ ਇਹ ਮੁਕਾਬਲਾ ਪੈਟਰੋਲ ਪੰਪ ਨੇੜੇ ਹੋਇਆ। ਦੱਸ ਦਈਏ ਕਿ ਤਿੰਨੇ ਗੈਂਗਸਟਰ ਮੋਟਰਸਾਈਕਲ ਉੱਤੇ ਸਵਾਰ ਸਨ। ਨਾਕਾਬੰਦੀ ਦੌਰਾਨ ਜਦੋਂ ਪੁਲਿਸ ਨੇ ਇਹਨਾਂ ਗੈਂਗਸਟਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਿਸ ਉੱਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਪੁਲਿਸ ਦੀਆਂ ਗੱਡੀਆਂ ’ਤੇ ਵੀ ਗੋਲੀਆਂ ਵੱਜੀਆਂ ਹਨ। ਜਾਣਕਾਰੀ ਇਹ ਹੈ ਕਿ ਇਹ ਗੈਂਗਸਟਰ ਕੋਈ ਵੱਡੀ ਵਾਰਦਾਤ ਕਰਨ ਦੀ ਤਿਆਰੀ ਕਰ ਰਹੇ ਸਨ।
- Sukhbir Badal Apologises : ਸ਼੍ਰੋਮਣੀ ਅਕਾਲੀ ਦਲ ਨੇ ਲੋਕ ਚੋਣਾਂ ਤੋਂ ਪਹਿਲਾਂ ਖੜੇ ਕੀਤੇ ਹੱਥ ! ਵਿਰੋਧੀਆਂ ਦੇ ਨਿਸ਼ਾਨੇ 'ਤੇ ਸੁਖਬੀਰ ਬਾਦਲ ਦੀ 'ਮੁਆਫੀ'
- ਨੌਜਵਾਨ ਸਭਾ ਵੱਲੋਂ ਕੀਤਾ ਗਿਆ ਵੱਖਰਾ ਉਪਰਾਲਾ, ਜਨਮਦਿਨ ਮੌਕੇ ਲੋੜਵੰਦ ਬੱਚਿਆਂ ਨੂੰ ਸਵੈਟਰ ਅਤੇ ਬੂਟ ਵੰਡ ਕੇ ਕੀਤੀ ਮਦਦ
- ਇਸ ਰਿਪੋਰਟ 'ਚ ਦੇਖੋ ਕੇਂਦਰ ਸਰਕਾਰ ਨੇ ਪੰਜਾਬ ਨੂੰ ਕਿੰਨਾ ਅਤੇ ਕਿਉਂ ਜਾਰੀ ਨਹੀਂ ਕੀਤਾ ਫੰਡ ?
ਬੀਤੇ ਦਿਨ ਮੁਹਾਲੀ ਅਤੇ ਪਟਿਆਲਾ ਵਿੱਚ ਵੀ ਹੋਇਆ ਬਦਮਾਸ਼ਾਂ ਦਾ ਐਨਕਾਊਂਟਰ: ਇਸ ਤੋਂ ਪਹਿਲਾਂ ਕੱਲ੍ਹ ਮੁਹਾਲੀ ਅਤੇ ਪਟਿਆਲਾ ਵਿੱਚ ਵੀ ਪੁਲਿਸ ਨੇ ਬਦਮਾਸ਼ਾਂ ਦਾ ਐਨਕਾਊਂਟਰ ਕੀਤਾ ਹੈ। ਪੁਲਿਸ ਨੇ ਗੈਂਗਸਟਰ ਪ੍ਰਿੰਸ ਅਤੇ ਕਰਨਜੀਤ ਨੂੰ ਮੋਹਾਲੀ ਵਿੱਚ ਘੇਰ ਲਿਆ। ਜਿਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਇਸ 'ਚ ਦੋਵੇਂ ਗੈਂਗਸਟਰਾਂ ਦੀਆਂ ਲੱਤਾਂ 'ਚ ਗੋਲੀਆਂ ਲੱਗੀਆਂ ਅਤੇ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਪਟਿਆਲਾ 'ਚ ਗੈਂਗਸਟਰ ਮਲਕੀਤ ਚਿੱਟਾ ਦਾ ਐਨਕਾਊਂਟਰ ਹੋਇਆ ਹੈ। ਉਹ ਮੋਟਰਸਾਈਕਲ 'ਤੇ ਜਾ ਰਿਹਾ ਸੀ। ਜਿਸ ਤੋਂ ਬਾਅਦ ਪੁਲਿਸ ਨਾਲ ਕਰਾਸ ਫਾਇਰਿੰਗ ਤੋਂ ਬਾਅਦ ਉਸਨੂੰ ਫੜ ਲਿਆ ਗਿਆ।