ਮੋਗਾ: ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ 'ਚ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਲਾਂਸ ਨਾਇਕ ਕੁਲਵੰਤ ਸਿੰਘ ਦਾ ਸ਼ਨੀਵਾਰ ਸਵੇਰੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮੋਗਾ ਜ਼ਿਲ੍ਹੇ ਦੇ ਪਿੰਡ ਚੜਿੱਕ ਵਿਖੇ ਸਰਕਾਰੀ ਸਨਮਾਨਾਂ ਨਾਲ ਸ਼ਹੀਦ ਨੂੰ ਅੰਤਿਮ ਵਿਦਾਈ ਦਿੱਤੀ ਗਈ। ਸ਼ਹੀਦ ਕੁਲਵੰਤ ਸਿੰਘ ਨੂੰ ਉਨ੍ਹਾਂ ਦੇ 3 ਮਹੀਨੇ ਦੇ ਬੇਟੇ ਨੇ ਪ੍ਰਕਾਸ਼ ਕੀਤਾ। ਸ਼ਹੀਦ ਦੀ ਪਤਨੀ ਹਰਦੀਪ ਕੌਰ, ਮਾਤਾ ਹਰਿੰਦਰ ਕੌਰ, ਭੈਣ ਚਰਨਜੀਤ ਕੌਰ ਅਤੇ ਭਰਾ ਸੁਖਪ੍ਰੀਤ ਸਿੰਘ ਨੇ ਵੀ ਸ਼ਰਧਾਂਜਲੀ ਭੇਟ ਕੀਤੀ।
ਨੌਜਵਾਨਾਂ ਨੇ ਮਾਰਚ ਕਰਕੇ ਸ਼ਹੀਦ ਨੂੰ ਦਿੱਤੀ ਸ਼ਰਧਾਂਜਲੀ : ਸ਼ਹੀਦ ਦੀ ਡੇਢ ਸਾਲ ਦੀ ਬੇਟੀ ਵੀ ਹੈ। ਇਸ ਤੋਂ ਪਹਿਲਾਂ ਕੋਟਕਪੂਰਾ ਬਾਈਪਾਸ ਤੋਂ 50 ਤੋਂ ਵੱਧ ਨੌਜਵਾਨ ਤਿਰੰਗਾ ਝੰਡਾ ਫੜ ਕੇ ਸ਼ਹੀਦ ਕੁਲਵੰਤ ਸਿੰਘ ਦੀ ਮ੍ਰਿਤਕ ਦੇਹ ਦੇ ਆਉਣ ਦੀ ਉਡੀਕ ਕਰ ਰਹੇ ਸਨ। ਜਿਵੇਂ ਹੀ ਫੌਜ ਦੀ ਕਾਰ ਸ਼ਹੀਦ ਕੁਲਵੰਤ ਸਿੰਘ ਦੀ ਮ੍ਰਿਤਕ ਦੇਹ ਨੂੰ ਲੈ ਕੇ ਪੁੱਜੀ ਤਾਂ ਨੌਜਵਾਨਾਂ ਨੇ ਮੋਟਰਸਾਈਕਲ ਅੱਗੇ ਰੱਖ ਕੇ ਸ਼ਹੀਦ ਕੁਲਵੰਤ ਸਿੰਘ ਅਮਰ ਰਹੇ ਦੇ ਨਾਅਰੇ ਲਾਉਂਦੇ ਹੋਏ ਸ਼ਹੀਦ ਦੇ ਘਰ ਵੱਲ ਮਾਰਚ ਕੀਤਾ।
ਇਹ ਵੀ ਪੜ੍ਹੋ : ਈਦ ਮੌਕੇ ਦੇਸ਼ ਦੇ ਹੁਕਮਰਾਨਾਂ ਨੇ ਮੁਸਲਿਮ ਭਾਈਚਾਰੇ ਨੂੰ ਦਿੱਤੀ ਵਧਾਈ, ਰਾਸ਼ਟਰਪਤੀ, ਪੀਐੱਮ ਤੇ ਸੀਐੱਮ ਮਾਨ ਨੇ ਕੀਤਾ ਟਵੀਟ
ਵਿਧਾਇਕ ਵੀ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਪਹੁੰਚੇ : ਇਸ ਦੌਰਾਨ ਸ਼ਹੀਦ ਜਵਾਨ ਅਮਰ ਰਹੇ ਦੇ ਨਾਅਰੇ ਗੂੰਜਦੇ ਰਹੇ ਅਤੇ ਵੱਡੀ ਗਿਣਤੀ ਵਿੱਚ ਲੋਕ ਸ਼ਰਧਾਂਜਲੀ ਦੇਣ ਲਈ ਇਕੱਠੇ ਹੋਏ। ਮੁਹੰਮਦ ਸਦੀਕ, ਮੋਗਾ ਦੇ ਵਿਧਾਇਕ ਡਾ: ਅਮਨਦੀਪ ਅਰੋੜਾ, ਭਾਜਪਾ ਦੇ ਬੁਲਾਰੇ ਆਰ.ਪੀ.ਸਿੰਘ, ਸਾਬਾਕਾ ਦੇ ਵਿਧਾਇਕ ਡਾ: ਹਰਜੋਤ ਕਮਲ, ਮੋਗਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਐੱਸਐੱਸਪੀ ਜੇ ਐਲਨ ਚੇਲੀਅਨ ਅਤੇ ਐੱਸਡੀਐੱਮ ਸਮੇਤ ਕਈ ਆਗੂ ਸ਼ਹੀਦ ਕੁਲਵੰਤ ਸਿੰਘ ਨੂੰ ਸ਼ਰਧਾਂਜਲੀ ਦੇਣ ਪੁੱਜੇ।
1999 ਕਾਰਗਿਲ ਜੰਗ ਵਿੱਚ ਪਿਤਾ ਹੋਏ ਸੀ ਸ਼ਹੀਦ : ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਪੁੰਛ 'ਚ ਫੌਜ ਦੇ ਟਰੱਕ 'ਤੇ ਹੋਏ ਅੱਤਵਾਦੀ ਹਮਲੇ 'ਚ ਫੌਜ ਦੇ 5 ਜਵਾਨ ਸ਼ਹੀਦ ਹੋ ਗਏ ਸਨ, ਜਿਨ੍ਹਾਂ 'ਚ ਕੁਲਵੰਤ ਸਿੰਘ ਵੀ ਸ਼ਾਮਲ ਸੀ। ਕੁਲਵੰਤ ਦੇ ਪਿਤਾ ਬਲਦੇਵ ਸਿੰਘ ਕਾਰਗਿਲ ਜੰਗ ਦੌਰਾਨ ਸ਼ਹੀਦ ਹੋ ਗਏ ਸਨ। ਉਸ ਸਮੇਂ ਕੁਲਵੰਤ ਇੱਕ ਸਾਲ ਦਾ ਸੀ। ਉਸ ਦੀ ਥਾਂ ਕੁਲਵੰਤ ਨੂੰ 2010 ਵਿੱਚ ਨੌਕਰੀ ਮਿਲ ਗਈ ਸੀ। ਕੁਲਵੰਤ ਸਿੰਘ ਦੀ ਸ਼ਹਾਦਤ ਤੋਂ 24 ਸਾਲ ਬਾਅਦ ਸ਼ਹੀਦ ਹੋਏ ਸਨ।
ਇਹ ਵੀ ਪੜ੍ਹੋ : Poonch Terrorist Attack: ਸ਼ਹੀਦ ਸੇਵਕ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਵੀ ਸ਼ਹੀਦ ਕੁਲਵੰਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦਾਂ ਦੇ ਪਰਿਵਾਰਾਂ ਨਾਲ ਹਮੇਸ਼ਾ ਖੜ੍ਹਾ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਦੀ ਹਰ ਵੇਲੇ ਤਤਪਰ ਹੈ। ਉਨ੍ਹਾਂ ਕੁਲਵੰਤ ਸਿੰਘ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਜ਼ਿਕਰਯੋਗ ਹੈ ਕਿ ਮੌਜੂਦਾ ਸਮੇਂ ਕੁਲਵੰਤ ਸਿੰਘ 49 ਆਰਆਰ ਬਟਾਲੀਅਨ ਵਿੱਚ ਡਿਊਟੀ 'ਤੇ ਤਾਇਨਾਤ ਸਨ ਅਤੇ ਮਿਤੀ 20 ਅਪ੍ਰੈਲ, 2023 ਨੂੰ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਵਿੱਚ ਸ਼ਹੀਦ ਹੋ ਗਏੇ।