ETV Bharat / state

ਕੋਰੋਨਾ ਸਬੰਧੀ ਹਦਾਇਤਾਂ ਨੂੰ ਜ਼ਿਲ੍ਹੇ ਵਿੱਚ ਸਖ਼ਤੀ ਨਾਲ ਕੀਤਾ ਜਾਵੇ ਲਾਗੂ: ਡੀ ਕੇ ਤਿਵਾੜੀ

author img

By

Published : Aug 18, 2020, 7:42 PM IST

ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਕੋਵਿਡ-19 ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਵੱਧ ਤੋਂ ਵੱਧ ਮਰੀਜ਼ਾਂ ਦੀ ਜਲਦ ਪਛਾਣ ਲਈ ਰੋਜ਼ਾਨਾ ਸੈਂਪਲਿੰਗ ਦੀ ਗਿਣਤੀ ਵਧਾਉਣ ਦੀ ਹਦਾਇਤਾਂ ਜਾਰੀ ਕੀਤੀ।

ਫ਼ੋਟੋ
ਫ਼ੋਟੋ

ਮੋਗਾ: ਜ਼ਿਲ੍ਹੇ ਵਿੱਚ ਆਏ ਦਿਨ ਵਧ ਰਹੇ ਕੋਵਿਡ-19 ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਵੱਲੋਂ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ ਕੇ ਤਿਵਾੜੀ ਨੂੰ ਵਿਸ਼ੇਸ਼ ਤੌਰ ਉੱਤੇ ਭੇਜਿਆ ਗਿਆ, ਜਿਨ੍ਹਾਂ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸੰਦੀਪ ਹੰਸ, ਵਧੀਕ ਡਿਪਟੀ ਕਮਿਸ਼ਨਰ ਮਤੀ ਅਨੀਤਾ ਦਰਸ਼ੀ ਤੇ ਸੁਭਾਸ਼ ਚੰਦਰ, ਸਿਵਲ ਸਰਜਨ ਅਤੇ ਹੋਰ ਸਿਹਤ ਅਧਿਕਾਰੀਆਂ ਨਾਲ ਬੈਠਕ ਕਰਕੇ ਜ਼ਿਲ੍ਹੇ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ।

ਰੋਜ਼ਾਨਾ ਸੈਂਪਲਿੰਗ ਦੀ ਗਿਣਤੀ 'ਚ ਕੀਤਾ ਜਾਵੇ ਵਾਧਾ: ਤਿਵਾੜੀ

ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਪੌਜ਼ੀਟਿਵ ਮਰੀਜ਼ਾਂ ਦੀ ਜਲਦ ਭਾਲ ਕਰਨ ਲਈ ਰੋਜ਼ਾਨਾ ਸੈਂਪਲਿੰਗ ਦੀ ਗਿਣਤੀ ਵਧਾਈ ਜਾਵੇ। ਉਨ੍ਹਾਂ ਨੂੰ ਦੱਸਿਆ ਗਿਆ ਕਿ ਹੁਣ ਜ਼ਿਲ੍ਹਾ ਮੋਗਾ ਵਿੱਚ ਰੋਜ਼ਾਨਾ ਅੰਦਾਜ਼ਨ 350 ਸੈਂਪਲ ਲਏ ਜਾ ਰਹੇ ਹਨ, ਜਦਕਿ ਟੀਚਾ ਇਸਤੋਂ ਜਿਆਦਾ ਹੈ। ਤਿਵਾੜੀ ਨੇ ਕਿਹਾ ਕਿ ਇਹ ਟੀਚਾ ਵਧਾਇਆ ਜਾਵੇ। ਉਨ੍ਹਾਂ ਮੈਡੀਕਲ ਕਾਲਜ ਫਰੀਦਕੋਟ ਦੇ ਪ੍ਰਬੰਧਕਾਂ ਨੂੰ ਮੌਕੇ 'ਤੇ ਹਦਾਇਤ ਜਾਰੀ ਕੀਤੀ ਕਿ ਰੋਜ਼ਾਨਾ ਦੇਰ ਰਾਤ ਤੱਕ ਸੈਂਪਲ ਸਵੀਕਾਰ ਕਰਨ। ਉਨ੍ਹਾਂ ਮੈਡੀਕਲ ਕਾਲਜ ਦੇ ਡਾਕਟਰਾਂ ਵੱਲੋਂ ਹਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਉਣ ਦੀ ਵੀ ਹਦਾਇਤ ਜਾਰੀ ਕੀਤੀ ਗਈ।

ਹੋਮ ਆਈਸੋਲੇਸ਼ਨ ਵਾਲੇ ਸਖ਼ਤੀ ਨਾਲ ਕਰਨ ਹਦਾਇਤਾਂ ਦੀ ਪਾਲਣਾ: ਤਿਵਾੜੀ

ਤਿਵਾੜੀ ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਵੱਲੋਂ ਜਾਰੀ ਕੀਤੀਆਂ ਅਗਵਾਈ ਲੀਹਾਂ ਮੁਤਾਬਿਕ ਸਤੰਬਰ ਮਹੀਨੇ ਵਿੱਚ ਜ਼ਿਲ੍ਹਾ ਮੋਗਾ ਵਿੱਚ ਇਹ ਮਾਮਲੇ ਹੋਰ ਤੇਜੀ ਨਾਲ ਵਧਣ ਦਾ ਖਦਸ਼ਾ ਹੈ। ਇਸ ਕਰਕੇ ਹੁਣ ਸਿਹਤ ਪ੍ਰਸ਼ਾਸ਼ਨ ਨੂੰ ਸੈਂਪਲ ਵੱਧ ਤੋਂ ਵੱਧ ਲੈਣੇ ਚਾਹੀਦੇ ਹਨ ਤਾਂ ਜੌ ਪੌਜ਼ੀਟਿਵ ਮਰੀਜ਼ਾਂ ਦੀ ਪਛਾਣ ਪਹਿਲਾਂ ਹੀ ਕੀਤੀ ਜਾ ਸਕੇ ਤੇ ਉਨ੍ਹਾਂ ਦਾ ਸਮਾਂ ਰਹਿੰਦੇ ਇਲਾਜ਼ ਵੀ ਕਰਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਲੋਕ ਪੰਜਾਬ ਸਰਕਾਰ ਵੱਲੋਂ ਸ਼ੁਰੂ ਮਿਸ਼ਨ ਫਤਿਹ ਦੀਆਂ ਹਦਇਤਾਂ ਦੀ ਪਾਲਣਾ ਕਰਨ ਤਾਂ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ।

ਤਿਵਾੜੀ ਨੇ ਸੰਦੀਪ ਹੰਸ ਨੂੰ ਹਦਾਇਤ ਕੀਤੀ ਕਿ ਹੋਮ ਆਈਸੋਲੇਸ਼ਨ ਅਤੇ ਘਰ ਵਿੱਚ ਹੀ ਇਕਾਂਤਵਾਸ ਦੀਆਂ ਹਦਾਇਤਾਂ ਦੀ ਪਾਲਣਾ ਸਬੰਧੀ ਸਖ਼ਤੀ ਕੀਤੀ ਜਾਵੇ। ਇਨ੍ਹਾਂ ਕਾਨੂੰਨਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਆਪਦਾ ਪ੍ਰਬੰਧਨ ਐਕਟ 2005 ਤਹਿਤ ਸਖ਼ਤ ਕਰਵਾਈ ਕੀਤੀ ਜਾਵੇ। ਇਸ ਐਕਟ ਤਹਿਤ ਦੋਸ਼ੀ ਨੂੰ ਸਖ਼ਤ ਸਜ਼ਾ ਤੇ ਜੁਰਮਾਨੇ ਜਾਂ ਦੋਵੇਂ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਲੜਾਈ ਨੂੰ ਜਿੱਤਣ ਲਈ ਜੇਕਰ ਸਿਹਤ ਵਿਭਾਗ ਵਿੱਚ ਅਸਾਮੀਆਂ ਭਰਨ ਦੀ ਜਰੂਰਤ ਹੈ ਤਾਂ ਇਸ ਸਬੰਧੀ ਡੀਮਾਂਡ ਭੇਜੀ ਜਾਵੇ।

ਜ਼ਿਲ੍ਹੇ 'ਚ ਬਣਾਏ ਗਏ 6 ਮਾਈਕਰੋ ਕੰਟੇਂਨਮੈਂਟ ਜ਼ੋਨ: ਡੀਸੀ ਹੰਸ

ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਤਿਵਾੜੀ ਨੂੰ ਦੱਸਿਆ ਕਿ ਇਸ ਮੌਕੇ ਜ਼ਿਲ੍ਹਾ ਮੋਗਾ ਵਿੱਚ 6 ਮਾਈਕਰੋ ਕੰਟੇਂਨਮੈਂਟ ਜ਼ੋਨ ਬਣਾਏ ਗਏ ਹਨ, ਜਿੱਥੇ ਕਿ ਲੋਕਾਂ ਨੂੰ ਹਰ ਸੰਭਵ ਸਹੁਲਤਾਂ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਆਰ ਆਰ ਟੀ ਟੀਮਾਂ ਨੂੰ ਖ਼ਤਮ ਕਰਕੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੂੰ ਸੈਂਪਲ ਗਿਣਤੀ ਵਧਾਉਣ ਲਈ ਫ੍ਰੀ ਕੀਤਾ ਜਾ ਰਿਹਾ ਹੈ। ਨਵੀਆਂ ਟੀਮਾਂ ਬਣਨ ਨਾਲ ਸੈਂਪਲ ਲੈਣ ਦੀ ਗਿਣਤੀ ਵਿੱਚ ਵੀ ਵਾਧਾ ਹੋਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.