ETV Bharat / state

ਪਹਿਲੇ ਦਿਨ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਸਰਕਾਰੀ ਖ਼ਰੀਦ, ਆੜ੍ਹਤੀਆਂ ਨੇ ਲਾਇਆ ਧਰਨਾ - moga mandi

ਮੋਗਾ ਦੀਆਂ ਮੰਡੀਆਂ ਵਿੱਚ ਪਹਿਲੇ ਦਿਨ ਸਰਕਾਰੀ ਖ਼ਰੀਦ ਸ਼ੁਰੂ ਨਹੀਂ ਹੋ ਸਕੀ। ਇੱਕ ਪਾਸੇ ਜਿੱਥੇ ਕਿਸਾਨਾਂ ਨੇ ਸਰਕਾਰ ਵੱਲੋਂ ਕੋਈ ਸਹੂਲਤ ਨਾ ਮਿਲਣ ਜਾ ਇਲਜ਼ਾਮ ਲਗਾਇਆ, ਉੱਥੇ ਹੀ ਆੜ੍ਹਤੀਆ ਐਸੋਸੀਏਸ਼ਨ ਵੱਲੋਂ ਸਰਕਾਰੀ ਖ਼ਰੀਦ ਦਾ ਮੁਕੰਮਲ ਤੌਰ 'ਤੇ ਬਾਈਕਾਟ ਕਰ ਦਿੱਤਾ ਗਿਆ ਹੈ।

ਫ਼ੋਟੋ
author img

By

Published : Oct 2, 2019, 2:36 PM IST

ਮੋਗਾ: ਪੰਜਾਬ ਦੀਆਂ ਦਾਣਾ ਮੰਡੀਆਂ ਵਿੱਚ ਇੱਕ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਪਰ ਮੋਗਾ ਦੀਆਂ ਮੰਡੀਆਂ ਵਿੱਚ ਪਹਿਲੇ ਦਿਨ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਨਹੀਂ ਹੋ ਸਕੀ। ਆੜ੍ਹਤੀਆ ਐਸੋਸੀਏਸ਼ਨ ਵੱਲੋਂ 1 ਤੋਂ 5 ਅਕਤੂਬਰ ਤੱਕ ਖ਼ਰੀਦ ਦਾ ਬਾਈਕਾਟ ਕਰ ਦਿੱਤਾ ਗਿਆ ਹੈ। ਇਸ ਸੰਬੰਧ ਵਿੱਚ ਮੋਗਾ ਆੜ੍ਹਤੀ ਐਸੋਸੀਏਸ਼ਨ ਵੱਲੋਂ ਅੱਜ ਸਰਕਾਰੀ ਖ਼ਰੀਦ ਦੇ ਪਹਿਲੇ ਦਿਨ ਮਾਰਕੀਟ ਕਮੇਟੀ ਮੋਗਾ ਦੇ ਸਾਹਮਣੇ ਧਰਨਾ ਲਗਾਇਆ ਗਿਆ ਹੈ।

ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਨੇ ਕਿਹਾ ਕਿ ਉਹ 1 ਤੋਂ 5 ਅਕਤੂਬਰ ਤੱਕ ਇਸ ਸਰਕਾਰੀ ਖ਼ਰੀਦ ਦਾ ਮੁਕੰਮਲ ਤੌਰ 'ਤੇ ਬਾਈਕਾਟ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਬੈਂਕ ਖਾਤੇ ਪੋਰਟਲ ਵਿੱਚ ਚੜ੍ਹਾਏ ਜਾਣੇ ਸਨ ਪਰ ਕਿਸਾਨਾਂ ਵੱਲੋਂ ਬੈਂਕ ਖਾਤੇ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਪੋਰਟਲ ਵਿੱਚ ਕਿਸਾਨਾਂ ਦੇ ਖਾਤੇ ਨਹੀਂ ਚੜ੍ਹਾਉਂਦੀ ਤਾਂ ਉਨ੍ਹਾਂ ਦਾ ਕਮਿਸ਼ਨ ਨਹੀਂ ਆਵੇਗਾ ਜਿਸ ਕਰਕੇ ਉਨ੍ਹਾਂ ਨੇ ਸਰਕਾਰੀ ਖ਼ਰੀਦ ਦਾ ਮੁਕੰਮਲ ਬਾਈਕਾਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਕਿਸਾਨਾਂ ਅਤੇ ਆੜ੍ਹਤੀਆਂ ਦਾ ਆਪਸੀ ਰਿਸ਼ਤਾ ਵੀ ਖਰਾਬ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਕੋਈ ਠੋਸ ਫੈਸਲਾ ਨਹੀਂ ਕਰਦੀ ਤਾਂ ਸੰਘਰਸ਼ ਤੇਜ ਕੀਤਾ ਜਾਵੇਗਾ। ਉੱਥੇ ਹੀ ਦੂਜੇ ਪਾਸੇ ਕਿਸਾਨਾਂ ਨੇ ਮੰਡੀ ਵਿੱਚ ਸਰਕਾਰ 'ਤੇ ਇਲਜਾਮ ਲਗਾਉਂਦੇ ਹੋਏ ਕਿਹਾ ਕਿ ਮੰਡੀ ਵਿੱਚ ਪ੍ਰਸ਼ਾਸਨ ਵੱਲੋਂ ਕੋਈ ਵੀ ਸਹੂਲਤ ਨਹੀਂ ਦਿੱਤੀ ਗਈ ਹੈ।

ਵੇਖੋ ਵੀਡੀਓ

ਇਹ ਵੀ ਪੜ੍ਹੋ- ਮਹਾਤਮਾ ਗਾਂਧੀ ਦੀ 150ਵੀਂ ਜਯੰਤੀ 'ਤੇ ਦੇਸ਼ ਦਾ ਨਮਨ

ਇਸ ਸਬੰਧ ਵਿੱਚ ਜਦੋਂ ਮੋਗਾ ਦੇ ਡੀਸੀ ਸੰਦੀਪ ਹੰਸ ਅਤੇ ਮਾਰਕੀਟ ਕਮੇਟੀ ਦੇ ਸੈਕਟਰੀ ਵਜੀਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਪੁਖ਼ਤਾ ਕਰ ਦਿੱਤੇ ਗਏ ਹਨ। ਕਿਸਾਨਾਂ ਨੂੰ ਪਿਛਲੀ ਵਾਰ ਆਈਆਂ ਮੁਸ਼ਕਲਾਂ ਦਾ ਪ੍ਰਬੰਧ ਵੀ ਮੁਕੰਮਲ ਤੌਰ 'ਤੇ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਦੂਸ਼ਣ ਨੂੰ ਲੈ ਕੇ ਅਤੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੇ ਸਬੰਧ ਵਿੱਚ 30 ਨਵੰਬਰ ਤੱਕ ਮੁਕੰਮਲ ਤੌਰ 'ਤੇ ਮੋਗਾ ਜ਼ਿਲ੍ਹੇ ਵਿੱਚ ਰੀਪਰ ਦੇ ਪ੍ਰਯੋਗ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ।

Intro:ਮੰਡੀਆਂ ਵਿੱਚ ਨਹੀਂ ਹਨ ਪੁਖਤਾ ਪ੍ਰਬੰਧ ।

ਮੰਡੀਆਂ ਵਿੱਚ ਬਿਜਲੀ ਦਾ ਨਹੀਂ ਹੈ ਪੂਰਾ ਪ੍ਰਬੰਧ ।

ਆੜ੍ਹਤੀਆ ਐਸੋਸੀਏਸ਼ਨ ਵੱਲੋਂ ਕੀਤੀ ਗਈ ਹੜਤਾਲ ।Body:ਪੂਰੇ ਪੰਜਾਬ ਵਿੱਚ ਅੱਜ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਉੱਥੇ ਮੰਡੀਆਂ ਵਿੱਚ ਕਿਸਾਨਾਂ ਨੇ ਆਪਣੀ ਫਸਲ ਲਿਆ ਕਰ ਰੱਖ ਦਿੱਤੀ ਹੈ । ਜਦੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਅਜੇ ਤੱਕ ਕੋਈ ਵੀ ਫਸਲ ਖਰੀਦਣ ਵਾਸਤੇ ਨਹੀਂ ਆਇਆ ਦੂਜੇ ਪਾਸੇ ਆੜ੍ਹਤੀਆ ਐਸੋਸੀਏਸ਼ਨ ਦੇ ਵੱਲੋਂ 1 ਤੋਂ 5 ਅਕਤੂਬਰ ਤੱਕ ਖ਼ਰੀਦ ਦਾ ਬਾਈਕਾਟ ਕਰ ਦਿੱਤਾ ਗਿਆ ਹੈ । ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰੀ ਖ਼ਰੀਦ ਸ਼ੁਰੂ ਹੁੰਦੀ ਹੈ ਉਸੇ ਦਿਨ ਹੀ ਫਸਲ ਮੰਡੀ ਵਿੱਚੋਂ ਚੁੱਕੀ ਜਾਣੀ ਚਾਹੀਦੀ ਹੈ ਨਾਲ ਹੀ ਉਨ੍ਹਾਂ ਨੇ ਮੰਡੀ ਦੇ ਮਾੜੇ ਪ੍ਰਬੰਧਾਂ ਨੂੰ ਲੈ ਕੇ ਵੀ ਸਰਕਾਰ ਨੂੰ ਕੋਸਿਆ ।

Byte: Farmers

ਦੂਜੇ ਪਾਸੇ ਇਸ ਸੰਬੰਧ ਵਿੱਚ ਮੋਗਾ ਆੜ੍ਹਤੀ ਐਸੋਸੀਏਸ਼ਨ ਦੇ ਵੱਲੋਂ ਅੱਜ ਸਰਕਾਰੀ ਖ਼ਰੀਦ ਦੇ ਪਹਿਲੇ ਦਿਨ ਮਾਰਕੀਟ ਕਮੇਟੀ ਮੋਗਾ ਦੇ ਸਾਹਮਣੇ ਧਰਨਾ ਦਿੱਤਾ ਗਿਆ ਅਤੇ ਕਿਹਾ ਗਿਆ ਕਿ 1 ਤੋਂ 5 ਅਕਤੂਬਰ ਤੱਕ ਇਸ ਸਰਕਾਰੀ ਖ਼ਰੀਦ ਦਾ ਮੁਕੰਮਲ ਤੌਰ ਤੇ ਬਾਈਕਾਟ ਕਰਦੇ ਹਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵੱਲੋਂ ਕਿਸਾਨਾਂ ਦੇ ਬੈਂਕ ਖਾਤੇ ਪੋਰਟਲ ਵਿੱਚ ਚੜ੍ਹਾਏ ਜਾਣੇ ਸਨ ਲੇਕਿਨ ਕਿਸਾਨਾਂ ਵੱਲੋਂ ਬੈਂਕ ਖਾਤੇ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਉਨ੍ਹਾਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਪੋਰਟਲ ਵਿੱਚ ਕਿਸਾਨਾਂ ਦੇ ਖਾਤੇ ਨੇ ਚੜ੍ਹਾਉਂਦੀ ਤਾਂ ਉਨ੍ਹਾਂ ਦਾ ਕਮਿਸ਼ਨ ਨਹੀਂ ਆਵੇਗਾ ਜਿਸ ਕਰਕੇ ਉਨ੍ਹਾਂ ਨੇ ਸਰਕਾਰੀ ਖਰੀਦ ਦਾ ਮੁਕੰਮਲ ਬਾਈਕਾਟ ਕੀਤਾ ਹੈ ।

Byte: ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਮੋਗਾ ।

ਇਸ ਸਬੰਧ ਵਿੱਚ ਜਦੋਂ ਮੋਗਾ ਦੇ ਡੀ ਸੀ ਸੰਦੀਪ ਹੰਸ ਅਤੇ ਮਾਰਕੀਟ ਕਮੇਟੀ ਦੇ ਸੈਕਟਰੀ ਵਜੀਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਦੇ ਵੱਲੋਂ ਸਾਰੇ ਪ੍ਰਬੰਧ ਪੁਖ਼ਤਾ ਕਰ ਦਿੱਤੇ ਗਏ ਹਨ ਕਿਸਾਨਾਂ ਨੂੰ ਪਿਛਲੀ ਵਾਰ ਆਈਆਂ ਸਮੱਸਿਆਵਾਂ ਜਿਵੇਂ ਪੀਣ ਦਾ ਪਾਣੀ, ਬਾਥਰੂਮ ਅਤੇ ਲਾਈਟਾਂ ਦਾ ਪ੍ਰਬੰਧ ਵੀ ਮੁਕੰਮਲ ਤੌਰ ਤੇ ਕਰ ਦਿੱਤਾ ਗਿਆ ਹੈ ।

ਡੀ ਸੀ ਸੰਦੀਪ ਪਾਲ ਸਮੇਂ ਦੱਸਿਆ ਕਿ ਵਧੇ ਹੋਏ ਪ੍ਰਦੂਸ਼ਣ ਨੂੰ ਲੈ ਕੇ ਅਤੇ ਕਿਸਾਨਾਂ ਦੁਆਰਾ ਪਰਾਲੀ ਨੂੰ ਅੱਗ ਲਾਉਣ ਦੇ ਸਬੰਧ ਵਿੱਚ 30 ਨਵੰਬਰ ਤੱਕ ਮੁਕੰਮਲ ਤੌਰ ਤੇ ਮੋਗਾ ਜ਼ਿਲ੍ਹੇ ਵਿੱਚ ਰੀਪਰ ਦੇ ਪ੍ਰਯੋਗ ਤੇ ਪਾਬੰਦੀ ਲਗਾ ਦਿੱਤੀ ਗਈ ਹੈ ਇਸ ਵਾਂਗ ਵਿੱਚ ਜ਼ਿਲ੍ਹੇ ਵਿੱਚ ਧਾਰਾ 144 ਲਗਾਈ ਗਈ ਹੈ!

Byte : ਵਜ਼ੀਰ ਸਿੰਘ ਸੈਕਟਰੀ ਮਾਰਕੀਟ ਕਮੇਟੀ ।

Byte: : DC Moga Sandeep HansConclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.