ETV Bharat / state

ਮਾਨ ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ, ਲਿਆ ਇਹ ਫੈਸਲਾ

2 ਮਈ ਨੂੰ ਕੈਬਨਿਟ ਮੰਤਰੀਆਂ ਦੀ ਅਹਿਮ ਮੀਟਿੰਗ ਵਿੱਚ ਵੱਡਾ ਫ਼ੈਸਲਾ ਲੈਂਦੇ ਹੋਏ ਵੱਖ-ਵੱਖ ਵਿਭਾਗਾਂ ਦੀਆਂ 26454 ਅਸਾਮੀਆਂ ਨੂੰ ਮਨਜ਼ੂਰੀ (Punjab Cabinet approves 26454 posts of various departments) ਦੇ ਦਿੱਤੀ ਹੈ। ਇਸ ਤੋਂ ਇਲਾਵਾ ਇਕ ਵਿਧਾਇਕ, ਇਕ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਵੀ ਪੰਜਾਬ ਕੈਬਨਿਟ ਨੇ ਪ੍ਰਵਾਨਗੀ ਦੇ ਦਿੱਤੀ ਹੈ।

ਮਾਨ ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ
ਮਾਨ ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ
author img

By

Published : May 3, 2022, 7:16 AM IST

ਮੋਗਾ: ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਦੇ ਚਾਰੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਡਾ. ਅਮਨਦੀਪ ਕੌਰ ਅਰੋੜਾ, ਦਵਿੰਦਰਜੀਤ ਸਿੰਘ ਲਾਡੀ ਢੋਸ ਅਤੇ ਅਮ੍ਰਿਤਪਾਲ ਸਿੰਘ ਸੁਖਾਨੰਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਕਿ 2 ਮਈ ਨੂੰ ਕੈਬਨਿਟ ਮੰਤਰੀਆਂ ਦੀ ਅਹਿਮ ਮੀਟਿੰਗ ਵਿੱਚ ਵੱਡਾ ਫ਼ੈਸਲਾ ਲੈਂਦੇ ਹੋਏ ਵੱਖ-ਵੱਖ ਵਿਭਾਗਾਂ ਦੀਆਂ 26454 ਅਸਾਮੀਆਂ ਨੂੰ ਮਨਜ਼ੂਰੀ (Punjab Cabinet approves 26454 posts of various departments) ਦੇ ਦਿੱਤੀ ਹੈ। ਇਸ ਤੋਂ ਇਲਾਵਾ ਇਕ ਵਿਧਾਇਕ, ਇਕ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਵੀ ਪੰਜਾਬ ਕੈਬਨਿਟ ਨੇ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਵੀ ਪੜੋ: ਸੁਨੀਲ ਜਾਖੜ ਦੇਣਗੇ ਕਾਂਗਰਸ ਨੂੰ ਝਟਕਾ, 13 ਤੋਂ 15 ਮਈ ਵਿਚਕਾਰ ਚਿੰਤਨ ਸ਼ਿਵਰ 'ਚ ਖੋਲਣਗੇ ਹਾਈ ਕਮਾਂਡ ਦੀ ਪੋਲ

ਉਹਨਾਂ ਨੇ ਕਿਹਾ ਕਿ ਕੈਬਨਿਟ ਦੇ ਇਸ ਫ਼ੈਸਲੇ ਨਾਲ ਹੁਣ ਇਕ ਵਿਧਾਇਕ ਨੂੰ ਇੱਕ ਹੀ ਪੈਨਸ਼ਨ ਮਿਲੇਗੀ। ਦਰਅਸਲ ਪਹਿਲਾਂ ਜੇਕਰ ਕੋਈ ਵਿਧਾਇਕ ਦੋ ਵਾਰ ਜਾਂ ਉਸ ਤੋਂ ਵੱਧ ਵਾਰ ਚੋਣ ਜਿੱਤਦਾ ਸੀ ਤਾਂ ਉਸ ਨੂੰ ਉਨੀ ਵਾਰ ਦੀ ਹੀ ਪੈਨਸ਼ਨ ਦਿੱਤੀ ਜਾਂਦੀ ਸੀ ਪਰ ਹੁਣ ਮਾਨ ਸਰਕਾਰ ਦੇ ਫ਼ੈਸਲੇ ਅਨੁਸਾਰ ਵਿਧਾਇਕ ਭਾਵੇਂ ਜਿੰਨੀ ਵੀ ਵਾਰ ਚੋਣ ਜਿੱਤ ਚੁੱਕਿਆ ਹੋਵੇ, ਪੈਨਸ਼ਨ ਉਸ ਨੂੰ ਮਹਿਜ਼ ਇਕ ਵਾਰ ਦੀ ਹੀ ਮਿਲੇਗੀ।

ਇਸ ਤੋਂ ਇਲਾਵਾ ਮਾਨ ਸਰਕਾਰ ਨੇ ਘਰ-ਘਰ ਰਾਸ਼ਨ ਪਹੁੰਚਾਉਣ ਦੀ ਸਕੀਮ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਇਕ ਹੋਰ ਫ਼ੈਸਲੇ ਵਿਚ ਮੁਕਤਸਰ ਜ਼ਿਲ੍ਹੇ ’ਚ ਨਰਮੇ ਦੀ ਫ਼ਸਲ ਦੇ ਖ਼ਰਾਬ ਹੋਣ ’ਤੇ 41.89 ਕਰੋੜ ਰੁਪਏ ਦੇ ਮੁਆਵਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਜਿਸ ਵਿਚ 38.08 ਕਰੋੜ ਰੁਪਏ ਕਿਸਾਨਾਂ ਲਈ ਜਦਕਿ 03.81 ਕਰੋੜ ਰੁਪਏ ਖੇਤ ਮਜ਼ਦੂਰਾਂ ਲਈ ਜਾਰੀ ਕੀਤੇ ਗਏ ਹਨ। ਹੋਰ ਫ਼ੈਸਲੇ ਵਿਚ ਛੋਟੇ ਟਰਾਂਸਪੋਰਟਰਾਂ ਲਈ ਫੀਸ ਜਮਾਂ ਕਰਵਾਉਣ ਲਈ 3 ਮਹੀਨੇ ਦਾ ਸਮਾਂ ਵਧਾਇਆ ਗਿਆ ਹੈ ਅਤੇ ਇਹ ਫੀਸ ਕਿਸ਼ਤਾਂ ’ਚ ਵੀ ਜਮਾਂ ਹੋ ਸਕੇਗੀ।

ਵਿਧਾਇਕਾ ਨੇ ਦੱਸਿਆ ਕਿ ਪਿੱਛਲੀਆਂ ਸਰਕਾਰਾਂ ਦੀ ਤਰਾਂ ਸਿਰਫ ਐਲਾਨ ਨਹੀਂ, ਜੋ ਕਹਿੰਦੀ ਆ, ਇਹ ਕੰਮ ਕਰਦੀ ਆ ਸਰਕਾਰ ਅਤੇ ਆਉਣ ਵਾਲੇ ਸਮੇਂ ਵਿੱਚ ਜੋ ਜੋ ਵੀ ਵਾਅਦੇ ਕੀਤੇ ਹਨ ਸਾਰੇ ਵਾਅਦੇ ਸਰਕਾਰ ਪੂਰੇ ਕਰੇਗੀ। ਤੁਹਾਡੀਆਂ ਉਮੀਦਾਂ ‘ਤੇ ਪੰਜਾਬ ਸਰਕਾਰ ਪੂਰਾ ਉਤਰੇਗੀ।

ਇਹ ਵੀ ਪੜੋ: ਨਵਜੋਤ ਸਿੱਧੂ ਖਿਲਾਫ਼ ਅਨੁਸ਼ਾਸਨੀ ਕਾਰਵਾਈ ਦੀ ਮੰਗ, ਹਰੀਸ਼ ਚੋਧਰੀ ਨੇ ਲਿਖੀ ਸੋਨੀਆ ਗਾਂਧੀ ਨੂੰ ਚਿੱਠੀ

ETV Bharat Logo

Copyright © 2024 Ushodaya Enterprises Pvt. Ltd., All Rights Reserved.