ਮੋਗਾ: ਫ਼ਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਉਮੀਦਵਾਰ (MLA candidate from Ferozepur Rural) ਆਸ਼ੂ ਬਾਂਗੜ ਦੇ ਖ਼ਿਲਾਫ਼ ਇੱਕ ਐੱਫ.ਆਈ.ਆਰ. (FIR) ਦਰਜ ਕੀਤੀ ਗਈ ਹੈ। ਇਸ ਮੌਕੇ ਆਸ਼ੂ ਬਾਂਗੜ ਦੇ ਸਮਰਥਨ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Punjab Congress President Amarinder Singh Raja Waring) ਮੋਗਾ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਜਿੱਥੇ ਪੰਜਾਬ ਸਰਕਾਰ ‘ਤੇ ਨਿਸ਼ਾਨੇ ਸਾਧੇ ਅਤੇ ਨਾਲ ਹੀ ਉਨ੍ਹਾਂ ਨੇ ਪੰਜਾਬ ਪੁਲਿਸ (Punjab Police) ‘ਤੇ ਵੀ ਧੱਕੇਸ਼ਾਹੀ ਦੇ ਇਲਜ਼ਾਮ ਲਾਏ।
ਇਸ ਮੌਕੇ ਰਾਜਾ ਵੜਿੰਗ ਨੇ ਥਾਣੇ ਵਿੱਚੋਂ ਬਾਹਰ ਨਿਕਲ ਕੇ ਧਰਨੇ ‘ਤੇ ਬੈਠੇ ਸਮਰਥਕਾਂ ਨੂੰ ਸੰਬੋਧਨ ਕਰਕੇ ਕਿਹਾ ਕਿ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ (Punjab Police) ਨੇ ਸਾਡੇ ਲੀਡਰ ਨੂੰ ਬਿਨ੍ਹਾਂ ਕਿਸੇ ਦੀ ਸ਼ਿਕਾਇਤ ਤੋਂ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਲੜਾਈ ਨੂੰ ਅਸੀਂ ਜਰੂਰ ਜਿੱਤਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਆਮ ਆਦਮੀ ਪਾਰਟੀ (Aam Aadmi Party) ਦੇ ਲੀਡਰਾਂ ਦੇ ਕਹਿਣ ‘ਤੇ ਵਿਰੋਧੀ ਪਾਰਟੀਆਂ ਨਾਲ ਧੱਕੇਸ਼ਾਹੀ ਕਰ ਰਹੀ ਹੈ।
ਦੂਜੇ ਪਾਸੇ ਆਸ਼ੂ ਬਾਂਗੜ ਦੀ ਭੈਣ ਦਾ ਕਹਿਣਾ ਹੈ ਕਿ ਪੁਲਿਸ ਨੇ ਪਹਿਲਾਂ ਉਨ੍ਹਾਂ ਨੂੰ ਇਹ ਹੀ ਨਹੀਂ ਦੱਸਿਆ ਕਿ ਉਨ੍ਹਾਂ ਦੇ ਭਰਾ ਨੂੰ ਕਿਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਪੁਲਿਸ ਨੇ ਸਾਨੂੰ ਆਸ਼ੂ ਬਾਂਗੜ ‘ਤੇ ਦਰਜ ਕੀਤੀ ਐੱਫ.ਆਈ.ਆਰ. ਦਾ ਨੰਬਰ ਦੱਸਿਆ। ਇਸ ਮੌਕੇ ਉਨ੍ਹਾਂ ਨੇ ਪੰਜਾਬ ਪੁਲਿਸ ‘ਤੇ ਉਨ੍ਹਾਂ ਨੂੰ ਨਾਜਾਇਜ਼ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਵੀ ਲਗਾਏ ਹਨ।
ਜਾਣਕਾਰੀ ਦਿੰਦੇ ਉਨ੍ਹਾਂ ਕਿਹਾ ਕਿ ਪੁਲਿਸ (Police) ਨੇ ਉਨ੍ਹਾਂ ਦੇ ਭਰਾ ਨੂੰ ਨਕਲੀ ਸਰਟੀਫਿਕਟੇ ਅਤੇ ਹੋਰ ਜਾਅਲੀ ਦਸਤਾਵੇਜ਼ ਬਣਾਉਣ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਕੀਤਾ ਹੈ, ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਕਿਸੇ ਵੱਲੋਂ ਕੋਈ ਸ਼ਿਕਾਇਤ ਨਹੀਂ ਕੀਤੀ ਗਈ, ਸਗੋਂ ਪੁਲਿਸ (Police) ਹੀ ਇਸ ਮਾਮਲੇ ਦੀ ਅਗਵਾਹੀ ਕਰ ਰਹੀ ਹੈ। ਜਿਸ ਨੂੰ ਉਨ੍ਹਾਂ ਨੇ ਬੇਬੁਨਿਆਦ ਇਲਜ਼ਾਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਸਾਡੇ ਘਰ ਦੀ ਵੀ ਤਲਾਸੀ ਲਈ ਹੈ, ਪਰ ਪੁਲਿਸ (Police) ਨੂੰ ਇਸ ਦੌਰਾਨ ਕੋਈ ਵੀ ਗੈਰ ਕਾਨੂੰਨੀ ਚੀਜ ਬਰਾਮਦ ਨਹੀਂ ਹੋਈ।
ਇਹ ਵੀ ਪੜ੍ਹੋ:ਸੂਬੇ 'ਚ ਪੰਜਾਬ ਪੁਲਿਸ ਦਾ ਸਪੈਸ਼ਲ ਕਾਰਡਨ ਐਂਡ ਸਰਚ ਅਪ੍ਰੇਸ਼ਨ !