ਮੋਗਾ: ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵੱਲੋ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਗਈ ਹੈ। ਇਹ ਹੜਤਾਲ ਸਰਕਾਰ ਦੀਆਂ ਮਾਰੂ ਨੀਤੀਆਂ ਦੇ ਵਿਰੁੱਧ ਕੀਤੀ ਗਈ ਸੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਸੰਘਰਸ਼ ਹੋਰ ਤੇਜ਼ ਕਰ ਦੇਣਗੇ।
ਜਾਣਕਾਰੀ ਦਿੰਦੇ ਹੋਏ ਰੋਡਵੇਜ਼ ਮੁਲਾਜ਼ਮ ਸਤਪਾਲ ਨੇ ਕਿਹਾ ਕਿ 6 ਮੁਲਾਜ਼ਮ ਭੁਖ ਹੜਤਾਲ 'ਤੇ ਬੈਠੇ ਸਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਨ ਕਿ ਜੋ ਪਨ ਬੱਸ ਦੇ ਮੁਲਾਜ਼ਮ ਹਨ, ਉਨ੍ਹਾਂ ਨੂੰ ਪੱਕਾ ਕੀਤਾ ਜਾਵੇ। ਉਨ੍ਹਾਂ ਦੀ ਪੈਨਸ਼ਨ ਚਾਲੂ ਕੀਤੀ ਜਾਵੇ ਅਤੇ ਜੋ ਪਨ ਬੱਸ ਨੂੰ ਪੰਜਾਬ ਰੋਡਵੇਜ਼ ਵਿੱਚ ਮਰਜ ਕਰਨ ਲਗੇ ਹਨ, ਉਸ ਨੂੰ ਸਮੇਤ ਡਰਾਈਵਰ ਅਤੇ ਕੰਡਕਟਰ ਮਰਜ ਕੀਤਾ ਜਾਵੇ। ਜੇ ਸਰਕਾਰ ਨੇ ਸਾਡੀਆ ਮੰਗਾ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇ।