ETV Bharat / state

ਪੰਜਾਬ ਦਾ ਪਹਿਲਾ ‘ਕੇਂਦਰੀ ਵਾਟਰ ਟਰੀਟਮੈਂਟ ਪਲਾਂਟ’ ਬਣ ਕੇ ਤਿਆਰ - ਮੋਗਾ ਦਾ ਪਿੰਡ ਦੌਧਰ

ਮੋਗਾ ਦੇ ਪਿੰਡ ਦੌਧਰ ਵਿਖੇ ਪੰਜਾਬ ਦਾ ਪਹਿਲਾ ‘ਕੇਂਦਰੀ ਵਾਟਰ ਟਰੀਟਮੈਂਟ ਪਲਾਂਟ’ ਬਣ ਕੇ ਤਿਆਰ ਹੋ ਗਿਆ ਹੈ। ਇਸ ਵਾਟਰ ਟਰੀਟਮੈਂਟ ਪਲਾਂਟ ਵਿਸ਼ਵ ਬੈਂਕ ਤੇ ਪੰਜਾਬ ਸਰਕਾਰ ਵੱਲੋਂ 232.11 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਇਹ ਪਲਾਂਟ ਪ੍ਰਤੀ ਸੈਕਿੰਡ 21.52 ਕਿਊਸਿਕ ਪਾਣੀ ਨੂੰ ਟ੍ਰੀਟ ਕਰਨ ਦੀ ਸਮਰਥਾ ਰੱਖਦਾ ਹੈ। ਇਸ ਨਾਲ ਜ਼ਿਲ੍ਹੇ ਦੇ 85 ਪਿੰਡਾਂ ਦੇ ਲੋਕਾਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ।

ਪੰਜਾਬ ਦਾ ਪਹਿਲਾ ‘ਕੇਂਦਰੀ ਵਾਟਰ ਟਰੀਟਮੈਂਟ ਪਲਾਂਟ’

author img

By

Published : Dec 29, 2020, 3:24 PM IST

ਮੋਗਾ: ਜ਼ਿਲ੍ਹਾ ਮੋਗਾ ਦੇ 85 ਪਿੰਡਾਂ ਦੇ ਲੋਕਾਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਾਉਣ ਲਈ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਲਗਾਇਆ ਗਿਆ ਪੰਜਾਬ ਦਾ ਪਹਿਲਾ ‘ਕੇਂਦਰੀ ਵਾਟਰ ਟਰੀਟਮੈਂਟ ਪਲਾਂਟ’ ਬਣ ਕੇ ਤਿਆਰ ਹੋ ਗਿਆ ਹੈ। ਇਸ ਨੂੰ ਜਨਵਰੀ ਮਹੀਨੇ ਤੋਂ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਨਵੇਂ ਸਾਲ ਦੇ ਮੌਕੇ ਉੱਪਰ ਦਿੱਤੇ ਜਾ ਰਹੇ ਤੋਹਫ਼ੇ ਕਰਕੇ ਸਥਾਨਕ ਇਲਾਕਾ ਨਿਵਾਸੀ ਬੇਹਦ ਖੁਸ਼ ਤੇ ਉਤਸ਼ਾਹਤ ਹਨ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਇਸ ਵਾਟਰ ਟਰੀਟਮੈਂਟ ਪਲਾਂਟ ਦਾ ਦੌਰਾ ਕੀਤਾ ਤੇ ਆਖਰੀ ਪੜਾਅ ਦੇ ਕਾਰਜ਼ਾਂ ਦਾ ਜਾਇਜ਼ਾ ਵੀ ਲਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਵਿਸ਼ਵ ਬੈਂਕ ਤੇ ਪੰਜਾਬ ਸਰਕਾਰ ਵੱਲੋਂ ਇਹ ਵਾਟਰ ਟਰੀਟਮੈਂਟ ਪਲਾਂਟ ਤਿਆਰ ਕੀਤਾ ਗਿਆ ਹੈ। ਇਸ ਰਾਹੀਂ ਮੋਗਾ ਜ਼ਿਲ੍ਹੇ ਦੇ 85 ਪਿੰਡਾਂ ਨੂੰ ਪੀਣਯੋਗ ਸਾਫ ਪਾਣੀ ਮੁਹੱਈਆ ਕਰਵਾਇਆ ਜਾਵੇਗਾ।

ਪੰਜਾਬ ਦਾ ਪਹਿਲਾ ‘ਕੇਂਦਰੀ ਵਾਟਰ ਟਰੀਟਮੈਂਟ ਪਲਾਂਟ’

232.11 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਵਾਟਰ ਟੀਰਟਮੈਂਟ ਪਲਾਂਟ :

ਡੀਸੀ ਨੇ ਦੱਸਿਆ ਇਹ ਵਾਟਰ ਟਰੀਟਮੈਂਟ ਪਲਾਂਟ 232.11 ਕਰੋੜ ਰੁਪਏ ਦੀ ਲਾਗਤ ਨਾਲ ਇਹ ਪਲਾਂਟ ਪਿੰਡ ਦੌਧਰ ਵਿਖੇ ਲਗਾਇਆ ਗਿਆ ਹੈ। ਇਸ ਦੀ ਸਮਰੱਥਾ ਰੋਜ਼ਾਨਾ 50 ਕਰੋੜ ਲੀਟਰ (50 ਐਮ.ਐਲ.ਡੀ.) ਪਾਣੀ ਸਾਫ਼ ਕਰਨ ਦੀ ਹੈ। ਇਸ ਪ੍ਰੋਜੈਕਟ ਤਹਿਤ ਅਬੋਹਰ ਕੈਨਾਲ ਬ੍ਰਾਂਚ ਚੋਂ ਪ੍ਰਤੀ ਸੈਕਿੰਡ 21.52 ਕਿਊਸਿਕ ਪਾਣੀ ਲੈ ਕੇ ਟਰੀਟ ਕੀਤਾ ਜਾਵੇਗਾ, ਜਿਸ ਨੂੰ ਅੱਗੇ ਜ਼ਮੀਨ ਅੰਦਰ ਪਾਈਪਾਂ ਰਾਹੀਂ 85 ਪਿੰਡਾਂ ਦੇ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਇਸ ਪ੍ਰੋਜੈਕਟ ਦਾ 100 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਹੁਣ ਮਹਿਜ਼ ਇਸ ਦਾ ਸਜਾਵਟੀ ਅਤੇ ਬਾਹਰੀ ਕਾਰਜ ਮੁਕੰਮਲ ਕੀਤਾ ਜਾ ਰਿਹਾ ਹੈ, ਜੋ ਕਿ 31 ਦਸੰਬਰ ਤੋਂ ਪਹਿਲਾਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ।

85 ਪਿੰਡਾਂ 'ਚ ਲੋਕਾਂ ਨੂੰ ਮਿਲੇਗਾ ਪੀਣਯੋਗ ਪਾਣੀ :

ਡੀਸੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਟਰਾਇਲ ਰਨ ਜਨਵਰੀ 2021 ਤੋਂ ਸ਼ੁਰੂ ਕਰਨ ਦਾ ਟੀਚਾ ਹੈ। ਇਹ ਟਰਾਇਲ ਰਨ ਤਿੰਨ ਮਹੀਨੇ ਦਾ ਹੋਵੇਗਾ। ਟਰਾਇਲ ਰਨ ਦੌਰਾਨ ਸਾਹਮਣੇ ਆਉਣ ਵਾਲੀਆਂ ਕਮੀਆਂ ਪੇਸ਼ੀਆਂ ਨੂੰ ਸੁਧਾਰਿਆ ਜਾਵੇਗਾ। ਜਿਸ ਉਪਰੰਤ ਇਸ ਪ੍ਰੋਜੈਕਟ ਨੂੰ ਅਪ੍ਰੈਲ 2021'ਚ ਰਸਮੀ ਤੌਰ 'ਤੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਇਸ ਪ੍ਰੋਜੈਕਟ ਨਾਲ ਇਨਾਂ 85 ਪਿੰਡਾਂ ਦੇ 4.50 ਲੱਖ ਤੋਂ ਵਧੇਰੇ ਲੋਕਾਂ ਨੂੰ 24 ਘੰਟੇ ਸ਼ੁੱਧ ਪੀਣ ਵਾਲਾ ਪਾਣੀ ਘਰਾਂ ਤੱਕ ਮੁਹੱਈਆ ਹੋਵੇਗਾ। ਇਨ੍ਹਾਂ 85 ਪਿੰਡਾਂ 'ਚ ਬਲਾਕ ਮੋਗਾ-1 ਦਾ 1 ਪਿੰਡ, ਬਾਘਾਪੁਰਾਣਾ ਦੇ 47 ਪਿੰਡ ਅਤੇ ਨਿਹਾਲ ਸਿੰਘ ਵਾਲਾ ਦੇ 37 ਪਿੰਡ ਸ਼ਾਮਿਲ ਹਨ। ਇਸ ਪ੍ਰੋਜੈਕਟ ਨੂੰ ਵਿਸ਼ਵ ਦੀ ਪ੍ਰਸਿੱਧ ਨਿਰਮਾਣ ਕੰਪਨੀ ਲਾਰਸਨ ਐਂਡ ਟੁਬਰੋ (ਐੱਲ ਐਂਡ ਟੀ) ਵੱਲੋਂ ਤਿਆਰ ਕੀਤਾ ਗਿਆ ਹੈ। ਇਹ ਕੰਪਨੀ ਨੂੰ ਅਗਲੇ 10 ਸਾਲਾਂ ਲਈ ਇਸ ਪ੍ਰੋਜੈਕਟ ਨੂੰ ਚਲਾਉਣ ਅਤੇ ਰੱਖ ਰਖਾਵ ਦੀ ਜਿੰਮੇਵਾਰੀ ਸੌਂਪੀ ਗਈ ਹੈ।

ਪਾਣੀ ਦੀ ਸਪਲਾਈ ਲਈ 161 ਨਵੀਂਆਂ ਟੈਂਕੀਆਂ ਬਣਾਈਆਂ ਗਈਆਂ :

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਐਕਸੀਅਨ ਕਾਰਤਿਕ ਜਿੰਦਲ ਨੇ ਦੱਸਿਆ ਕਿ ਇਸ ਇਲਾਕੇ 'ਚ ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗ ਗਿਆ ਹੈ ਤੇ ਲੋਕਾਂ ਨੂੰ ਪੀਣਯੋਗ ਪਾਣੀ ਨਹੀਂ ਮਿਲ ਰਿਹਾ।ਇਸ ਇਲਾਕੇ ਦੇ ਲੋਕਾਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਾਉਣ ਦੇ ਮਕਸਦ ਨਾਲ ਹੀ ਪੰਜਾਬ ਸਰਕਾਰ ਵੱਲੋਂ ਇਹ ਪਲਾਂਟ ਸਥਾਪਤ ਕਰਵਾਇਆ ਗਿਆ ਹੈ। ਲੋਕਾਂ ਦੇ ਘਰਾਂ ਤੱਕ ਇਹ ਪਾਣੀ ਪਹੁੰਚਾਉਣ ਲਈ ਉਕਤ ਪਿੰਡਾਂ ਵਿੱਚ 161 ਪਾਣੀ ਵਾਲੀਆਂ ਟੈਂਕੀਆਂ ਬਣਾਈਆਂ ਗਈਆਂ ਹਨ। ਇਸ ਸਾਰੇ ਇਲਾਕੇ ਨੂੰ ਕਵਰ ਕਰਨ ਲਈ 332 ਕਿਲੋਮੀਟਰ ਲੰਮੀਆਂ ਪਾਈਪਾਂ ਪਾਈਆਂ ਗਈਆਂ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.