ETV Bharat / state

ਲੋਕ ਇਨਸਾਫ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ 'ਤੇ ਲੱਗੇ ਬਲਾਤਕਾਰ ਦੇ ਇਲਜ਼ਾਮ, ਪੁਲਿਸ ਨੇ ਮਹਿਲਾ ਦੇ ਬਿਆਨਾਂ 'ਤੇ ਕੀਤਾ ਗ੍ਰਿਫਤਾਰ

author img

By

Published : May 3, 2023, 1:13 PM IST

ਮੋਗਾ ਤੋਂ ਲੋਕ ਇਨਸਾਫ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਉੱਤੇ ਬਲਾਤਕਾਰ ਦੇ ਇਲਜ਼ਾਮ ਲੱਗੇ ਹਨ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।

Rape case filed against District Chief of Lok Insaf Party in Moga
ਲੋਕ ਇਨਸਾਫ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ 'ਤੇ ਲੱਗੇ ਰੇਪ ਦੇ ਇਲਜ਼ਾਮ, ਪੁਲਿਸ ਨੇ ਮਹਿਲਾ ਦੇ ਬਿਆਨਾਂ 'ਤੇ ਕੀਤਾ ਗ੍ਰਿਫਤਾਰ

ਮੋਗਾ: ਖੇਤਰੀ ਪਾਰਟੀ ਲੋਕ ਇਨਸਾਫ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਮੋਹਨ ਸਿੰਘ ਉੱਤੇ ਪੁਲਿਸ ਨੇ ਥਾਣਾ ਬਾਘਾ ਪੁਰਾਣਾ ਵਿੱਚ ਆਈਪੀਸੀ ਦੀ ਧਾਰਾ 376 ਤਹਿਤ ਬਲਾਤਕਾਰ ਦਾ ਕੇਸ ਦਰਜ ਕੀਤਾ ਹੈ। ਜਾਣਕਾਰੀ ਮੁਤਾਬਿਕ ਮੁਲਜ਼ਮ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਮੁਲਜ਼ਮਾਂ ਨੂੰ ਅੱਜ ਬਾਘਾ ਪੁਰਾਣਾ ਦੀ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰੇਗੀ।

ਜਾਣਕਾਰੀ ਅਨੁਸਾਰ ਪੀੜਤ ਔਰਤ ਮੋਗਾ ਜ਼ਿਲ੍ਹੇ ਦੀ ਰਹਿਣ ਵਾਲੀ ਹੈ। ਉਸਨੇ ਦੱਸਿਆ ਕਿ ਉਹ ਸ਼ਾਦੀਸ਼ੁਦਾ ਹੈ ਅਤੇ ਦੋ ਬੱਚਿਆਂ ਦੀ ਮਾਂ ਹੈ। ਮਹਿਲਾ ਦਾ ਕਹਿਣਾ ਹੈ ਕਿ ਇਨ੍ਹਾਂ ਵਿੱਚੋਂ ਇੱਕ ਬੱਚਾ ਮੁਲਜ਼ਮ ਦਾ ਹੈ। ਪੀੜਤ ਔਰਤ ਨੇ ਪੁਲਿਸ ਨੂੰ ਦੱਸਿਆ ਕਿ ਮੁਲਜ਼ਮ ਜਗਮੋਹਨ ਸਿੰਘ ਉਸਦੇ ਮਾਮੇ ਨੂੰ ਕਾਫੀ ਸਮੇਂ ਤੋਂ ਜਾਣਦਾ ਸੀ ਅਤੇ ਉਸਦੇ ਮਾਮੇ ਦੇ ਘਰ ਆਉਂਦਾ-ਜਾਂਦਾ ਰਹਿੰਦਾ ਸੀ ਅਤੇ ਪਹਿਲਾਂ ਹੀ ਮੇਰੇ ’ਤੇ ਗਲਤ ਨਜ਼ਰ ਰੱਖਦਾ ਸੀ। ਪੀੜਤ ਔਰਤ ਨੇ ਦੱਸਿਆ ਕਿ ਮੁਲਜ਼ਮ ਜਗਮੋਹਨ ਸਿੰਘ ਇੱਕ ਦਿਨ ਉਸ ਦੇ ਘਰ ਆਇਆ ਜਦੋਂ ਉਹ ਘਰ ਵਿੱਚ ਇਕੱਲੀ ਸੀ ਅਤੇ ਉਸਨੇ ਮੈਨੂੰ ਵਰਗਲਾ ਕੇ ਆਪਣੇ ਨਾਲ ਸਰੀਰਕ ਸਬੰਧ ਬਣਾ ਲਏ।

ਇਹ ਵੀ ਪੜ੍ਹੋ : ਕਰਾਟੇ, ਜੂਡੋ, ਤਾਈਕਵਾਂਡੋ ਖੇਡਨ ਵਾਲੀ ਪੰਜਾਬ ਦੀ ਇਕਲੌਤੀ ਖਿਡਾਰਨ ਅਵਨੀਤ ਕੌਰ ਧਾਲੀਵਾਲ, ਗੋਲਡ ਮੈਡਲ ਦੀ ਆਸ

ਮਹਿਲਾ ਦਾ ਕਹਿਣਾ ਹੈ ਕਿ ਮੁਲਜਮ ਜਗਮੋਹਨ ਸਿੰਘ ਲਗਾਤਾਰ ਮੇਰੇ ਨਾਲ ਸਰੀਰਕ ਸਬੰਧ ਬਣਾਉਂਦਾ ਰਿਹਾ, ਜਿਸ ਕਾਰਨ ਉਹ ਗਰਭਵਤੀ ਹੋ ਗਈ ਅਤੇ ਕਰੀਬ 10 ਮਹੀਨੇ ਪਹਿਲਾਂ ਉਸ ਨੇ ਇਕ ਲੜਕੀ ਨੂੰ ਜਨਮ ਦਿੱਤਾ ਜੋ ਕਿ ਮੁਲਜਮ ਜਗਮੋਹਨ ਦੀ ਹੀ ਹੈ। ਪੀੜਤ ਲੜਕੀ ਨੇ ਦੱਸਿਆ ਕਿ ਉਸਦੇ ਘਰ ਅਕਸਰ ਝਗੜੇ ਹੁੰਦੇ ਰਹਿੰਦੇ ਸਨ। ਇਸ ਲਈ ਉਸਨੇ ਜਗਮੋਹਨ ਨੂੰ ਕਿਸੇ ਹੋਰ ਘਰ ਲੈ ਜਾਣ ਲਈ ਕਿਹਾ ਤਾਂ ਜਗਮੋਹਨ ਨੇ ਇਨਕਾਰ ਕਰ ਦਿੱਤਾ। ਫਿਰ ਇੱਕ ਦਿਨ ਮੁਲਜ਼ਮ ਉਸ ਨੂੰ ਬਾਘਾ ਪੁਰਾਣਾ ਵਿੱਚ ਕਿਰਾਏ ਦੇ ਮਕਾਨ ਵਿੱਚ ਲੈ ਗਿਆ ਅਤੇ ਉੱਥੇ ਦੁਬਾਰਾ ਮੇਰੇ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਇਸ ਤੋਂ ਬਾਅਦ ਸਾਰੀ ਘਟਨਾ ਪੁਲਿਸ ਨੂੰ ਦੱਸੀ ਗਈ ਹੈ। ਦੂਜੇ ਪਾਸੇ ਮੁਲਜ਼ਮ ਨੇ ਦੱਸਿਆ ਕਿ ਉਹ ਅਕਸਰ ਭ੍ਰਿਸ਼ਟਾਚਾਰ ਵਿਰੁੱਧ ਆਵਾਜ਼ ਉਠਾਉਂਦਾ ਰਹਿੰਦਾ ਹੈ, ਜਿਸ ਨੂੰ ਪ੍ਰਸ਼ਾਸਨ ਵੱਲੋਂ ਪਸੰਦ ਨਹੀਂ ਕੀਤਾ ਜਾ ਰਿਹਾ, ਜਿਸਦੀ ਉਸ ਨੂੰ ਇਸ ਤਰ੍ਹਾਂ ਕੀਮਤ ਚੁਕਾਉਣੀ ਪੈ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.