ਮੋਗਾ:ਤਹਿਸੀਲ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਇਤਿਹਾਸਕ ਪਿੰਡ ਮਧੇਕੇ ਦੇ ਗੁਰਦੁਆਰਾ ਪਾਕਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ।
ਇਸ ਸਮਾਗਮ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਨੂੰ ਦੀਪਮਾਲਾ ਕਰਕੇ ਸਜਾਇਆ ਗਿਆ ਅਤੇ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਆ ਕੇ ਸਮਾਗਮ ਵਿੱਚ ਗੁਰੂ ਜਸ ਸਰਵਣ ਕੀਤਾ। ਇਸ ਮੌਕੇ ਆਈਆਂ ਹੋਈਆਂ ਸੰਗਤਾਂ ਦੇ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਇਹ ਜਾਣਕਾਰੀ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਪਾਕਾ ਸਾਹਿਬ ਪਿੰਡ ਮਧੇਕੇ ਦੇ ਮੁੱਖ ਸੇਵਾਦਾਰ ਜਸਪਿੰਦਰ ਸਿੰਘ ਨੇ ਗੱਲਬਾਤ ਦੌਰਾਨ ਸਾਂਝੀ ਕੀਤੀ ਅਤੇ ਉਨ੍ਹਾਂ ਨੇ ਸਮੂਹ ਸਿੱਖ ਜਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੀਆਂ ਮੁਬਾਰਕਬਾਦ ਦਿੱਤੀਆਂ।
ਇਹ ਵੀ ਪੜੋ: ਮੁੱਖ ਮੰਤਰੀ ਕੈਪਟਨ ਨੇ ਕੀਤਾ ਟਵੀਟ, ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਗੁਰਪੁਰਬ ਦੀ ਦਿੱਤੀ ਵਧਾਈ
ਇਸ ਮੌਕੇ ਦਰਸ਼ਨ ਕਰਨ ਪਹੁੰਚੀਆਂ ਸੰਗਤਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਇਹ ਬਹੁਤ ਵਧੀਆ ਉਪਰਾਲਾ ਹੈ ਇਸ ਨਾਲ ਨਵੀਂ ਪੀੜ੍ਹੀ ਨੂੰ ਇਤਿਹਾਸ ਨਾਲ ਜੋੜ ਕੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਉੱਪਰ ਚੱਲਣ ਲਈ ਸਿੱਖਿਆ ਦਿੱਤੀ ਜਾ ਰਹੀ ਹੈ ਇਸ ਤਰ੍ਹਾਂ ਦੇ ਸਮਾਗਮ ਅਕਸਰ ਹੁੰਦੇ ਰਹਿਣੇ ਚਾਹੀਦੇ ਹਨ ਤਾਂ ਜੋ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ ਜਾ ਸਕੇ ਇਸ ਦੇ ਨਾਲ ਹੀ ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਉੱਪਰ ਚੱਲਣ ਲਈ ਸੰਗਤ ਨੂੰ ਅਪੀਲ ਕੀਤੀ ।