ETV Bharat / state

ਕਣਕ ਦੇ ਸੁਚੱਜੇ ਖ੍ਰੀਦ ਪ੍ਰਬੰਧਾਂ ਬਾਰੇ ਕੀਤਾ ਰੀਵਿਊ

author img

By

Published : Mar 25, 2022, 8:02 PM IST

ਵਧੀਕ ਡਿਪਟੀ ਕਮਿਸ਼ਨਰ (ਜ਼) ਸ੍ਰੀ ਹਰਚਰਨ ਸਿੰਘ, ਸਮੂਹ ਉਪ ਮੰਡਲ ਮੈਜਿਸਟ੍ਰੇਟ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਸਰਤਾਜ ਸਿੰਘ ਚੀਮਾ, ਜ਼ਿਲ੍ਹਾ ਮੰਡੀ ਅਫ਼ਸਰ ਅਤੇ ਸਮੂਹ ਖ੍ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਹਾਜ਼ਰ ਸਨ।

ਕਣਕ ਦੀ ਖ੍ਰੀਦ ਦੇ ਸੁਚੱਜੇ ਖ੍ਰੀਦ ਪ੍ਰਬੰਧਾਂ ਬਾਰੇ ਕੀਤਾ ਰੀਵਿਊ

ਮੋਗਾ: ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਜਲਦੀ ਹੀ ਸ਼ੁਰੂ ਹੋਣ ਜਾ ਰਹੀ ਹੈ। ਜਿਸ ਲਈ ਜ਼ਿਲ੍ਹਾ ਮੋਗਾ ਵਿੱਚ ਵੀ ਖਰੀਦ ਪ੍ਰਬੰਧ ਨੇਪਰੇ ਚਾੜੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਅਗਾਊਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਆਪਣੇ ਦਫ਼ਤਰ ਵਿਖੇ ਵੱਖ-ਵੱਖ ਅਧਿਕਾਰੀਆਂ ਅਤੇ ਜ਼ਿਲ੍ਹਾ ਮੋਗਾ ਦੀਆਂ ਸਮੂਹ ਖ੍ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।

ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ਼) ਸ੍ਰੀ ਹਰਚਰਨ ਸਿੰਘ, ਸਮੂਹ ਉਪ ਮੰਡਲ ਮੈਜਿਸਟ੍ਰੇਟ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਸਰਤਾਜ ਸਿੰਘ ਚੀਮਾ, ਜ਼ਿਲ੍ਹਾ ਮੰਡੀ ਅਫ਼ਸਰ ਅਤੇ ਸਮੂਹ ਖ੍ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਹਾਜ਼ਰ ਸਨ।

ਮੀਟਿੰਗ ਵਿੱਚ ਉਨ੍ਹਾਂ ਦੱਸਿਆ ਕਿ ਇਸ ਸਾਲ 7.5 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕਰਨ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।

ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਕਣਕ ਦੀ ਸਰਕਾਰੀ ਖਰੀਦ ਲਈ ਜ਼ਿਲ੍ਹਾ ਮੋਗਾ ਵਿੱਚ 109 ਸਰਕਾਰੀ ਖਰੀਦ ਕੇਂਦਰ ਨਿਰਧਾਰਤ ਕੀਤੇ ਗਏ ਹਨ। ਇਸ ਤੋਂ ਇਲਾਵਾ ਕੁਝ ਆਰਜੀ ਖਰੀਦ ਕੇਂਦਰ ਸਥਾਪਿਤ ਕੀਤੇ ਜਾਣ ਦੀ ਤਜਵੀਜ ਵੀ ਸਰਕਾਰ ਨੂੰ ਭੇਜੀ ਜਾ ਚੁੱਕੀ ਹੈ।

ਸ਼੍ਰੀ ਹਰੀਸ਼ ਨਈਅਰ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਖਰੀਦ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜਨ ਲਈ ਸਮੂਹ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦਾ ਇਕ-ਇਕ ਦਾਣਾ ਖਰੀਦਣ ਲਈ ਦ੍ਰਿੜ ਵਚਨਬੱਧ ਹੈ।

ਉਨ੍ਹਾਂ ਸਮੂਹ ਖਰੀਦ ਏਜੰਸੀਆਂ ਪਾਸੋਂ ਕਣਕ ਦੀ ਸਟੋਰੇਜ਼ ਲਈ ਲੋੜੀਂਦੀ ਜਗ੍ਹਾ, ਬਾਰਦਾਨਾ ਅਤੇ ਹੋਰ ਸਟਾਕ ਆਰਟੀਕਲ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਲਈ। ਇਸ ਤੋਂ ਇਲਾਵਾ ਸਮੂਹ ਖਰੀਦ ਕੇਂਦਰਾਂ 'ਤੇ ਸਟਾਫ਼ ਦੀ ਤਾਇਨਾਤੀ ਸਮੇਂ ਸਿਰ ਕਰਨ ਦੀ ਹਦਾਇਤ ਵੀ ਜਾਰੀ ਕੀਤੀ। ਜਿ਼ਲ੍ਹਾ ਮੈਨੇਜਰ ਐਫ.ਸੀ.ਆਈ. ਪਾਸੋਂ ਅਦਾਨੀ ਸਾਈਲੋ ਵਿਖੇ ਕਣਕ ਦੀ ਖਾਲੀ ਸਪੇਸ ਅਤੇ ਹੋਰ ਪ੍ਰਬੰਧਾਂ ਦੀ ਜਾਣਕਾਰੀ ਵੀ ਲਈ ਗਈ।

ਮੀਟਿੰਗ ਵਿੱਚ ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਮੋਗਾ ਨੂੰ ਜ਼ਿਲ੍ਹੇ ਦੇ ਸਾਰੇ ਖ੍ਰੀਦ ਕੇਂਦਰਾਂ ਵਿਖੇ ਸਾਫ਼-ਸਫ਼ਾਈ ਅਤੇ ਹੋਰ ਲੋੜੀਂਦੇ ਪ੍ਰਬੰਧ ਸੀਜਨ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਸਮੂਹ ਐਸ.ਡੀ.ਐਮ.ਜ਼ ਨੂੰ ਆਪਣੇ-ਆਪਣੇ ਖੇਤਰ ਅਧੀਨ ਆਉਂਦੀਆਂ ਮੰਡੀਆਂ ਅਤੇ ਖ੍ਰੀਦ ਪ੍ਰਬੰਧਾਂ ਬਾਰੇ ਨਿਗਰਾਨੀ ਰੱਖਣ ਦੀ ਅਪੀਲ ਵੀ ਕੀਤੀ।
ਇਹ ਵੀ ਪੜ੍ਹੋ: ਸਾਬਕਾ ਵਿਧਾਇਕਾਂ ਦੀ ਪੈਨਸ਼ਨ, ਬਾਦਲ ਸਰਕਾਰ ਦਾ ਫੈਸਲਾ 'ਆਪ' ਨੇ ਕੀਤਾ ਰੱਦ

ETV Bharat Logo

Copyright © 2024 Ushodaya Enterprises Pvt. Ltd., All Rights Reserved.