ਮੋਗਾ: ਧਰਮਕੋਟ ਪੁਲਿਸ ਵੱਲੋਂ ਬੁੱਧਵਾਰ ਸ਼ਾਮ ਨੂੰ ਧਰਮਕੋਟ 'ਚ ਦੋ ਮੋਟਰਸਾਈਕਲ ਸਵਾਰ ਨਕਾਬਪੋਸ਼ ਲੁਟੇਰਿਆਂ ਨੂੰ ਕਾਬੂ ਕੀਤਾ ਗਿਆ। ਲੁਟੇਰਿਆਂ ਨੇ ਦੋ ਨੌਜਵਾਨਾਂ ਦੀਆਂ ਅੱਖਾਂ ਵਿਚ ਮਿਰਚਾਂ ਪਾ ਕੇ ਉਨ੍ਹਾਂ ਤੋਂ 7 ਲੱਖ 10 ਹਜ਼ਾਰ ਰੁਪਏ ਲੁੱਟ ਲਏ ਸਨ। ਇਸ ਮਾਮਲੇ ਵਿਚ ਸ਼ਾਮਿਲ ਕੁੱਲ ਪੰਜ ਲੋਕਾਂ ਵਿਚੋਂ ਦੋ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ।
ਐੱਸਪੀਡੀ ਹਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਕੰਪਨੀ ਦਾ ਕਰਿੰਦਾ ਸੁਖਚੈਨ ਸਿੰਘ ਹੀ ਇਸ ਲੁੱਟ ਦਾ ਮਾਸਟਰ ਮਾਈਂਡ ਸੀ ਜਿਸ ਨੇ ਆਪਣੇ ਸਕੇ ਭਰਾ ਅਵਤਾਰ ਸਿੰਘ ਅਤੇ ਹੋਰ ਸਾਥੀਆਂ ਨਾਲ ਮਿਲ ਕੇ ਇਹ ਲੁੱਟ ਕਰਵਾਈ ਸੀ।
ਇਹ ਵੀ ਪੜ੍ਹੋ: ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਸ਼ਾਮਲ ਸਾਰੇ ਪੰਜ ਲੋਕ ਜ਼ਿਲ੍ਹਾ ਫਿਰੋਜਪੁਰ ਨਾਲ ਸਬੰਧਿਤ ਹਨ, ਜਿਨ੍ਹਾਂ ਵਿਚੋਂ ਸੁਖਚੈਨ ਸਿੰਘ ਅਤੇ ਉਸ ਦੇ ਸਕੇ ਭਰਾ ਅਵਤਾਰ ਸਿੰਘ ਨੂੰ ਕਾਬੂ ਕਰ ਉਨ੍ਹਾਂ ਕੋਲੋਂ ਲੁੱਟ ਦੇ 71 ਹਜ਼ਾਰ ਰੁਪਏ ਵੀ ਬਰਾਮਦ ਕਰ ਲਏ ਹਨ ਅਤੇ ਹੁਣ ਪੁਲਿਸ ਵੱਲੋਂ ਬਾਕੀ ਦੋਸ਼ੀਆਂ ਦੀ ਭਾਲ ਜਾਰੀ ਹੈ।