ਮੋਗਾ: ਈਟੀਵੀ ਭਾਰਤ ਵੱਲੋਂ "ਚਲੋ ਦਵਾਈਆਂ ਦੇ ਵੀ ਲਾਈਏ ਲੰਗਰ" ਮੁਹਿੰਮ ਦੀ ਸ਼ਲਾਘਾ ਕਰਦਿਆਂ ਬਾਬਾ ਜਮੀਤ ਸਿੰਘ ਯਾਦਗਾਰੀ ਟਰੱਸਟ ਦੇ ਸਰਪ੍ਰਸਤ ਬਾਬਾ ਜਗਰਾਜ ਸਿੰਘ ਨੇ ਕਿਹਾ ਗੁਰੂ ਸਾਹਿਬਾਨਾਂ ਨੇ ਸਾਡੇ ਲਈ ਕੁਰਬਾਨੀਆਂ ਕੀਤੀਆਂ। ਉਨ੍ਹਾਂ ਦਾ ਇਕੋਂ ਉਦੇਸ਼ ਸੀ ਕਿ ਮਾਨਵਤਾ ਲਈ ਉਪਰਲੇ ਕੀਤੇ ਜਾਣ। ਉਨ੍ਹਾਂ ਨੇ ਕਿਹਾ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ 'ਤੇ ਵੱਖ-ਵੱਖ ਪਕਵਾਨਾਂ ਦੇ ਲੰਗਰਾਂ ਨੂੰ ਤਿਆਗ ਕੇ ਸਾਦੇ ਅਤੇ ਲੋੜਵੰਦਾਂ ਦੀ ਮਦਦ ਲਈ ਲੰਗਰ ਲਗਾਏ ਜਾਣ।
ਇਹ ਵੀ ਪੜੋ:ਵਿਦੇਸ਼ ਮੰਤਰੀ ਨੇ ਜਸਟਿਨ ਟਰੂਡੋ ਨਾਲ ਆਪਸੀ ਸੰਬੰਧਾਂ ਦੀ ਗੁਣਵੱਤਾ ਵਧਾਉਣ ਲਈ ਕੀਤੀ ਮੁਲਾਕਾਤ
ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਮਾਲਵਾ ਖੇਤਰ ਕੈਂਸਰ ਦੀ ਚਪੇਟ ਵਿੱਚ ਆ ਚੁੱਕਿਆ ਹੈ ਕੈਂਸਰ ਦੇ ਮਰੀਜ਼ਾਂ ਨੂੰ ਦਵਾਈਆਂ ਦੇ ਲੰਗਰ ਲਗਾਏ ਜਾਣ। ਉਨ੍ਹਾਂ ਨੇ ਕਿਹਾ ਕਿ ਮਾਨਵਤਾ ਦੀ ਸੇਵਾ ਹੀ ਗੁਰੂ ਸਾਹਿਬ ਦਾ ਮੁੱਖ ਸੰਦੇਸ਼ ਸੀ, ਇਸੇ ਨੂੰ ਮੁੱਖ ਰੱਖਦੇ ਹੋਏ ਅੱਜ ਲੋੜ ਹੈ ਮਰੀਜ਼ਾਂ ਲਈ ਦਵਾਈਆਂ ਅਤੇ ਲੋੜਵੰਦਾਂ ਲਈ ਕੰਬਲ ਅਤੇ ਜ਼ਰੂਰੀ ਵਸਤਾਂ ਦੇ ਲੰਗਰ ਲਗਾਏ ਜਾਣ।