ETV Bharat / state

ਸਿੱਧੂ ਮੂਸੇਵਾਲਾ ਕਤਲਕਾਂਡ: ਕਤਲ ਤੋਂ ਬਾਅਦ ਫਰਾਰ ਸ਼ੂਟਰਾਂ ਦੀਆਂ CCTV ਤਸਵੀਰਾਂ ਆਈਆਂ ਸਾਹਮਣੇ !

author img

By

Published : Jul 18, 2022, 4:11 PM IST

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਸੀਸੀਟੀਵੀ ਤਸਵੀਰਾਂ ਸਾਹਮਣੇ ਆਈਆਂ ਹਨ। ਇਹ ਤਸਵੀਰਾਂ ਸ਼ੂਟਰ ਮਨੂੰ ਕੁੱਸਾ ਅਤੇ ਜਗਰੂਪ ਰੂਪਾ (shooters Manu Kussa and Jagrup Rupa) ਦੀਆਂ ਦੱਸੀਆਂ ਜਾ ਰਹੀਆਂ ਹਨ। ਇਹ ਤਸਵੀਰਾਂ ਮੋਗਾ ਦੇ ਪਿੰਡ ਸਮਾਲਸਰ ਦੀਆਂ 21 ਜੂਨ ਦੀਆਂ ਦੱਸੀਆਂ ਜਾ ਰਹੀਆਂ ਹਨ ਜਿਸ ਵਿੱਚ ਦੋਵੇਂ ਮੋਟਰਸਾਇਕਲ ’ਤੇ ਭੱਜਦੇ ਵਿਖਾਈ ਦਿੱਤੇ ਹਨ।

ਕਤਲ ਤੋਂ ਬਾਅਦ ਫਰਾਰ ਸ਼ੂਟਰਾਂ ਦੀਆਂ CCTV ਤਸਵੀਰਾਂ ਆਈਆਂ ਸਾਹਮਣੇ

ਮੋਗਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਇੱਕ ਤੋਂ ਬਾਅਦ ਇੱਕ ਵੱਡੇ ਖੁਲਾਸੇ ਹੋ ਰਹੇ ਹਨ। ਹੁਣ ਮੂਸੇਵਾਲਾ ਦਾ ਕਤਲ ਕਰਕੇ ਫ਼ਰਾਰ ਹੋਏ ਸ਼ੂਟਰਾਂ ਦੀਆਂ ਨਵੀਆਂ ਸੀਸੀਟੀਵੀ ਤਸਵੀਰਾਂ ਸਾਹਮਣੇ ਆਈਆਂ ਹਨ। ਇਹ ਤਸਵੀਰਾਂ ਸ਼ੂਟਰ ਮਨੂੰ ਕੁੱਸਾ ਅਤੇ ਜਗਰੂਪ ਰੂਪਾ (shooters Manu Kussa and Jagrup Rupa) ਦੀਆਂ ਦੱਸੀਆਂ ਜਾ ਰਹੀਆਂ ਹਨ।

ਇਹ ਜੋ ਸੀਸੀਟੀਵੀ ਤਸਵੀਰਾਂ ਸਾਹਮਣੇ ਆਈਆਂ ਹਨ ਕਤਲ ਤੋਂ ਬਆਦ ਦੀਆਂ ਦੱਸੀਆਂ ਜਾ ਰਹੀਆਂ ਹਨ। ਕਿਹਾ ਜਾ ਰਿਹਾ ਹੈ ਕਿ ਮੁਲਜ਼ਮ ਕਤਲ ਕਰਨ ਤੋਂ ਬਾਅਦ ਫਰਾਰ ਹੋ ਗਏ ਸਨ ਅਤੇ ਪੁਲਿਸ ਉਨ੍ਹਾਂ ਦੀ ਲਗਾਤਾਰ ਭਾਲ ਕਰ ਰਹੀ ਹੈ। 21 ਜੂਨ ਨੂੰ ਮੋਗਾ ਦੇ ਪਿੰਡ ਸਮਾਲਸਰ 'ਚ ਦਿਖੇ ਇਹ ਗੈਂਗਸਟਰ ਦਿਖੇ ਸਨ ਅਤੇ ਮੋਟਰਸਾਇਕਲ ’ਤੇ ਜਾਂਦੇ ਦਿਖਾਈ ਦਿੱਤੇ ਹਨ। ਸੂਤਰਾਂ ਮੁਤਾਬਿਕ ਉਹ ਦੋਵੇਂ ਤਰਨਤਾਰਨ ਵੱਲ ਭੱਜੇ ਸਨ। ਦੋਹਾਂ ਦੀ ਤਲਾਸ਼ 'ਚ ਪੰਜਾਬ ਅਤੇ ਦਿੱਲੀ ਪੁਲਿਸ ਛਾਪੇਮਾਰੀ ਕਰ ਰਹੀ ਹੈ।

ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਦੀ ਟੀਮ ਉਨ੍ਹਾਂ ਦੀ ਭਾਲ ਵਿੱਚ ਲਗਾਤਾਰ ਛਾਪੇਮਾਰੀ ਕਰ ਰਹੀ ਹੈ। 29 ਮਈ ਨੂੰ ਸਿੱਧੂ ਦੇ ਕਤਲ ਤੋਂ ਬਾਅਦ ਦੋਵੇਂ ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਲੁਕੇ ਹੋਏ ਸਨ। 21 ਜੂਨ ਨੂੰ ਵੀ ਇਹ ਦੋਵੇਂ ਪਿੰਡ ਮੋਗਾ ਛੱਡ ਕੇ ਜਾ ਰਹੇ ਹਨ। ਇਹ ਦੋਵੇਂ ਮੁਲਜ਼ਮ ਪੰਜਾਬ 'ਚ ਕਿਤੇ ਲੁਕੇ ਹੋਏ ਹਨ। ਪੁਲਿਸ ਸੂਤਰਾਂ ਅਨੁਸਾਰ ਇਹ ਦੋਵੇਂ ਕਾਫੀ ਦਿਨਾਂ ਤੋਂ ਮੋਗਾ, ਜਗਰਾਉਂ ਅਤੇ ਆਸਪਾਸ ਦੇ ਇਲਾਕਿਆਂ 'ਚ ਹਨ।

ਇਹ ਵੀ ਪੜ੍ਹੋ: ਲੁਧਿਆਣਾ ’ਚ ਗੈਂਗਵਾਰ: ਦੋ ਧਿਰਾਂ ਵਿਚਾਲੇ ਚੱਲੀਆਂ ਇੱਟਾਂ-ਰੋੜੇ, ਹੋਈ ਫਾਇਰਿੰਗ

ETV Bharat Logo

Copyright © 2024 Ushodaya Enterprises Pvt. Ltd., All Rights Reserved.