ETV Bharat / state

ਨਸ਼ੇ ਸਮੇਤ ਤਸਕਰ ਗ੍ਰਿਫ਼ਤਾਰ

ਮੋਗਾ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਐੱਸ.ਪੀ.ਆਈ. ਰੁਪਿੰਦਰ ਕੌਰ ਭੱਟੀ ਦੀ ਨਿਗਰਾਨੀ ਹੇਠ ਜ਼ਿਲ੍ਹਾ ਥਾਣਿਆਂ ਦੇ ਮੁੱਖ ਅਫ਼ਸਰਾਂ ਅਤੇ ਇੰਚਾਰਜ ਸੀ.ਆਈ.ਏ ਸਟਾਫ਼ ਵੱਲੋਂ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਇਲਾਕੇ ਵਿੱਚ ਵੱਖ-ਵੱਖ ਟੀਮਾਂ ਬਣਾਕੇ ਭੇਜੀਆਂ ਸਨ। ਇਸ ਤਹਿਤ ਮੋਗਾ ਪੁਲਿਸ (Moga Police) ਵੱਲੋ ਵੱਖ-ਵੱਖ ਥਾਣਿਆਂ ਵਿੱਚ ਐੱਨ.ਡੀ.ਪੀ.ਐੱਸ. ਅਤੇ ਐਕਸਾਈਜ਼ ਐਕਟ ਤਹਿਤ ਮੁਕੱਦਮੇ ਦਰਜ ਕਰਕੇ 11 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਨਸ਼ੇ ਸਮੇਤ ਤਸਕਰ ਗ੍ਰਿਫ਼ਤਾਰ
ਨਸ਼ੇ ਸਮੇਤ ਤਸਕਰ ਗ੍ਰਿਫ਼ਤਾਰ
author img

By

Published : May 21, 2022, 5:27 PM IST

ਮੋਗਾ: ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ (Government of Punjab and Punjab Police) ਦੁਆਰਾ ਨਸ਼ਿਆ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਮੋਗਾ ਪੁਲਿਸ (Moga Police) ਪੂਰੀ ਤਰ੍ਹਾਂ ਸਰਗਰਮ ਹੈ। ਸੀਨੀਅਰ ਕਪਤਾਨ ਪੁਲਿਸ ਮੋਗਾ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਐੱਸ.ਪੀ.ਆਈ. ਰੁਪਿੰਦਰ ਕੌਰ ਭੱਟੀ ਦੀ ਨਿਗਰਾਨੀ ਹੇਠ ਜ਼ਿਲ੍ਹਾ ਥਾਣਿਆਂ ਦੇ ਮੁੱਖ ਅਫ਼ਸਰਾਂ ਅਤੇ ਇੰਚਾਰਜ ਸੀ.ਆਈ.ਏ ਸਟਾਫ਼ ਵੱਲੋਂ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਇਲਾਕੇ ਵਿੱਚ ਵੱਖ-ਵੱਖ ਟੀਮਾਂ ਬਣਾਕੇ ਭੇਜੀਆਂ ਸਨ। ਇਸ ਤਹਿਤ ਮੋਗਾ ਪੁਲਿਸ (Moga Police) ਵੱਲੋ ਵੱਖ-ਵੱਖ ਥਾਣਿਆਂ ਵਿੱਚ ਐੱਨ.ਡੀ.ਪੀ.ਐੱਸ. ਅਤੇ ਐਕਸਾਈਜ਼ ਐਕਟ ਤਹਿਤ ਮੁਕੱਦਮੇ ਦਰਜ ਕਰਕੇ 11 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਨਸ਼ੇ ਸਮੇਤ ਤਸਕਰ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਸੰਜੀਵ ਸਿੰਘ ਉਰਫ਼ ਗਿਆਨ ਪੁੱਤਰ ਹਰਜਿੰਦਰ ਸਿੰਘ ਵਾਸੀ ਸਮਾਲਸਰ ਅਤੇ ਲਖਵਿੰਦਰ ਸਿੰਘ ਉਰਫ ਬੋਬੀ ਪੁੱਤਰ ਸ਼ਿੰਦਾ ਸਿੰਘ ਵਾਸੀ ਸਮਾਲਸਰ ਤੋਂ 20 ਗ੍ਰਾਮ ਹੈਰੋਇਨ (20 grams of heroin) ਬਰਾਮਦ ਕੀਤੀ ਗਈ ਹੈ, ਜਿੰਨ੍ਹਾਂ ਉੱਪਰ ਐੱਨ.ਡੀ.ਪੀ.ਐੱਸ. ਐਕਟ ਤਹਿਤ ਥਾਣਾ ਸਮਾਲਸਰ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੁਖਪ੍ਰੀਤ ਸਿੰਘ ਸੁੱਖਾ ਪੁੱਤਰ ਦਿਦਾਰ ਸਿੰਘ ਵਾਸੀ ਲੰਡੇਕੇ, ਜਗਮੀਤ ਸਿੰਘ ਉਰਫ ਬੁੱਲਾ ਪੁੱਤਰ ਕੁਲਦੀਪ ਸਿੰਘ ਵਾਸੀ ਧੱਲੇਕੇ ,ਦਵਿੰਦਰ ਸਿੰਘ ਉਰਫ ਗੂੰਗਾ ਪੁੱਤਰ ਆਤਮਾ ਸਿੰਘ ਵਾਸੀ ਜੈਮਲਵਾਲਾ ਅਤੇ ਗੁਰਲਾਲ ਸਿੰਘ ਉਰਫ ਗਿਆਨੀ ਪੁੱਤਰ ਗੁਰਚਰਨ ਸਿੰਘ ਵਾਸੀ ਗੱਟਾ ਬਾਦਸ਼ਾਹ (ਫਿਰੋਜ਼ਪੁਰ) (ਗ੍ਰਿਫਤਾਰੀ ਬਾਕੀ) ਤੋਂ 52 ਗ੍ਰਾਮ ਹੈਰੋਇਨ, 26 ਹਜ਼ਾਰ ਦੀ ਡਰੱਗ ਮਨੀ ਅਤੇ ਇੱਕ ਕਾਰ ਬਰਾਮਦ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਹਰਮੇਲ ਸਿੰਘ ਉਰਫ ਮੇਲਾ, ਨਿਰਮਲ ਸਿੰਘ ਉਰਫ ਬਿੱਟੂ ਪੁੱਤਰਾਨ ਬੂਟਾ ਸਿੰਘ ਅਤੇ ਸ਼ਿੰਦਾ ਸਿੰਘ ਪੁੱਤਰ ਅਜਾਇਬ ਸਿੰਘ ਵਾਸੀਆਨ ਬੁੱਕਣਵਾਲਾ ਤੋਂ 1450 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀ ਗਈਆਂ ਹਨ। ਹਰਮੇਸ਼ ਸਿੰਘ ਉਰਫ ਰੇਸ਼ਮ ਪੁੱਤਰ ਮੱਖਣ ਸਿੰਘ ਵਾਸੀ ਗੁਰਨਾਨਕ ਮਹੱਲਾ ਦੁਨੇਕੇ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਨ੍ਹਾਂ ਉੱਪਰ ਸਬੰਧਤ ਥਾਣਿਆਂ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕਰ ਦਿੱਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਕ੍ਰਿਸ਼ਨ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਚੜਿੱਕ ਤੋਂ 15 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ ਹੈ। ਰਤਨ ਸਿੰਘ ਉਰਫ ਬਿੱਟੂ ਪੁੱਤਰ ਅਮਰ ਸਿੰਘ ਵਾਸੀ ਝੰਡਾ ਪੱਤੀ ਢੁੱਡੀਕੇ ਪਾਸੋਂ 7 ਬੋਤਲਾਂ ਨਜਾਇਜ਼ ਸ਼ਰਾਬ ਅਤੇ 50 ਲੀਟਰ ਲਾਹਣ ਸਮੇਤ ਚਾਲੂ ਭੱਠੀ ਬਰਾਮਦ ਕੀਤੀ ਗਈ ਹੈ। ਇਨ੍ਹਾਂ ਦੋਸ਼ੀਆਂ ਉੱਪਰ ਐਕਸਾਈਜ਼ ਐਕਟ ਤਹਿਤ ਮੁਕੱਦਮੇ ਦਰਜ ਕਰ ਦਿੱਤੇ ਗਏ ਹਨ।
ਸੀਨੀਅਰ ਕਪਤਾਨ ਪੁਲਿਸ ਮੋਗਾ ਨੇ ਅੱਗੇ ਦੱਸਿਆ ਕਿ ਨਸ਼ੇ ਦੀ ਰੋਕਥਾਮ ਅਤੇ ਨਸ਼ੇ ਸਬੰਧੀ ਕੋਈ ਵੀ ਸੂਚਨਾ ਦੇਣ ਲਈ ਮੋਗਾ ਪੁਲਿਸ ਵੱਲੋਂ ਜ਼ਿਲ੍ਹਾ ਪੱਧਰ 'ਤੇ ਇੱਕ ਡਰੱਗ ਹੈਲਪ ਨੰਬਰ 75270-00165 ਚੱਲ ਚਲਾਇਆ ਜਾ ਰਿਹਾ ਹੈ।

ਇਸ ਮੌਕੇ ਉਨ੍ਹਾਂ ਆਮ ਜਨਤਾ ਨੁੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਨਸ਼ੇ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਆਉਂਦੀ ਹੈ ਤਾਂ ਉਹ ਤੁਰੰਤ ਇਸ ਦੀ ਸੂਚਨਾ ਇਸ ਹੈਲਪਲਾਈਨ ਨੰਬਰ ਉੱਪਰ ਦੇਣ, ਸੂਚਨਾ ਦੇਣ ਵਾਲੇ ਦਾ ਨਾਮ/ਪਤਾ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਜ਼ਿਲ੍ਹਾ ਵਿੱਚ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਾਬੂ ਕਰਨ ਵਿਚ ਪੁਲਿਸ ਨੂੰ ਕਾਫੀ ਮਦਦ ਮਿਲੇਗੀ।
ਇਹ ਵੀ ਪੜ੍ਹੋ:ਇੱਕੋ ਘਰੋਂ ਉੱਠੀਆਂ ਤਿੰਨ ਅਰਥੀਆਂ, ਪਿੰਡ ’ਚ ਮਾਤਮ

ETV Bharat Logo

Copyright © 2024 Ushodaya Enterprises Pvt. Ltd., All Rights Reserved.