ETV Bharat / state

ਖੇਡਾਂ 'ਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਕੀਤਾ ਗਿਆ ਸਨਮਾਨਤ - ਇਨਾਮ ਵੰਡ ਪ੍ਰੋਗਰਾਮ

ਮੋਗਾ ਦੇ ਬਿਲਾਸਪੁਰ ਪਿੰਡ ਵਿੱਚ ਯੁਵਕ ਸੇਵਾਵਾਂ ਕੱਲਬ ਵੱਲੋਂ ਬੱਚਿਆਂ ਨੂੰ ਸਨਮਾਨਤ ਕਰਨ ਲਈ ਖ਼ਾਸ ਇਨਾਮ ਵੰਡ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪੜ੍ਹਾਈ ਅਤੇ ਖੇਡਾਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਅਤੇ ਖਿਡਾਰੀਆਂ ਨੂੰ ਸਨਮਾਨਤ ਕੀਤਾ। ਇਸ ਦੌਰਾਨ ਮੁੱਖ ਮਹਿਮਾਨ ਐੱਸਪੀ ਰਤਨ ਸ਼ਿੰਘ ਬਰਾੜ ਨੇ ਬੱਚਿਆਂ ਨੂੰ ਨਸ਼ੇ ਛੱਡ ਕੇ ਖੇਡਾਂ ਨੂੰ ਅਪਣਾਉਣ ਲਈ ਪ੍ਰੇਰਤ ਕੀਤਾ।

ਫੋਟੋ
author img

By

Published : Oct 10, 2019, 1:32 PM IST

ਮੋਗਾ : ਸ਼ਹਿਰ ਦੇ ਬਿਲਾਸਪੁਰ ਪਿੰਡ ਵਿੱਚ ਯੁਵਕ ਸੇਵਾਵਾਂ ਕੱਲਬ ਵੱਲੋਂ ਇੱਕ ਖ਼ਾਸ ਇਨਾਮ ਵੰਡ ਪ੍ਰੋਗਰਾਮ ਕਰਵਾਇਆ ਗਿਆ।

ਇਹ ਪ੍ਰੋਗਰਾਮ ਪਿੰਡ ਦੇ ਸਰਕਾਰੀ ਸਕੂਲ ਦੇ ਸਟੇਡੀਅਮ ਵਿੱਚ ਕਰਵਾਇਆ ਗਿਆ। ਇਸ ਵਿੱਚ ਖੇਡਾਂ ਖੇਡਾਂ 'ਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਅਤੇ ਪੜ੍ਹਾਈ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਬੱਚਿਆ ਨੂੰ ਸਨਮਾਨਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਐੱਸਪੀ ਰਤਨ ਸਿੰਘ ਬਰਾੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਵੀਡੀਓ

ਐੱਸਪੀ ਰਤਨ ਸਿੰਘ ਬਰਾੜ ਨੇ ਯੁਵਕ ਸੇਵਾਵਾਂ ਕੱਲਬ ਵੱਲੋਂ ਬੱਚਿਆਂ ਦੇ ਸਨਮਾਨ ਲਈ ਉਲੀਕੇ ਗਏ ਪ੍ਰੋਗਰਾਮ ਦੀ ਸ਼ਲਾਘਾ ਕੀਤੀ। ਉਨ੍ਹਾਂ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜ਼ਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਚੰਗੀ ਪੜ੍ਹਾਈ ਅਤੇ ਸਮਾਜਿਕ ਸੇਵਾ ਕਰਨ ਲਈ ਪ੍ਰੇਰਤ ਕਰਨਾ ਇੱਕ ਵੱਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਅਤੇ ਅਧਿਆਪਕਾਂ ਨੂੰ ਨਵੀਂ ਪੀੜ੍ਹੀ ਨਾਲ ਵੱਧੀਆ ਅਤੇ ਸਿੱਖਿਆਤਮਕ ਵਿਵਹਾਰ ਅਪਣਾਉਣਾ ਚਾਹੀਦਾ ਹੈ ਤਾਂ ਜੋ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਹੀਣ ਭਾਵਨਾ ਅਤੇ ਨਸ਼ੇ ਆਦਿ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇੰਝ ਕਰਨ ਨਾਲ ਬੱਚੇ ਆਪਣੇ ਮਾਤਾ-ਪਿਤਾ ਨੂੰ ਮਿੱਤਰ ਸਮਝ ਹਰ ਮੁਸ਼ਕਲ ਅਸਾਨੀ ਨਾਲ ਸਾਂਝੀ ਕਰ ਸਕਦੇ ਹਨ। ਉਨ੍ਹਾਂ ਨੇ ਬੱਚਿਆਂ ਨੂੰ ਵੀ ਮਾਤਾ-ਪਿਤਾ ਦੇ ਆਗਿਆਕਾਰੀ ਅਤੇ ਅਧਿਆਪਕਾਂ ਦਾ ਸਨਮਾਨ ਕਰਨ, ਨਸ਼ਿਆਂ ਤੋਂ ਦੂਰ ਰਹਿ ਕੇ ਨਰੋਏ ਸਮਾਜ ਦਾ ਹਿੱਸਾ ਬਣਨ ਲਈ ਪ੍ਰੇਰਤ ਕੀਤਾ।

ਇਹ ਵੀ ਪੜ੍ਹੋ : ਰਵਿਦਾਸ ਮੰਦਰ ਢਾਉਣ ਮਾਮਲੇ 'ਚ ਗ੍ਰਿਫਤਾਰ ਲੋਕਾਂ ਦੀ ਰਿਹਾਈ ਲਈ ਭੁੱਖ ਹੜਤਾਲ

ਕਲੱਬ ਮੈਂਬਰਾਂ ਨੇ ਦੱਸਿਆ ਕਿ ਹੁਣ ਤੱਕ ਪਿੰਡ ਦੇ ਤਕਰੀਬਨ 25 ਤੋਂ ਵੱਧ ਨੌਜਵਾਨਾਂ ਦੀ ਫੋਜ਼ ਵਿੱਚ ਭਰਤੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਯੁਵਕ ਸੇਵਾਵਾਂ ਕਲੱਬ ਵੱਲੋਂ ਪਿੰਡ ਦੇ ਸਰਕਾਰੀ ਸਕੂਲ ਵਿੱਚ ਸਟੇਡੀਅਮ ਤਿਆਰ ਕੀਤਾ ਗਿਆ ਹੈ। ਇਥੇ ਕੋਚ ਨੂੰ ਵੀ ਨਿਯੁਕਤ ਕੀਤਾ ਗਿਆ ਹੈ ਤਾਂ ਜੋ ਪਿੰਡ ਦੇ ਬੱਚੇ ਇਥੇ ਆ ਕੇ ਪ੍ਰੈਕਟਿਸ ਕਰ ਸਕਣ। ਇਸ ਨਾਲ ਉਹ ਤੰਦਰੁਸਤ ਰਹਿਣਗੇ ਅਤੇ ਨਸ਼ੇ ਤੋਂ ਦੂਰ ਰਹਿਣਗੇ। ਇਸ ਤੋਂ ਇਲਾਵਾ ਕਲੱਬ ਵੱਲੋਂ ਪਿੰਡ ਵਿੱਚ ਐਂਬੂਲੈਂਸ ਦੀ ਸੇਵਾ ਅਤੇ ਹੋਰਨਾਂ ਸਮਾਜਿਕ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੋੜ ਕੇ ਬੱਚਿਆਂ ਦਾ ਭੱਵਿਖ ਵਧੀਆ ਬਣਾਇਆ ਜਾ ਸਕਦਾ ਹੈ।

Intro:ਖੇਡਾਂ ਵਿੱਚ ਪਿੰਡ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਦਾ ਕੀਤਾ ਗਿਆ ਸਨਮਾਨ ।

ਪੜ੍ਹਾਈ ਵਿੱਚ ਵਧੀਆ ਨੰਬਰ ਲੈ ਕੇ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਵੀ ਕੀਤਾ ਗਿਆ ਸਨਮਾਨਤ ।

ਯੁਵਕ ਸੇਵਾਵਾਂ ਕਲੱਬ ਬਿਲਾਸਪੁਰ ਵੱਲੋਂ ਕੀਤੇ ਜਾ ਰਹੇ ਹਨ ਸ਼ਲਾਘਾਯੋਗ ਉਪਰਾਲੇ ।

ਮੁੱਖ ਮਹਿਮਾਨ ਨੇ ਕਲੱਬ ਦੇ ਕੰਮਾਂ ਦੀ ਕੀਤੀ ਸ਼ਲਾਘਾ ।Body:ਜਿੱਥੇ ਅੱਜ ਪੰਜਾਬ ਦੀ ਨੌਜਵਾਨੀ ਨਸ਼ਿਆਂ ਵਿੱਚ ਗ਼ਲਤ ਹੋ ਕੇ ਆਪਣੇ ਜੀਵਨ ਨੂੰ ਬਰਬਾਦ ਕਰ ਰਹੀ ਹੈ ਅਤੇ ਜ਼ਿਆਦਾਤਰ ਬੱਚੇ ਵਿਦੇਸ਼ਾਂ ਦਾ ਰੁਖ਼ ਕਰ ਰਹੇ ਹਨ ਉੱਥੇ ਹੀ ਪਿੰਡ ਬਿਲਾਸਪੁਰ ਦੇ ਯੁਵਕ ਸੇਵਾਵਾਂ ਕਲੱਬ ਵੱਲੋਂ ਪਿੰਡ ਦੇ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਂਡ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਰੋਕ ਕੇ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਲੱਬ ਵੱਲੋਂ ਇੱਕ ਕੋਚ ਦੀ ਨਿਯੁਕਤੀ ਕੀਤੀ ਗਈ ਹੈ ਜੋ ਸਵੇਰੇ ਅਤੇ ਸ਼ਾਮ ਖਿਡਾਰੀਆਂ ਨੂੰ ਪ੍ਰੈਕਟਿਸ ਕਰਵਾਉਂਦੇ ਹਨ ਜਿਸ ਦੇ ਨਤੀਜੇ ਵਜੋਂ ਹੁਣ ਤੱਕ ਪਿੰਡ ਦੇ 25 ਦੇ ਕਰੀਬ ਨੌਜਵਾਨ ਪੁਲੀਸ ਅਤੇ ਫ਼ੌਜ ਵਿੱਚ ਭਰਤੀ ਹੋ ਚੁੱਕੇ ਹਨ । ਉੱਥੇ ਹੀ ਪਿੰਡ ਦੇ ਮੁੰਡੇ ਅਤੇ ਕੁੜੀਆਂ ਵੱਖ ਵੱਖ ਖੇਡਾਂ ਦੇ ਵਿੱਚ ਪਿੰਡ ਦਾ ਨਾਮ ਰੌਸ਼ਨ ਕਰ ਰਹੇ ਹਨ ਜੋ ਕਲੱਬ ਦੇ ਯਤਨਾ ਸਦਕਾ ਹੀ ਸੰਭਵ ਹੋ ਸਕਿਆ ਹੈ ।

ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਸਟੇਡੀਅਮ ਵਿੱਚ ਯੁਵਕ ਸੇਵਾਵਾਂ ਕਲੱਬ ਬਿਲਾਸਪੁਰ ਵੱਲੋਂ ਇੱਕ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਮੋਗਾ ਦੇ ਐੱਸਪੀ ਐੱਚ ਰਤਨ ਸਿੰਘ ਬਰਾੜ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ । ਕਲੱਬ ਵੱਲੋਂ ਵੱਖ ਵੱਖ ਖੇਡਾਂ ਵਿੱਚ ਪਿੰਡ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਜੋ ਵਿਦਿਆਰਥੀ ਵਧੀਆ ਨੰਬਰ ਲੈ ਕੇ ਪਾਸ ਹੋਏ ਹਨ ਉਨ੍ਹਾਂ ਨੂੰ ਵੀ ਸਨਮਾਨਿਤ ਕੀਤਾ ਗਿਆ ।

ਮੁੱਖ ਮਹਿਮਾਨ ਰਤਨ ਸਿੰਘ ਬਰਾੜ ਨੇ ਕਲੱਬ ਦੇ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅੱਜ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਰੋਕ ਕੇ ਖੇਡਾਂ ਵੱਲ ਪ੍ਰੇਰਿਤ ਕਰਨਾ ਇੱਕ ਬਹੁਤ ਵਧੀਆ ਉਪਰਾਲਾ ਹੈ ਉਨ੍ਹਾਂ ਨੇ ਕਲੱਬ ਵੱਲੋਂ ਪਿੰਡ ਵਿਚ ਚਲਾਏ ਜਾਂਦੇ ਹੋਰ ਵੀ ਕੰਮਾਂ ਦੀ ਸਰਾਹਨਾ ਕੀਤੀ ।ਇਸ ਦੇ ਨਾਲ ਹੀ ਉਨ੍ਹਾਂ ਨੇ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਨਵੀਂ ਪੀੜ੍ਹੀ ਨਾਲ ਵਧੀਆ ਤਰੀਕੇ ਨਾਲ ਸਿੱਖਿਆ ਤਮਕ ਰਵੱਈਆ ਅਪਣਾਉਂਦੇ ਹੋਏ ਉਨ੍ਹਾਂ ਨਾਲ ਮਿੱਤਰਤਾ ਵਾਲਾ ਸਲੂਕ ਰੱਖਣਾ ਚਾਹੀਦਾ ਹੈ ਤਾਂ ਜੋ ਨਵੀਂ ਪੀੜ੍ਹੀ ਦੇ ਨੌਜਵਾਨ ਆਪਣੇ ਮਾਤਾ ਪਿਤਾ ਅਤੇ ਅਧਿਆਪਕਾਂ ਨੂੰ ਆਪਣੇ ਮਿੱਤਰ ਸਮਝ ਕੇ ਉਨ੍ਹਾਂ ਨਾਲ ਸਾਰੀਆਂ ਗੱਲਾਂ ਖੁੱਲ੍ਹ ਕੇ ਸਾਂਝੀਆਂ ਕਰ ਸਕਣ ।ਉਨ੍ਹਾਂ ਨੇ ਨੌਜਵਾਨਾਂ ਨੂੰ ਵੀ ਮਾਤਾ ਪਿਤਾ ਦਾ ਆਗਿਆਕਾਰੀ ਹੋਣ ਦੇ ਨਾਲ ਨਾਲ ਆਪਣੇ ਅਧਿਆਪਕਾਂ ਦਾ ਆਦਰ ਸਤਿਕਾਰ ਵੀ ਕਰਨਾ ਚਾਹੀਦਾ ਹੈ ਇਸ ਦੇ ਨਾਲ ਹੀ ਚੰਗੇ ਅਤੇ ਨਰੋਏ ਸਮਾਜ ਦੀ ਸਿਰਜਣਾ ਹੋ ਸਕਦੀ ਹੈ ।

Byte: SP H Ratan Singh Brar

ਇਸ ਮੌਕੇ ਗੱਲਬਾਤ ਕਰਦੇ ਹੋਏ ਕਲੱਬ ਮੈਂਬਰਾਂ ਨੇ ਦੱਸਿਆ ਕਿ ਯੁਵਕ ਸੇਵਾਵਾਂ ਕਲੱਬ ਵੱਲੋਂ ਪਿੰਡ ਵਿੱਚ ਐਂਬੂਲੈਂਸ ਦੀ ਸੇਵਾ ਨਿਭਾਈ ਜਾ ਰਹੀ ਹੈ ਅਤੇ ਦੋਵਾਂ ਪੰਚਾਇਤਾਂ ਦੇ ਸਹਿਯੋਗ ਨਾਲ ਪਿੰਡ ਵਿੱਚ ਸਮੇਂ ਸਮੇਂ ਸਿਰ ਹੋਰ ਵੀ ਲੋਕ ਭਲਾਈ ਦੇ ਕੰਮ ਕੀਤੇ ਜਾਂਦੇ ਹਨ ਸਭ ਤੋਂ ਵਧੀਆ ਉਪਰਾਲਾ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਦਾ ਭਵਿੱਖ ਸਵਾਰ ਹੁੰਦੇ ਕਲੱਬ ਵੱਲੋਂ ਗਰਾਊਂਡ ਵਿੱਚ ਕੋਚ ਦੀ ਨਿਯੁਕਤੀ ਕੀਤੀ ਗਈ ਹੈ ਜੋ ਸਵੇਰੇ ਅਤੇ ਸ਼ਾਮ ਖਿਡਾਰੀਆਂ ਨੂੰ ਪ੍ਰੈਕਟਿਸ ਕਰਵਾਉਂਦੇ ਹਨ । ਉਨ੍ਹਾਂ ਨੇ ਆਏ ਹੋਏ ਮਹਿਮਾਨਾਂ ਅਤੇ ਪਿੰਡ ਦੀ ਪੰਚਾਇਤ ਦਾ ਧੰਨਵਾਦ ਕੀਤਾ ।

Byte: ਕਲੱਬ ਮੈਂਬਰConclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.