ETV Bharat / state

'ਪੰਜਾਬ ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ ਮੋਗਾ DC 28 ਮਾਰਚ ਨੂੰ ਕਰਨਗੇ ਜ਼ਿਲ੍ਹਾ ਪੱਧਰੀ ਜਨਤਕ ਮਿਲਣੀ - Punjab people

'ਪੰਜਾਬ ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਮੋਗਾ ਵੱਲੋਂ 28 ਮਾਰਚ ਨੂੰ ਡਰੋਲੀ ਭਾਈ ਵਿਖੇ ਜ਼ਿਲਾ ਪੱਧਰੀ ਜਨਤਕ ਮਿਲਣੀ ਆਯੋਜਿਤ ਕੀਤੀ ਗਈ ਹੈ ਜਿਸ ਮੌਕੇ ਸ਼ਿਕਾਇਤਾਂ ਜਾਂ ਵਿਕਾਸ ਕਾਰਜਾਂ ਸਬੰਧੀ ਦਰਖਾਸਤਾਂ ਦੇ ਜਲਦੀ ਨਿਪਟਾਰੇ ਲਈ ਲਿਖਤੀ ਰੂਪ ਵਿੱਚ ਦੇਣ ਨੂੰ ਪਹਿਲ ਦੇਣ ਲਈ ਡਿਪਟੀ ਕਮਿਸ਼ਨਰ ਨੇ ਵੱਧ ਤੋਂ ਵੱਧ ਜ਼ਿਲਾ ਵਾਸੀਆਂ ਨੂੰ ਸ਼ਿਰਕਤ ਕਰਨ ਦਾ ਸੱਦਾ ਦਿੱਤਾ ਹੈ।

The Deputy Commissioner will hold a district level public meeting at Droli Bhai on March 28 as part of the 'Punjab Sarkar tuhade dawar' campaign.
'Punjab Sarkar tuhade dawar':'ਪੰਜਾਬ ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ ਮੋਗਾ DC 28 ਮਾਰਚ ਨੂੰ ਕਰਨਗੇ ਜ਼ਿਲ੍ਹਾ ਪੱਧਰੀ ਜਨਤਕ ਮਿਲਣੀ
author img

By

Published : Mar 27, 2023, 4:21 PM IST

ਮੋਗਾ: ਪੰਜਾਬ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਜ਼ਿਲਾ ਪ੍ਰਸ਼ਾਸ਼ਨ ਮੋਗਾ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਉਨਾਂ ਦੇ ਢੁੱਕਵੇਂ ਹੱਲ ਲਈ ਜਨਤਕ ਮਿਲਣੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਇਨਾਂ ਜਨਤਕ ਮਿਲਣੀਆਂ ਵਿੱਚ ਡਿਪਟੀ ਕਮਿਸ਼ਨਰ ਮੋਗਾ, ਕੁਲਵੰਤ ਸਿੰਘ ਖੁਦ ਸ਼ਿਰਕਤ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂੰ ਹੋ ਰਹੇ ਹਨ ਅਤੇ ਤੁਰੰਤ ਪ੍ਰਭਾਵ ਨਾਲ ਢੁਕਵੀਆਂ ਵਿਭਾਗੀ ਕਾਰਵਾਈਆਂ ਵੀ ਕਰਵਾ ਰਹੇ ਹਨ। ਇਨਾਂ ਜਨਤਕ ਮਿਲਣੀਆਂ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਤੋਂ ਇਲਾਵਾ ਵਿਕਾਸ ਕਾਰਜਾਂ ਸਬੰਧੀ ਦਰਖਾਸਤਾਂ ਵੀ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ।

'ਪੰਜਾਬ ਸਰਕਾਰ ਤੁਹਾਡੇ ਦੁਆਰ': ਡਿਪਟੀ ਕਮਿਸ਼ਨਰ ਮੋਗਾ ਪਿੰਡ ਡਰੋਲੀ ਭਾਈ ਵਿਖੇ ਜ਼ਿਲਾ ਪੱਧਰੀ ਜਨਤਕ ਮਿਲਣੀ 28 ਮਾਰਚ, 2023 ਨੂੰ ਕਰ ਰਹੇ ਹਨ।ਇਹ ਜਨਤਕ ਮਿਲਣੀ ਗੁਰਦੁਆਰਾ ਜਨਮ ਅਸਥਾਨ ਬਾਬਾ ਗੁਰਦਿੱਤਾ ਜੀ ਦੇ ਮੀਟਿੰਗ ਹਾਲ ਵਿਖੇ ਸਵੇਰੇ 10 ਵਜੇ ਤੋਂ 2 ਵਜੇ ਤੱਕ ਆਯੋਜਿਤ ਕਰਵਾਈ ਜਾ ਰਹੀ ਹੈ। ਇਸ ਜਨਤਕ ਮਿਲਣੀ ਵਿੱਚ ਜ਼ਿਲੇ ਦਾ ਕੋਈ ਵੀ ਵਿਅਕਤੀ ਸ਼ਮੂਲੀਅਤ ਕਰ ਸਕਦਾ ਹੈ ਅਤੇ ਮੁਸ਼ਕਿਲ ਦੱਸ ਕੇ ਪ੍ਰਸ਼ਾਸ਼ਨ ਦੀ ਮੱਦਦ ਲੈ ਸਕਦਾ ਹੈ। ਇਸ ਜਨਤਕ ਮਿਲਣੀ ਬਾਰੇ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਵਿਭਾਗਾਂ ਦੇ ਉੱੱਚ ਅਧਿਕਾਰੀ ਵੀ ਹਾਜ਼ਰ ਰਹਿਣਗੇ ਤਾਂ ਜੋ ਮੌਕੇ ਉੱਪਰ ਨਿਪਟਾਈਆਂ ਜਾ ਸਕਣ ਵਾਲੀਆਂ ਸ਼ਿਕਾਇਤਾਂ ਦਾ ਤੁਰੰਤ ਪ੍ਰਭਾਵ ਨਾਲ ਨਿਪਟਾਰਾ ਹੋ ਸਕੇ ਅਤੇ ਉਨਾਂ ਨਾਲ ਸਬੰਧਤ ਸ਼ਿਕਾਇਤਾਂ ਮੌਕੇ ਉੱਪਰ ਹੀ ਉਨਾਂ ਨੂੰ ਫਾਰਵਰਡ ਕੀਤੀਆਂ ਜਾ ਸਕਣ।

ਇਹ ਵੀ ਪੜ੍ਹੋ : CM Mann Big Decision: ਫ਼ਸਲਾਂ ਦੇ ਨੁਕਸਾਨ 'ਤੇ ਸੀਐਮ ਮਾਨ ਦਾ ਵੱਡਾ ਐਲਾਨ, ਮੁਆਵਜ਼ਾ ਰਾਸ਼ੀ ਵਿੱਚ ਕੀਤਾ ਵਾਧਾ

ਸਮੱਸਿਆ ਨਾਲ ਨਿਪਟਣ ਵਿੱਚ ਨਿਯਮਾਂ ਅਨੁਸਾਰ ਸਮਾਂ: ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਇਸ ਜਨਤਕ ਮਿਲਣੀ ਵਿੱਚ ਆਪਣੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਤਾਂ ਕਿ ਸਰਕਾਰ ਅਤੇ ਲੋਕਾਂ ਵਿਚਲੇ ਸਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਇਸ ਕੈਂਪ ਵਿੱਚ ਵਿਅਕਤੀ ਆਪਣੀ ਦਰਖਾਸਤ ਨੂੰ ਲਿਖਤੀ ਰੂਪ ਵਿੱਚ ਪੇਸ਼ ਕਰੇ। ਉਨਾਂ ਦੱਸਿਆ ਕਿ ਲਿਖਤੀ ਰੂਪ ਵਿੱਚ ਪੇਸ਼ ਕੀਤੀ ਗਈ ਸ਼ਿਕਾਇਤ ਦਾ ਨਿਪਟਾਰਾ ਕਰਨਾ ਆਸਾਨ ਹੁੰਦਾ ਅਤੇ ਸਮੱਸਿਆ ਦਾ ਹੱਲ ਵੀ ਛੇਤੀ ਹੋ ਜਾਂਦਾ ਹੈ, ਇਸ ਤੋਂ ਇਲਾਵਾ ਜੇਕਰ ਇਸ ਸਮੱਸਿਆ ਨਾਲ ਨਿਪਟਣ ਵਿੱਚ ਨਿਯਮਾਂ ਅਨੁਸਾਰ ਸਮਾਂ ਵੀ ਲੱਗਦਾ ਹੈ ਤਾਂ ਸਬੰਧਤ ਵਿਅਕਤੀ ਜਾਂ ਉਹ ਖੁਦ ਇਸਦਾ ਸਟੇਟਸ ਜਾਣ ਸਕਦੇ ਹਨ। ਕੁਲਵੰਤ ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿੱਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।ਜ਼ਿਲਾ ਪ੍ਰਸ਼ਾਸ਼ਨ ਮੋਗਾ ਹਰੇਕ ਬਲਾਕ ਦੇ ਹਰੇਕ ਪਿੰਡ ਵਿੱਚ ਜਨਤਕ ਮਿਲਣੀਆਂ ਜਰੀਏ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਹਮੇਸ਼ਾ ਯਤਨਸ਼ੀਲ ਰਹੇਗਾ । ਪ੍ਰੈਸ ਨੋਟ

ETV Bharat Logo

Copyright © 2024 Ushodaya Enterprises Pvt. Ltd., All Rights Reserved.