ਮੋਗਾ: ਅਨੁਸੂਚਿਤ ਜਾਤੀ (National Scheduled Castes) ਨਾਲ ਸੰਬੰਧਤ ਲੜਕੀ ਨਾਲ ਕਥਿਤ ਤੌਰ ਉੱਤੇ ਜਬਰਦਸਤੀ ਕਰਨ (rape in moga) ਅਤੇ ਉਚਾਈ ਤੋਂ ਸੁੱਟਣ ਦੇ ਮਾਮਲੇ ਦੀ ਜਾਂਚ ਲਈ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਮੋਗਾ ਪਹੁੰਚੇ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਪੀੜਤ ਲੜਕੀ ਦੇ ਪਰਿਵਾਰ ਨੂੰ ਤੁਰੰਤ ਇਕ ਲੱਖ ਰੁਪਏ ਮੁਆਵਜ਼ਾ ਰਾਸ਼ੀ ਜਾਰੀ ਕਰਨ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੀ ਹਦਾਇਤ ਕੀਤੀ। ਅਨੁਸੂਚਿਤ ਜਾਤੀ ਨਾਲ ਸੰਬੰਧਤ ਲੜਕੀ ਨਾਲ ਕਥਿਤ ਤੌਰ ਉੱਤੇ ਜਬਰਦਸਤੀ ਕਰਨ ਅਤੇ ਉਚਾਈ ਤੋਂ ਸੁੱਟਣ ਦੇ ਮਾਮਲੇ ਦੀ ਜਾਂਚ ਦੇ ਸੰਬੰਧ ਵਿੱਚ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਵਿਜੇ ਸਾਂਪਲਾ ਅੱਜ ਵਿਸ਼ੇਸ਼ ਤੌਰ ਉੱਤੇ ਮੋਗਾ ਪਹੁੰਚੇ ਅਤੇ ਅਧਿਕਾਰੀਆਂ ਤੋਂ ਮਾਮਲੇ ਦੀ ਜਾਂਚ ਦੀ ਪ੍ਰਗਤੀ ਬਾਰੇ ਪੁੱਛਿਆ।
ਦੱਸਣਯੋਗ ਹੈ ਕਿ ਲੰਘੀ 12 ਅਗਸਤ ਨੂੰ ਇਕ ਲੜਕੀ ਨਾਲ ਸਥਾਨਕ ਗੋਧੇਵਾਲਾ ਸਟੇਡੀਅਮ (Godhewala Stadium) ਵਿਖੇ ਕੁਝ ਮੁੰਡਿਆਂ ਵੱਲੋਂ ਕਥਿਤ ਤੌਰ ਉੱਤੇ ਜਬਰਦਸਤੀ ਕਰਨ ਅਤੇ ਉਚਾਈ ਤੋਂ ਹੇਠਾਂ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਘਟਨਾ ਵਿਚ ਲੜਕੀ ਦੇ ਗੰਭੀਰ ਸੱਟਾਂ ਲੱਗੀਆਂ ਸਨ।
ਪਰਿਵਾਰ ਵੱਲੋਂ ਇਸ ਮਾਮਲੇ ਵਿੱਚ ਪੁਲਿਸ ਉੱਤੇ ਕਥਿਤ ਤੌਰ ਉੱਤੇ ਕੋਈ ਵੀ ਕਾਰਵਾਈ ਨਾ ਕਰਨ ਦੇ ਇਲਜ਼ਾਮ ਲਗਾਏ ਜਾ ਰਹੇ ਸਨ। ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ (National Scheduled Castes) ਦੇ ਚੇਅਰਮੈਨ ਸ੍ਰੀ ਵਿਜੇ ਸਾਂਪਲਾ ਨੇ ਅੱਜ ਨਿੱਜੀ ਤੌਰ ਉੱਤੇ ਮੋਗਾ ਆਉਣ ਦਾ ਐਲਾਨ ਕੀਤਾ ਸੀ। ਇਸ ਮੌਕੇ ਉਹਨਾਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੂੰ ਪੀੜਤ ਲੜਕੀ ਨੂੰ ਤੁਰੰਤ ਇਕ ਲੱਖ ਰੁਪਏ ਮੁਆਵਜ਼ਾ ਰਾਸ਼ੀ ਜਾਰੀ ਕਰਨ ਅਤੇ ਮਾਮਲਾ ਪੰਜਾਬ ਸਰਕਾਰ (Punjab Govt) ਦੇ ਧਿਆਨ ਵਿੱਚ ਲਿਆਉਣ ਦੀ ਹਦਾਇਤ ਕੀਤੀ। ਜਿਸ ਉੱਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੱਲ੍ਹ ਹੀ ਇਹ ਚੈੱਕ ਪਰਿਵਾਰ ਨੂੰ ਸੌਂਪ ਦਿੱਤਾ ਜਾਵੇਗਾ।
ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੂੰ ਇਸ ਕੇਸ ਦੀ ਜਾਂਚ ਨਿਰਪੱਖ ਤਰੀਕੇ ਨਾਲ ਅਤੇ ਜਲਦੀ ਕਰਨ ਬਾਰੇ ਹਦਾਇਤ ਕੀਤੀ ਗਈ। ਪੁਲਿਸ ਮੁਖੀ ਖੁਰਾਣਾ ਨੇ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰਕੇ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਵਿਜੇ ਸਾਂਪਲਾ ਨੂੰ ਜ਼ਿਲ੍ਹਾ ਮੋਗਾ ਵਿੱਚ ਆਉਣ ਉੱਤੇ ਪੁਲਿਸ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ।
ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਬੋਲੇ- "ਪਹਿਲਾਂ ਵਾਲੇ ਸਿਆਸਤਦਾਨਾਂ ਨੇ ਪਾਣੀਆਂ ਨੂੰ ਲੈ ਕੇ ਘਟੀਆ ਰੋਲ ਪਲੇ ਕੀਤਾ"