ਮੋਗਾ : ਮੋਗਾ ਦੇ ਸ਼ੇਰਪੁਰ ਵਿਖੇ ਨਾਜਾਇਜ਼ ਸਬੰਧਾਂ ਨੂੰ ਲੈ ਕੇ ਪਤੀ ਨੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਦਰਅਸਲ ਪਤੀ ਦੇ ਬਾਹਰ ਕਿਸੇ ਔਰਤ ਨਾਲ ਸਬੰਧ ਹੋਣ ਦੇ ਚੱਲਦੇ ਅਕਸਰ ਪਤੀ ਪਤਨੀ ਵਿਚਕਾਰ ਝਗੜਾ ਰਹਿੰਦਾ ਸੀ। ਇਸੇ ਕਾਰਨ ਮੋਗਾ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਪੁਲਿਸ ਨੂੰ ਮ੍ਰਿਤਕ ਲੜਕੀ ਦੇ ਪਰਿਵਾਰ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਪਤੀ ਦੇ ਨਾਜਾਇਜ਼ ਸਬੰਧਾਂ ਕਾਰਨ ਰਹਿੰਦਾ ਸੀ ਝਗੜਾ : ਮ੍ਰਿਤਕ ਲੜਕੀ ਦੇ ਪਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੀ 5 ਸਾਲ ਪਹਿਲਾਂ ਉਨ੍ਹਾਂ ਆਪਣੀ ਲੜਕੀ ਅਮਰਜੀਤ ਕੌਰ ਨਾਂ ਦਾ ਵਿਆਹ ਬਲਵਿੰਦਰ ਸਿੰਘ ਨਾਲ ਕੀਤਾ ਸੀ। ਇਨ੍ਹਾਂ ਦੋਵਾਂ ਦਾ ਪ੍ਰੇਮ ਵਿਆਹ ਸੀ। ਹਾਲਾਂਕਿ ਇਸ ਦੇ ਬਾਵਜੂਦ ਦੋਵਾਂ ਵਿਚਕਾਰ ਲੜਾਈ-ਝਗੜਾ ਰਹਿੰਦਾ ਸੀ, ਜਿਸ ਦਾ ਕਾਰਨ ਬਲਵਿੰਦਰ ਸਿੰਘ ਦੇ ਨਾਜਾਇਜ਼ ਸਬੰਧ। ਅਕਸਰ ਉਨ੍ਹਾਂ ਦੀ ਲੜਕੀ ਇਸ ਗੱਲ ਕਾਰਨ ਆਪਣੇ ਪਤੀ ਨਾਲ ਝਗੜਦੀ ਸੀ ਕਿ ਉਸ ਦਾ ਬਾਹਰ ਕਿਸੇ ਔਰਤ ਨਾਲ ਨਾਜਾਇਜ਼ ਸਬੰਧ ਹੈ। ਇਸੇ ਗੱਲ ਨੂੰ ਲੈ ਕੇ ਉਹ ਕਈ ਵਾਰ ਪੇਕੇ ਘਰ ਵੀ ਆਈ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਇਸੇ ਮਸਲੇ ਦੇ ਚੱਲਦਿਆਂ ਬਲਵਿੰਦਰ ਸਿੰਘ ਨੇ ਲੜਕੀ ਨੂੰ ਬੁੱਧਵਾਰ ਰਾਤ ਕਿਸੇ ਰਿਸ਼ਤੇਦਾਰ ਕੋਲ ਜਾਣ ਲਈ ਕਿਹਾ, ਜਦੋਂ ਉਹ ਦੋਵੇਂ ਮੋਟਰਸਾਈਕਲ 'ਤੇ ਸਵਾਲ ਹੋ ਕੇ ਜਾ ਰਹੇ ਸਨ, ਤਾਂ ਬਲਵਿੰਦਰ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਲੁੱਟ ਦੀ ਵਾਰਦਾਤ ਦੇ ਬਹਾਨੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਨੂੰ ਸਾਡੇ ਵੱਲੋਂ ਸੂਚਿਤ ਕੀਤਾ ਗਿਆ ਤਾਂ ਪੁਲਿਸ ਨੇ ਫੌਰੀ ਕਾਰਵਾਈ ਕੀਤੀ।
ਇਹ ਵੀ ਪੜ੍ਹੋ : ਪੜ੍ਹਾਈ ਤੋਂ ਵਾਂਝੇ ਬੱਚਿਆਂ ਲਈ ਨੂੰ ਸਿੱਖਿਅਤ ਕਰ ਰਹੀ ਹੈ ਲੁਧਿਆਣਾ ਦੀ ਨਰਿੰਦਰ ਕੌਰ, ਗ਼ਰੀਬ ਬੱਚਿਆਂ ਨੂੰ ਹੁਨਰਮੰਦ ਬਣਾਉਣਾ ਮੁੱਖ ਟੀਚਾ
ਪੁਲਿਸ ਵੱਲੋਂ ਮਾਮਲਾ ਦਰਜ : ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਧਰਮਕੋਟ ਦੇ ਡੀਐਸਪੀ ਰਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਅਮਰਜੀਤ ਕੌਰ ਦੇ ਪਿਤਾ ਕਸ਼ਮੀਰ ਸਿੰਘ ਦੇ ਬਿਆਨਾਂ ਉਤੇ ਉਨ੍ਹਾਂ ਦੇ ਜਵਾਈ ਬਲਵਿੰਦਰ ਸਿੰਘ ਨਿਵਾਸੀ ਪਿੰਡ ਸ਼ੇਰਪੁਰ ਤਹਿਬਾ ਗੁਰਪ੍ਰੀਤ ਸਿੰਘ ਗੋਪੀ ਨਿਵਾਸੀ ਪਿੰਡ ਢੋਲੇਵਾਲਾ ਕੁਝ ਅਣਪਛਾਤਿਆ ਖਿਲਾਫ ਸਾਜ਼ਿਸ਼ ਦੇ ਤਹਿਤ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਬਲਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਬਾਕੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਬਲਵਿੰਦਰ ਸਿੰਘ ਆਪਣੇ ਸਾਥੀ ਗੁਰਪ੍ਰੀਤ ਸਿੰਘ ਗੋਪੀ ਨਾਲ ਮਿਲਕੇ ਨਸ਼ਾ ਵੇਚਣ ਦਾ ਧੰਦਾ ਵੀ ਕਰਦਾ ਹੈ। ਬਲਵਿੰਦਰ ਸਿੰਘ ਨੇ ਹੋਰ ਕਈ ਔਰਤਾਂ ਨਾਲ ਨਾਜਾਇਜ਼ ਸਬੰਧ ਵੀ ਹੋਏ ਹਨ, ਜਿਸ ਨੂੰ ਲੈਕੇ ਦੋਨਾਂ ਪਤੀ ਪਤਨੀ ਵਿਚ ਰੋਜ਼ ਝਗੜਾ ਰਹਿੰਦਾ ਸੀ। ਇਸੇ ਰੰਜ਼ਿਸ਼ ਦੇ ਚੱਲਦੇ ਹੀ ਬਲਵਿੰਦਰ ਸਿੰਘ ਨੇ ਆਪਣੀ ਪਤਨੀ ਦਾ ਕਤਲ ਕਰ ਦਿਤਾ ਹੈ।
ਇਹ ਵੀ ਪੜ੍ਹੋ : Gym Trainer Jitinder Singh: ਨੌਜਵਾਨਾਂ ਲਈ ਮਿਸਾਲ ਬਣਿਆ ਜਤਿੰਦਰ ਸਿੰਘ, ਅਪਾਹਜ ਹੋਣ ਦੇ ਬਾਵਜੂਦ ਦੇ ਰਿਹਾ ਜਿੰਮ ਦੀ ਟ੍ਰੇਨਿੰਗ