ਮੋਗਾ: ਜ਼ਿਲ੍ਹਾ ਮੋਗਾ ਦੀ ਸਭ ਤੋਂ ਮਸ਼ਹੂਰ ਸਬਜ਼ੀ ਮੰਡੀ ਵਿੱਚ ਪਿਛਲੇ ਲੰਬੇ ਸਮੇਂ ਤੋ ਲਟਕ ਰਹੀਆਂ ਮੰਗਾਂ ਨੂੰ ਪੰਜਾਬ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ । ਪੁਰਾਣੀ ਸਬਜ਼ੀ ਮੰਡੀ ਦੇ ਦੁਕਾਨਦਾਰਾਂ ਦੀਆਂ 40 ਸਾਲਾਂ ਤੋਂ ਬਿਜਲੀ ਕੁਨੈਕਸ਼ਨ ਅਤੇ ਹੋਰ ਮੰਗਾਂ ਮੰਨ ਲਈਆਂ ਗਈਆਂ ਹਨ। ਇਹ ਵਿਚਾਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸ਼ੁੱਕਰਵਾਰ ਨੂੰ ਮੋਗਾ ਹਲਕੇ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਪ੍ਰਗਟ ਕੀਤੇ। ਵਿਧਾਇਕ ਨੇ ਕਿਹਾ ਕਿ ਸਰਕਾਰ ਨੇ ਮੋਗਾ ਦੀ ਪੁਰਾਣੀ ਸਬਜ਼ੀ ਮੰਡੀ ਦੀ 40 ਸਾਲ ਪੁਰਾਣੀ ਮੰਗ ਨੂੰ ਪ੍ਰਵਾਨ ਕਰ ਲਿਆ ਅਤੇ ਮੋਗਾ ਪ੍ਰਸ਼ਾਸਨ ਨੂੰ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ। ਵਪਾਰੀਆਂ ਨੂੰ ਪੱਤਰ ਸੌਂਪੇ ਗਏ, ਤਾਂ ਜੋ ਵਪਾਰੀ ਆਪਣੇ-ਆਪਣੇ ਬਿਜਲੀ ਕੁਨੈਕਸ਼ਨ ਲੈ ਸਕਣ।
ਖੋਖਿਆਂ ਦੀ ਮੰਗ ਵੀ ਜਲਦੀ ਪੂਰੀ ਕੀਤੀ ਜਾਵੇਗੀ: ਪੰਜਾਬ ਸਰਕਾਰ ਨੇ ਇਨ੍ਹਾਂ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਰੱਖੀ ਖੋਖਿਆਂ ਦੀ ਮੰਗ ਵੀ ਜਲਦੀ ਪੂਰੀ ਕੀਤੀ ਜਾਵੇਗੀ। ਜਿਸ ਦਾ ਨਕਸ਼ਾ ਤਿਆਰ ਕਰ ਲਿਆ ਗਿਆ ਹੈ। ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ। ਜੇਕਰ ਕਿਸੇ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉੱਥੇ ਹੀ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੋਗਾ ਸ਼ਹਿਰ ਨੇ ਉਨ੍ਹਾਂ ਨੂੰ ਬਹੁਤ ਮਾਣ ਸਤਿਕਾਰ ਦਿੱਤਾ ਅਤੇ ਉਹ ਵੀ ਮੋਗਾ ਸ਼ਹਿਰ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਦੇਣਗੇ ਅਤੇ ਮੋਗਾ ਸ਼ਹਿਰ ਨੂੰ ਪੰਜਾਬ ਦਾ ਨੰਬਰ ਇੱਕ ਸ਼ਹਿਰ ਬਣਾਉਣਗੇ।
- ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅੱਜ ਚੰਡੀਗੜ੍ਹ 'ਚ ਰੈਲੀ, ਟ੍ਰੈਫਿਕ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
- Amritsar News: "ਆਪ" ਵਿਧਾਇਕ ਦੇ ਕਰੀਬੀ ਉਤੇ ਵਿਧਵਾ ਕੋਲੋਂ ਕੋਠੀ ਦਾ ਬਿਆਨਾ ਲੈ ਕੇ ਰਜਿਸਟ੍ਰੀ ਨਾ ਕਰਵਾਉਣ ਦੇ ਇਲਜ਼ਾਮ
- ਪ੍ਰਤਾਪ ਸਿੰਘ ਬਾਜਪਾ ਦਾ ਆਮ ਆਦਮੀ ਪਾਰਟੀ ਉੱਤੇ ਨਿਸ਼ਾਨਾ, 'ਆਪ' ਨੂੰ ਦੱਸਿਆ ਭਾਜਪਾ ਦੀ ਬੀ ਟੀਮ
ਪਿਛਲੀਆਂ ਸਰਕਾਰਾਂ ਦੀਆਂ ਅਣਗਹਿਲੀਆਂ: ਇਸ ਤੋਂ ਇਲਾਵਾ ਡਾਕਟਰ ਅਮਨਦੀਪ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਜਦੋਂ ਉਹ ਆਪਣੀ ਫਰਿਆਦ ਲੈਕੇ ਗਏ ਤਾਂ ਮੁੱਖ ਮੰਤਰੀ ਨੇ ਬਗੈਰ ਦੇਰ ਕੀਤੇ ਪ੍ਰਸ਼ਾਸਨ ਨੂੰ ਮੰਡੀ ਤੱਕ ਬਿਜਲੀ ਪਹੁੰਚਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਮੋਗਾ ਜ਼ਿਲ੍ਹੇ ਦੇ ਬਹੁਤ ਸਾਰੇ ਵਿਕਾਸ ਕਾਰਜ ਕਰਨ ਨੂੰ ਪਏ ਨੇ ਅਤੇ ਪਿਛਲੀਆਂ ਸਰਕਾਰਾਂ ਦੀਆਂ ਅਣਗਹਿਲੀਆਂ ਕਾਰਨ ਉਨ੍ਹਾਂ ਦੇ ਜ਼ਿਲ੍ਹੇ ਦੀ ਤਰੱਕੀ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਉਹ ਮੋਗਾ ਦੀ ਤਰੱਕੀ ਲਈ ਦਿਨ-ਰਾਤ ਇੱਕ ਕਰ ਦੇਣਗੇ।