ਮੋਗਾ : ਮੋਗਾ 'ਚ ਲਗਾਤਾਰ ਲੁੱਟ-ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹਰ ਰੋਜ ਹੀ ਕਿਤੇ ਨਾ ਕਿਤੇ ਚੋਰੀ ਜਾਂ ਲੁੱਟ ਦੀ ਵਾਰਦਾਤ ਹੋਣ ਦੀ ਖਬਰ ਆ ਰਹੀ ਹੈ। ਤਾਜਾ ਮਾਮਲਾ ਮੋਗਾ ਦੀ ਪੌਸ਼ ਕਾਲੋਨੀ ਗ੍ਰੀਨ ਫੀਲਡ ਦਾ ਸਾਹਮਣੇ ਆਇਆ ਹੈ, ਜਿੱਥੇ ਚੋਰ ਇਕ ਘਰ 'ਚ ਦਾਖਲ ਹੋ ਕੇ ਘਰ ਨੂੰ ਨਿਸ਼ਾਨਾ ਬਣਾਇਆ ਹੈ। ਚੋਰ ਘਰ ਵਿੱਚੋਂ ਸਮਾਨ ਅਤੇ ਸੋਨੇ ਦੇ ਗਹਿਣੇ ਲੈ ਕੇ ਫਰਾਰ ਹੋ ਗਏ ਜਦੋਂ ਕਿ ਪਰਿਵਾਰ ਕਿਸੇ ਰਿਸ਼ਤੇਦਾਰ ਨੂੰ ਮਿਲਣ ਗਿਆ ਹੋਇਆ ਸੀ ਤਾਂ ਰਾਤ ਕਰੀਬ 3 ਤੋਂ 4 ਵਜੇ ਚੋਰ 5 ਤੋਂ 6 ਲੱਖ ਰੁਪਏ ਚੋਰੀ ਕਰਕੇ ਲੈ ਗਏ ਹਨ। ਦੂਜੇ ਪਾਸੇ ਪੁਲਿਸ ਵੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਲੱਖਾਂ ਰੁਪਏ ਦੇ ਗਹਿਣੇ ਹੋਏ ਚੋਰੀ : ਪੀੜਤ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਘਰ 'ਚ ਦਰਜ਼ੀ ਦਾ ਕੰਮ ਕਰਦੀ ਹੈ ਅਤੇ ਉਹ ਕਿਸੇ ਰਿਸ਼ਤੇਦਾਰ ਨੂੰ ਮਿਲਣ ਗਈ ਹੋਈ ਸੀ ਅਤੇ ਉਸ ਦਾ ਪਤੀ ਆਪਣੀ ਡਿਊਟੀ 'ਤੇ ਗਿਆ ਹੋਇਆ ਸੀ। ਕਰੀਬ 3-4 ਵਜੇ ਦੇ ਕਰੀਬ ਚੋਰਾਂ ਨੇ ਉਨ੍ਹਾਂ ਦੇ ਘਰ 'ਚੋਂ ਚੂੜੀਆਂ ਸਮੇਤ ਸੋਨੇ ਦੇ ਗਹਿਣੇ ਚੋਰੀ ਕਰ ਲਏ। ਇਸਦੀ ਇੱਕ ਸੀਸੀਟੀਵੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਪੀਲੀ ਕਮੀਜ਼ ਪਹਿਨਿਆ ਹੋਇਆ ਸ਼ੱਕੀ ਵਿਅਕਤੀ ਨਜ਼ਰ ਆ ਰਿਹਾ ਹੈ, ਜਿਸ ਨੇ ਗਹਿਣੇ, ਮੁੰਦਰੀਆਂ ਅਤੇ ਸੋਨੇ ਦੇ ਸੈੱਟ ਚੋਰੀ ਕੀਤੇ ਹਨ, ਜਿਨ੍ਹਾਂ ਦੀ ਕੀਮਤ 5-6 ਲੱਖ ਰੁਪਏ ਦੱਸੀ ਜਾ ਰਹੀ ਹੈ।ਅਸੀਂ ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।
- Newborn baby Chori Update: ਹਸਪਤਾਲ ਚੋਂ ਚੋਰੀ ਹੋਏ ਨਵਜੰਮੇ ਬੱਚੇ ਦੇ ਪਰਿਵਾਰਿਕ ਮੈਂਬਰਾਂ ਨੇ ਮਜੀਠਾ ਰੋਡ 'ਤੇ ਕੀਤਾ ਧਰਨਾ ਪ੍ਰਦਰਸ਼ਨ
- Mansa News : ਵੱਧ ਰਹੇ ਨਸ਼ੇ ਤੋਂ ਅੱਕੇ ਕਿਸਾਨ ਆਗੂ, ਪੰਜਾਬ ਭਰ ਵਿੱਚ ਵਿਧਾਇਕਾਂ ਦੇ ਘਰਾਂ ਦਾ ਕੀਤਾ ਘਿਰਾਓ
- War Against Drugs: ਨਸ਼ਿਆਂ ਵਿਰੁੱਧ ਜੰਗ ਮੁਹਿੰਮ ਤਹਿਤ BKU ਉਗਰਾਹਾਂ ਵਲੋਂ ਕੈਬਨਿਟ ਮੰਤਰੀ ਮੀਤ ਹੇਅਰ ਦੇ ਘਰ ਅੱਗੇ ਧਰਨਾ ਪ੍ਰਦਰਸ਼ਨ
ਇਸ ਮਾਮਲੇ ਦੇ ਜਾਂਚ ਅਧਿਕਾਰੀ ਦਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਹੈ ਅਤੇ ਮੌਕੇ 'ਤੇ ਜਾ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਚੋਰ ਦਾ ਪਤਾ ਲਗਾ ਲਿਆ ਜਾਵੇਗਾ।