ETV Bharat / state

ਮੋਗਾ ਦੇ ਗੁਰਦੁਆਰਾ ਟਿੱਬੀ ਸਾਹਿਬ 'ਚ ਤੀਜੇ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ

ਮੋਗਾ ਦੇ ਪਿੰਡ ਮੀਨੀਆਂ 'ਚ ਗੁਰਦੁਆਰਾ ਟਿੱਬੀ ਸਾਹਿਬ 'ਚ ਤੀਜੇ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਆਯੋਜਨ ਐਸ.ਐਚ.ਓ. ਨਵਪ੍ਰੀਤ ਸਿੰਘ ਨੇ ਸਮਾਜ ਸੇਵਾ ਕਲੱਬ ਵੱਲੋਂ ਕੀਤਾ ਗਿਆ।

ਫ਼ੋਟੋ।
author img

By

Published : Oct 8, 2019, 11:45 AM IST

Updated : Oct 8, 2019, 12:22 PM IST

ਮੋਗਾ: ਪਿੰਡ ਮੀਨੀਆਂ 'ਚ ਗੁਰਦੁਆਰਾ ਟਿੱਬੀ ਸਾਹਿਬ 'ਚ ਤੀਜਾ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਆਯੋਜਨ ਥਾਣਾ ਬੱਧਨੀ ਕਲਾਂ ਦੇ ਐਸ.ਐਚ.ਓ. ਨਵਪ੍ਰੀਤ ਸਿੰਘ ਨੇ ਸਮਾਜ ਸੇਵਾ ਕਲੱਬ ਵੱਲੋਂ ਰੂਰਲ ਐਨ.ਜੀ.ਓ. ਮੋਗਾ ਦੇ ਸਹਿਯੋਗ ਨਾਲ ਕੀਤਾ। ਇਸ ਖਾਸ ਮੌਕੇ ਖੂਨਦਾਨ ਕਰਨ ਪੁੱਜੇ ਨੌਜਵਾਨਾ ਨੂੰ ਵਜੀਫਾ ਦੇ ਕੇ ਸਨਮਾਨਤ ਵੀ ਕੀਤਾ ਗਿਆ।

ਵੀਡੀਓ

ਇਸ ਮੌਕੇ ਰੂਰਲ ਐਨ.ਜੀ.ਓ. ਦੇ ਪ੍ਰਧਾਨ ਮਹਿੰਦਰ ਪਾਲ ਲੂੰਬਾ ਨੇ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ 18 ਤੋਂ 65 ਸਾਲ ਦੀ ਉਮਰ ਦਾ ਹਰ ਤੰਦਰੁਸਤ ਵਿਅਕਤੀ, ਜਿਸਦਾ ਭਾਰ 45 ਕਿਲੋ ਤੋਂ ਉਪਰ ਹੈ, ਹਰ ਮਹੀਨਿਆਂ ਬਾਅਦ ਖੂਨਦਾਨ ਕਰਨ ਦੇ ਯੋਗ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਨਿਯਮਿਤ ਅੰਤਰਾਲ ਨਾਲ ਖੂਨਦਾਨ ਦਿੱਤਾ ਜਾਵੇ ਤਾਂ ਇਸ ਨਾਲ ਸਰੀਰ ਵਿੱਚ ਕੋਈ ਕਮਜੋਰੀ ਨਹੀਂ ਆਉਂਦੀ ਬਲਕਿ ਸਰੀਰ ਤੰਦਰੁਸਤ ਰਹਿੰਦਾ ਹੈ। ਇਸ ਖੂਨਦਾਨ ਕੈਂਪ 'ਚ ਨੌਜਵਾਨਾਂ ਨੇ ਮਿਲ ਕੇ 81 ਯੁਨਿਟ ਖੂਨ ਦਾਨ ਕੀਤਾ।

ਪਹਿਲਾ ਰਾਫ਼ੇਲ ਮਿਲਣ ਤੋਂ ਬਾਅਦ ਰਾਜਨਾਥ ਸਿੰਘ ਕਰਨਗੇ ਸ਼ਸਤਰ ਪੂਜਾ

Intro:ਸਮਾਜ ਸੇਵਾ ਕਲੱਬ ਪਿੰਡ ਮੀਨੀਆਂ ਵੱਲੋਂ ਲਗਾਇਆ ਗਿਆ ਖੂਨਦਾਨ ਕੈਂਪ ।

ਨੌਜਵਾਨਾਂ ਨੂੰ ਨਸ਼ਿਆਂ ਤੋਂ ਗੁਰੇਜ਼ ਕਰਕੇ ਸਮਾਜ ਸੇਵਾ ਵੱਲ ਪ੍ਰੇਰਿਤ ਕਰਨ ਲਈ ਦਿੱਤੀ ਪ੍ਰੇਰਨਾ ।Body:ਪੰਜਾਬ ਦੇ ਮੱਥੇ ਉਪਰ ਨਸ਼ਿਆਂ ਦਾ ਇੱਕ ਵੱਡਾ ਕਲੰਕ ਲੱਗ ਚੁੱਕਾ ਹੈ, ਜਿਸ ਨੇ ਪੂਰੀ ਦੁਨੀਆਂ ਵਿੱਚ ਪੰਜਾਬ ਦੇ ਨੌਜਵਾਨਾਂ ਦੀ ਦਿੱਖ ਨੂੰ ਖਰਾਬ ਕੀਤਾ ਹੈ । ਇਸ ਕਲੰਕ ਨੂੰ ਧੋਣ ਲਈ ਪੰਜਾਬ ਦੇ ਸੁਹਿਰਦ ਨੌਜਵਾਨ ਸਿਰਤੋੜ ਯਤਨ ਕਰ ਰਹੇ ਹਨ । ਨੌਜਵਾਨਾਂ ਨੂੰ ਵਾਤਾਵਰਣ ਬਚਾਉਣ ਲਈ ਪੌਦੇ ਲਗਾਉਂਦੇ, ਲੋੜਵੰਦਾਂ ਦੀ ਮੱਦਦ ਕਰਦੇ ਹੋਏ ਜਾਂ ਲੋੜਵੰਦ ਮਰੀਜਾਂ ਲਈ ਖੂਨਦਾਨ ਕਰਦੇ ਹੋਏ ਦੇਖ ਕੇ ਮਨ ਅਤਿਅੰਤ ਖੁਸ਼ ਹੁੰਦਾ ਹੈ ਤੇ ਆਸ ਬੱਝਦੀ ਹੈ ਕਿ ਬੁਰੇ ਦੇ ਨਾਲ ਨਾਲ ਬਹੁਤ ਕੁੱਝ ਚੰਗਾ ਵੀ ਹੋ ਰਿਹਾ ਹੈ। ਇਸ ਲਈ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦਾ ਖਹਿੜਾ ਛੱਡ ਕੇ ਸਮਾਜ ਭਲਾਈ ਦੇ ਕੰਮਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਤੇ ਸਮਾਜ ਨੂੰ ਰਹਿਣ ਲਈ ਬਿਹਤਰ ਜਗ•ਾ ਬਨਾਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਥਾਣਾ ਬੱਧਨੀ ਕਲਾਂ ਦੇ ਐਸ.ਐਚ.ਓ. ਸ. ਨਵਪ੍ਰੀਤ ਸਿੰਘ ਨੇ ਸਮਾਜ ਸੇਵਾ ਕਲੱਬ ਮੀਨੀਆ ਵੱਲੋਂ ਰੂਰਲ ਐਨ.ਜੀ.ਓ. ਮੋਗਾ ਦੇ ਸਹਿਯੋਗ ਨਾਲ ਗੁਰਦੁਆਰਾ ਟਿੱਬੀ ਸਾਹਿਬ ਮੀਨੀਆ ਵਿਖੇ ਲਗਵਾਏ ਗਏ ਤੀਸਰੇ ਵਿਸ਼ਾਲ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਮੌਕੇ ਕੀਤਾ । ਇਸ ਮੌਕੇ ਰੂਰਲ ਐਨ.ਜੀ.ਓ. ਮੋਗਾ ਦੇ ਪ੍ਰਧਾਨ ਮਹਿੰਦਰ ਪਾਲ ਲੂੰਬਾ ਨੇ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ 18 ਤੋਂ 65 ਸਾਲ ਦੀ ਉਮਰ ਦਾ ਹਰ ਤੰਦਰੁਸਤ ਵਿਅਕਤੀ, ਜਿਸਦਾ ਭਾਰ 45 ਕਿਲੋ ਤੋਂ ਉਪਰ ਹੈ, ਹਰ ਤਿੰਨ ਮਹੀਨਿਆਂ ਬਾਦ ਖੂਨਦਾਨ ਕਰਨ ਦੇ ਯੋਗ ਹੁੰਦਾ ਹੈ। ਉਹਨਾਂ ਕਿਹਾ ਕਿ ਜੇਕਰ ਨਿਯਮਿਤ ਅੰਤਰਾਲ ਨਾਲ ਖੂਨਦਾਨ ਕੀਤਾ ਜਾਵੇ ਤਾਂ ਇਸ ਨਾਲ ਸਰੀਰ ਵਿੱਚ ਕੋਈ ਕਮਜੋਰੀ ਨਹੀਂ ਆਉਂਦੀ ਬਲਕਿ ਸਰੀਰ ਤੰਦਰੁਸਤ ਰਹਿੰਦਾ ਹੈ ਤੇ ਹਰ ਤਿੰਨ ਮਹੀਨਿਆਂ ਬਾਅਦ ਉਸਦੇ ਸੱਤ ਮਾਰੂ ਬਿਮਾਰੀਆਂ ਦੇ ਟੈਸਟ ਮੁਫਤ ਹੋ ਜਾਂਦੇ ਹਨ, ਇਸ ਲਈ ਸਾਨੂੰ ਕਦੇ ਵੀ ਮੌਕਾ ਮਿਲਣ ਤੇ ਖੂਨਦਾਨ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ । ਇਸ ਤੋਂ ਪ੍ਰਭਾਵਿਤ ਹੋ ਕੇ ਨੌਜਵਾਨਾਂ ਨੇ ਖੂਨਦਾਨ ਪ੍ਰਤੀ ਭਾਰੀ ਉਤਸ਼ਾਹ ਦਿਖਾਉਂਦਿਆਂ 81 ਯੂਨਿਟ ਖੂਨਦਾਨ ਕੀਤਾ, ਜਿਨ•ਾਂ ਨੂੰ ਕਲੱਬ ਮੈਂਬਰਾਂ ਵੱਲੋਂ ਰਿਫਰੈਸ਼ਮੈਂਟ ਦਿੱਤੀ ਗਈ ਅਤੇ ਸਰਟੀਫਿਕੇਟ ਅਤੇ ਮਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਕਲੱਬ ਪ੍ਰਧਾਨ ਦਿਲਬਾਗ ਸਿੰਘ ਨੇ ਕੈਂਪ ਨੂੰ ਕਾਮਯਾਬ ਬਨਾਉਣ ਲਈ ਰੂਰਲ ਐਨ.ਜੀ.ਓ. ਮੋਗਾ, ਸਮੂਹ ਗ੍ਰਾਮ ਪੰਚਾਇਤ, ਸਮੂਹ ਐਨ.ਆਰ.ਆਈ. ਵੀਰਾਂ ਅਤੇ ਖੂਨਦਾਨੀ ਨੌਜਵਾਨਾਂ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ ਅਤੇ ਆਏ ਹੋਏ ਮੁੱਖ ਮਹਿਮਾਨ ਐਸ. ਐਚ. ਓ. ਨਵਪ੍ਰੀਤ ਸਿੰਘ, ਐਸ.ਆਈ. ਜਗਨਦੀਪ ਸਿੰਘ ਅਤੇ ਰੂਰਲ ਐਨ.ਜੀ.ਓ. ਮੋਗਾ ਦੇ ਪ੍ਰਧਾਨ ਮਹਿੰਦਰ ਪਾਲ ਲੁੰਬਾ ਨੂੰ ਸਨਮਾਨ ਚਿੰਨ• ਦੇ ਕੇ ਸਨਮਾਨਿਤ ਕੀਤਾ ।Conclusion:
Last Updated : Oct 8, 2019, 12:22 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.