ਮੋਗਾ: Punjab Agricultural University Ludhiana ਅਧੀਨ ਕੰਮ ਕਰਦੇ ਕ੍ਰਿਸੀ ਵਿਗਿਆਨ ਕੇਂਦਰ ਬੁੱਧ ਸਿੰਘ ਵਾਲਾ ਮੋਗਾ ਵਿਖੇ ਕੁਲਪਤੀ PAU ਡਾ. ਸਤਿਬੀਰ ਸਿੰਘ ਗੋਸਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਿਸਾਨ ਮੇਲਾ ਲਗਾਇਆ ਗਿਆ। ਇਸ ਮੇਲੇ ਵਿੱਚ ਅਸ਼ੋਕ ਕੁਮਾਰ ਨਿਰਦੇਸ਼ਕ ਪਸਾਰ ਸਿੱਖਿਆ ਪੀ.ਏ.ਯੂ. ਲੁਧਿਆਣਾ, ਉੱਘੇ ਵਾਤਾਵਰਨ ਪ੍ਰੇਮੀ ਸੰਤ ਬਾਬਾ ਗੁਰਮੀਤ ਸਿੰਘ ਖੋਸਿਆਂ ਵਾਲੇ ਮੁੱਖ ਮਹਿਮਾਨ ਸਿਰਕਤ ਕੀਤੀ|
ਇਸ ਮੇਲੇ ਵਿੱਚ ਡਾ. ਅਸ਼ੋਕ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਵੀਰ ਇਸ ਵਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਪਣੇ ਖੇਤਾਂ ਵਿਚ ਨਸ਼ਟ ਕਰਨ ਤਾਂ ਜੋ ਜਿੱਥੇ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕਦਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵਧੇਗੀ। ਇਸ ਮੌਕੇ 'ਤੇ ਉਨ੍ਹਾਂ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵੱਲੋਂ ਕਣਕ ਦੇ ਬੀਜਾਂ ਦੀਆਂ ਵੱਖ-ਵੱਖ ਕਿਸਮਾਂ ਤੋਂ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ। ਅਖੀਰ ਵਿੱਚ ਡਾ . ਅਮਨਦੀਪ ਸਿੰਘ ਬਰਾੜ ਵਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਪਹੁੰਚੀਆਂ ਸ਼ਖਸੀਅਤਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ।
ਇਸੇ ਦੌਰਾਨ ਮੇਲੇ ਵਿੱਚ ਪੁੱਜੇ ਕਿਸਾਨ ਆਗੂ ਨਿਰਮਲ ਸਿੰਘ ਮਾਣੂੰਕੇ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਤੇ ਪਰਚੇ ਦਰਜ ਕਰਨ ਦੀ ਬਜਾਏ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਕਰਨ ਲਈ ਆਰਥਿਕ ਮਦਦ ਕਰੇ। ਇਸ ਮੌਕੇ 'ਤੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੁਸਾਇਟੀਆਂ ਨੂੰ ਦਿੱਤੇ ਕਰੋੜਾਂ ਰੁਪਏ ਦੇ ਸੰਦ ਅੱਜ ਚਿੱਟਾ ਹਾਥੀ ਸਾਬਤ ਹੋ ਰਹੇ ਹਨ। ਜੇਕਰ ਉਹੀ ਕਰੋੜਾਂ ਰੁਪਿਆ ਜ਼ਿਲ੍ਹੇ ਦੇ ਕਿਸਾਨਾਂ ਦੇ ਖਾਤਿਆਂ ਵਿਚ ਪਾਇਆ ਜਾਂਦਾ ਤਾਂ ਕਿਸੇ ਵੀ ਕਿਸਾਨ ਨੇ ਪਰਾਲੀ ਨੂੰ ਅੱਗ ਨਹੀਂ ਸੀ ਲਾਉਣੀ ਸੀ।
ਇਹ ਵੀ ਪੜ੍ਹੋ: ਹਰਜੀਤ ਗਰੇਵਾਲ ਦੀ ਜਥੇਦਾਰ ਨੂੰ ਸਲਾਹ,ਦੇਸ਼ ਦੇ ਮਹਾਨ ਕਾਨੂੰਨ ਉੱਤੇ ਨਾ ਚੁੱਕਣ ਸਵਾਲ