ETV Bharat / state

Moga Police Flag March: ਪੰਜਾਬ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਮੋਗਾ ਪੁਲਿਸ ਨੇ ਜ਼ਿਲ੍ਹੇ ਵਿੱਚ ਕੱਢਿਆ ਫਲੈਗ ਮਾਰਚ - ਲੋਕਾਂ ਨੂੰ ਅਪੀਲ

ਮੋਗਾ ਪੁਲਿਸ ਨੇ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਜ਼ਿਲ੍ਹੇ ਵਿੱਚ ਫਲੈਗ ਮਾਰਚ ਕੱਢਿਆ ਗਿਆ ਹੈ। ਇਸ ਮੌਕੇ ਪੁਲਿਸ ਨੇ ਲੋਕਾਂ ਤੋਂ ਵੀ ਹਾਲਾਤ ਠੀਕ ਰੱਖਣ ਲਈ ਸਹਿਯੋਗ ਮੰਗਿਆ ਹੈ।

To maintain peace in Punjab Moga Police flag march
Moga Police Flag March : ਪੰਜਾਬ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਮੋਗਾ ਪੁਲਿਸ ਨੇ ਜ਼ਿਲ੍ਹੇ ਵਿੱਚ ਕੱਢਿਆ ਫਲੈਗ ਮਾਰਚ
author img

By

Published : Mar 28, 2023, 7:27 PM IST

Moga Police Flag March : ਪੰਜਾਬ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਮੋਗਾ ਪੁਲਿਸ ਨੇ ਜ਼ਿਲ੍ਹੇ ਵਿੱਚ ਕੱਢਿਆ ਫਲੈਗ ਮਾਰਚ

ਮੋਗਾ : ਮੋਗਾ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਪੰਜਾਬ ਪੁਲਿਸ ਵੱਲੋਂ ਹਰ ਜ਼ਿਲ੍ਹੇ ਅਤੇ ਕਸਬੇ ਵਿੱਚ ਫਲੈਗ ਮਾਰਚ ਕੀਤਾ ਜਾ ਰਿਹਾ ਹੈ। ਅੱਜ ਐਸਐਸਪੀ ਮੋਗਾ ਜੇ.ਐਲਨਚੇਲੀਅਨ ਦੀ ਅਗਵਾਈ ਹੇਠ ਜਿਲ੍ਹੇ ਭਰ ਵਿੱਚ ਪੈਰਾਮਿਲਟਰੀ ਫੋਰਸ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਦੇ ਨਾਲ ਮੋਗਾ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਨੇ ਦੱਸਿਆ ਕਿ ਮੋਗਾ ਜ਼ਿਲੇ 'ਚ ਪੂਰੀ ਤਰ੍ਹਾਂ ਅਮਨ-ਸ਼ਾਂਤੀ ਦਾ ਮਾਹੌਲ ਹੈ। 150-200 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੇ ਮੋਗਾ ਸ਼ਹਿਰ 'ਚ ਪੈਦਲ ਮਾਰਚ ਕੱਢਿਆ। ਮੋਗਾ ਦੇ ਮੇਨ ਪੁਆਇੰਟ 'ਤੇ ਆਉਣ ਵਾਲੇ ਹਰ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਮੋਗਾ ਦੇ ਬੱਸ ਸਟੈਂਡ, ਮੇਨ ਬਜ਼ਾਰ, ਪ੍ਰਤਾਪ ਰੋਡ, ਲਾਲ ਸਿੰਘ ਰੋਡ ਸਮੇਤ ਸ਼ਹਿਰ ਦੇ ਹੋਰ ਭੀੜ-ਭੜੱਕੇ ਵਾਲੇ ਇਲਾਕਿਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਲੋਕਾਂ ਨੂੰ ਕੀਤੀ ਅਪੀਲ : ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਅਫਵਾਹ 'ਤੇ ਯਕੀਨ ਨਾ ਕਰਨ, ਸੋਸ਼ਲ ਮੀਡੀਆ 'ਤੇ ਕਿਸੇ ਵੀ ਤਰ੍ਹਾਂ ਦੀ ਗਲਤ ਪੋਸਟ 'ਤੇ ਯਕੀਨ ਨਾ ਕਰਨ ਅਤੇ ਇਸ ਦੀ ਸੂਚਨਾ ਪੁਲਿਸ ਹੈੱਡਕੁਆਰਟਰ ਨੂੰ ਦੇਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸ਼ਰਾਰਤੀ ਅਨਸਰ ਜਾਂ ਸ਼ਰਾਰਤੀ ਅਨਸਰ ਨਜ਼ਰ ਆਉਂਦੇ ਹਨ ਤਾਂ ਐਸ.ਐਸ.ਪੀ.ਮੋਗਾ ਨੇ ਟੋਲ ਫਰੀ ਨੰਬਰ 112 'ਤੇ ਕਾਲ ਕਰਕੇ ਸੂਚਿਤ ਕਰਨ ਲਈ ਕਿਹਾ ਅਤੇ ਸਮੂਹ ਸ਼ਹਿਰ ਵਾਸੀ ਸ਼ਾਂਤੀ ਬਣਾਈ ਰੱਖਣ।

ਇਹ ਵੀ ਪੜ੍ਹੋ : Loot In Sunam: ਕਾਲਜ ਤੋਂ ਘਰ ਆ ਰਹੀਆਂ ਵਿਦਿਆਰਥਣਾਂ ਨਾਲ ਲੁੱਟ ਖੋਹ, ਜਖ਼ਮੀ ਕੁੜੀਆਂ ਹਸਪਤਾਲ 'ਚ ਭਰਤੀ

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਅਜਨਾਲਾ ਥਾਣੇ ਦੀ ਘਟਨਾ ਤੋਂ ਬਾਅਦ ਸੰਵੇਦਨਸ਼ੀਲ ਮਾਹੌਲ ਬਣਿਆ ਹੋਇਆ ਹੈ। ਇਸੇ ਕੜੀ ਵਿੱਚ ਪੁਲਿਸ ਨੇ ਕਈ ਥਾਂਵਾਂ ਉੱਤੇ ਨਾਕੇਬੰਦੀ ਅਤੇ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਹੈ। ਵਿਸ਼ੇਸ਼ ਆਪ੍ਰੇਸ਼ਨ ਤਹਿਤ ਬੀਤੀ 18 ਮਾਰਚ ਤੋਂ ਲਗਾਤਾਰ ਅੱਜ ਤੱਕ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਦੌਰਾਨ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਪੰਜਾਬ ਪੁਲਿਸ ਬੇਹੱਦ ਮੁਸਤੈਦ ਨਜ਼ਰ ਆ ਰਹੀ ਹੈ। ਇਸੇ ਤਹਿਤ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਕਸਬਿਆਂ ਵਿੱਚ ਸੁਰੱਖਿਆ ਬਲਾਂ ਵਲੋਂ ਫਲੈਗ ਮਾਰਚ ਕੱਢ ਕੇ ਲੋਕਾਂ ਨੂੰ ਸੁਰੱਖਿਅਤ ਮਹਿਸੂਸ ਕਰਵਾਉਣ ਦੇ ਨਾਲ-ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਪੁਲਿਸ ਵੱਲੋਂ ਸੋਸ਼ਲ ਪੇਜਾਂ ਉਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਭੜਕਾਊ ਪੋਸਟ ਨੂੰ ਨਾ ਹੀ ਪਾਉਣ ਜਾ ਸ਼ੇਅਰ ਨਾ ਕਰਨ ਲਈ ਅਪੀਲ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਅਜਿਹਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.