ਮੋਗਾ: ਮੋਗਾ ਦੇ ਪਿੰਡ ਭਿੰਡਰ ਕਲਾਂ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਤੇਜ਼ ਰਫਤਾਰੀ ਕਾਰਨ ਪਿੰਡ ਭਿੰਡਰ ਕਲਾਂ ਦੇ ਰਹਿਣ ਵਾਲੇ 2 ਨੌਜਵਾਨਾਂ ਦੀ ਮੌਤ ਹੋਈ ਅਤੇ 2 ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਫ਼ਰੀਦਕੋਟ ਦੇ ਮੈਡੀਕਲ ਹਸਪਤਾਲ ਵਿੱਚ ਰੈਫਰ ਕੀਤਾ ਗਿਆ। Moga Vehniwal Kokri Vehniwal
ਮਿਲੀ ਜਾਣਕਾਰੀ ਅਨੁਸਾਰ ਦੱਸ ਦਈਏ ਕਿ ਇਹ ਚਾਰ ਨੌਜਵਾਨ ਮੋਟਰਸਾਈਕਲ ਉੱਤੇ ਸਵਾਰ ਹੋ ਕੇ ਨਾਨਕਸਰ ਮੱਥਾ ਟੇਕਣ ਜਾ ਰਹੇ ਸਨ ਤਾਂ ਜਦੋਂ ਉਹ ਪਿੰਡ ਬਹਿਣੀਵਾਲ two youths died in village Vehniwal Moga ਪੁੱਜੇ ਤਾਂ ਮੋਟਰਸਾਈਕਲ ਤੇਜ਼ ਰਫ਼ਤਾਰ ਹੋਣ ਕਾਰਨ ਸੰਤੁਲਨ ਵਿਗੜ ਗਿਆ ਅਤੇ ਮੋਟਰਸਾਈਕਲ ਕੰਧ ਨਾਲ ਜਾ ਟਕਰਾਇਆ। ਇਹ ਹਾਦਸਾ ਇੰਨ੍ਹਾਂ ਭਿਆਨਕ ਸੀ ਕਿ ਨੌਜਵਾਨ ਸੜਕ ਉੱਪਰ ਬੁਰੀ ਤਰ੍ਹਾਂ ਨਾਲ ਤੜਫਦੇ ਦੇਖੇ ਗਏ।
ਇਨ੍ਹਾਂ ਨੌਜਵਾਨਾਂ ਵਿਚੋਂ ਇਕ ਅਰਸ਼ਦੀਪ ਸਿੰਘ 20 ਸਾਲ ਅਤੇ ਰਮਨਦੀਪ ਸਿੰਘ 21 ਸਾਲਾਂ ਦੀ ਮੌਕੇ ਤੇ ਮੌਤ ਹੋ ਗਈ ਜਦੋਂ ਕਿ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋਣ ਕਾਰਨ ਫਰੀਦਕੋਟ ਦੇ ਮੈਡੀਕਲ ਕਾਲਜ ਰੈਫਰ ਕਰ ਦਿੱਤਾ। ਇਹ ਪਤਾ ਲੱਗਿਆ ਹੈ ਕਿ ਚਾਰੇ ਨੌਜਵਾਨ ਇਕੋ ਮੋਟਰਸਾਈਕਲ ਉੱਤੇ ਸਵਾਰ ਹੋ ਕੇ ਜਾ ਰਹੇ ਸਨ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਸ ਮੌਕੇ ਉੱਤੇ ਇਸ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਗਗਨਦੀਪ ਸਿੰਘ ਨੇ ਕਿਹਾ ਕਿ ਚਾਰੇ ਨੌਜਵਾਨ ਮੋਗਾ ਜ਼ਿਲ੍ਹੇ ਦੇ ਪਿੰਡ ਭਿੰਡਰ ਕਲਾਂ ਦੇ ਰਹਿਣ ਵਾਲੇ ਹਨ ਅਤੇ ਅੱਜ ਸੋਮਵਾਰ ਨੂੰ ਉਹ ਨਾਨਕਸਰ ਮੱਥਾ ਟੇਕਣ ਜਾ ਰਹੇ ਸਨ, ਮੋਟਰਸਾਈਕਲ ਤੇਜ਼ ਹੋਣ ਕਾਰਨ ਸੰਤੁਲਨ ਵਿਗੜ ਗਿਆ। ਜਿਸ ਕਾਰਨ ਮੋਟਰਸਾਈਕਲ ਕੰਧ ਨਾਲ ਜਾ ਟਕਰਾਇਆ ਅਤੇ ਇਸ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ਮੋਰਚਰੀ ਰੂਮ ਵਿਚ ਰਖਵਾ ਦਿੱਤਾ ਗਿਆ ਹੈ।
ਇਹ ਵੀ ਪੜੋ:- ਸਿੱਧੂ ਮੂਸੇਵਾਲਾ ਕਤਲ ਮਾਮਲਾ, ਪੰਜ ਦਿਨਾਂ ਦੇ ਪੁਲਿਸ ਰਿਮਾਂਡ ਉੱਤੇ ਸੰਦੀਪ ਕੇਕੜੇ ਦੇ ਭਰਾ ਬਿੱਟੂ