ਮੋਗਾ:ਮੋਗਾ -ਲੁਧਿਆਣਾ ਮੁੱਖ ਮਾਰਗ 'ਤੇ ਬੀਤੀ ਰਾਤ ਇੱਕ ਵੱਡੀ ਘਟਨਾ ਵਾਪਰੀ। ਦੋ ਕਾਰ ਸਵਾਰ ਪੱਤਰਕਾਰਾਂ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਗੋਲੀਆਂ ਚੱਲੀਆਂ। ਇਸ ਘਟਨਾ 'ਚ ਇੱਕ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜ਼ਖ਼ਮੀ ਵਿਅਕਤੀ ਦੀ ਪਛਾਣ ਗੁਰਚੇਤ ਸਿੰਘ ਦੇ ਤੌਰ 'ਤੇ ਹੋਈ ਹੈ।
ਜਾਣਕਾਰੀ ਮੁਤਾਬਿਕ ਦੋਵੇਂ ਪੱਤਰਕਾਰ ਚੰਡੀਗੜ੍ਹ ਜਾ ਰਹੇ ਸਨ ਅਤੇ ਰਸਤੇ ਵਿੱਚ ਕੁਝ ਵਿਅਕਤੀਆਂ ਨੇ ਇੰਨ੍ਹਾਂ 'ਤੇ ਹਮਲਾ ਕੀਤਾ। ਕਾਰ ਚਾਲਕ ਗੁਰਚੇਤ ਸਿੰਘ ਹੜਬੜਾਹਟ ਵਿੱਚ ਆਪਣੀ ਕਾਰ ਭਜਾ ਕੇ ਮੋਗਾ ਤੋਂ ਲੁਹਾਰਾ ਪਿੰਡ ਦੇ ਰਸਤੇ ਇੱਕ ਪ੍ਰਾਈਵੇਟ ਹਸਪਤਾਲ ਜ਼ਖ਼ਮੀ ਹਾਲਤ ਵਿੱਚ ਪੁੱਜ ਗਿਆ । ਡਾਕਟਰਾਂ ਮੁਤਾਬਕ ਗੁਰਚੇਤ ਸਿੰਘ ਦੇ ਸਾਥੀ ਦੀ ਗੋਲੀਆਂ ਲੱਗਣ ਨਾਲ ਮੌਤ ਹੋ ਚੁੱਕੀ ਸੀ ਅਤੇ ਗੁਰਚੇਤ ਸਿੰਘ ਦੇ ਵੀ ਗੋਲੀ ਲੱਗਣ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਸੀ ਜਿਸ ਨੂੰ ਡੀ ਐੱਮ ਸੀ ਹਸਪਤਾਲ ਲੁਧਿਆਣਾ ਵਿੱਖੇ ਰੈਫਰ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਦੋਂ ਡੀਐਸਪੀ ਯਾਦਵਿੰਦਰ ਸਿੰਘ ਬਾਜਵਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਜਖ਼ਮੀ ਨਾਲ ਅੱਜੇ ਗੱਲਬਾਤ ਨਹੀਂ ਕੀਤੀ ਗਈ ਹੈ। ਮਾਮਲੇ ਦੀ ਪੁਲਿਸ ਜਾਂਚ ਕਰ ਰਹੀ ਹੈ।