ਮੋਗਾ: ਬੀਤੇ ਦਿਨੀਂ ਬੇਮੌਸਮੀ ਬਰਸਾਤ ਤੋਂ ਬਾਅਦ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਮੋਗਾ ਪਟਿਆਲਾ ਦੇ ਹਲਕਾ ਸਮਾਣਾ ਦੇ ਪਿੰਡ ਜਾਹਲਾਂ ਸਮੇਤ ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਦੇ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਨ ਸਮੇਂ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਜੇ ਫ਼ਸਲ ਦੀ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਆਪਣੇ ਖੇਤਾਂ ਦੇ ਦੌਰੇ ਸਮੇਂ ਕੁਦਰਤ ਦੀ ਮਾਰ ਤੋਂ ਕਿਸਾਨਾਂ ਨੂੰ ਬਚਾਉਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਫ਼ਸਲ ਬੀਮਾ ਯੋਜਨਾ ਲਿਆਏਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐਲਾਨੀ ਫ਼ਸਲ ਬੀਮਾ ਯੋਜਨਾ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਰਹਿ ਗਈ ਸੀ ਪਰ ਸੂਬਾ ਸਰਕਾਰ ਦੀ ਸਕੀਮ ਨਾਲ ਕਿਸਾਨਾਂ ਨੂੰ ਅਸਲ ਰਾਹਤ ਮਿਲੇਗੀ।
ਸਿਰਫ ਤੇ ਸਿਰਫ ਐਲਾਨ: ਉਥੇ ਹੀ ਇਸ ਦੌਰੇ ਤੋਂ ਬਾਅਦ ਆਮ ਕਿਸਾਨਾਂ ਨੇ ਆਪਣੀ ਪ੍ਰਤੀਕ੍ਰਿਆ ਦਿੱਤੀ ਹੈ। ਮੋਗਾ ਦੇ ਹਲਕਾ ਨਿਹਾਲ ਸਿੰਘ ਵਾਲਾ 'ਚ ਕਿਸਾਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਦੂਜੀਆਂ ਸਰਕਾਰਾਂ ਵਾਂਗ ਹੀ ਹੈ। ਕੋਈ ਬਦਲਾਵ ਨਹੀ ਆਇਆ ਪੰਜਾਬ ਸਰਕਾਰ ਸਿਰਫ ਤੇ ਸਿਰਫ ਅਲਾਨ ਹੀ ਕਰ ਰਹੀ ਹੈ। ਪੰਜਾਬ ਸਰਕਾਰ ਸਿਰਫ ਤੇ ਸਿਰਫ ਐਲਾਨ ਹੀ ਕਰ ਰਹੀ ਹੈ। ਪੰਜਾਬ ਵਿੱਚ ਬਾਰੀਸ਼ ਹੁੱਦੀ ਨੂੰ 3,4 ਦਿਨ ਹੋਗੇ ਤੇ ਸੀ.ਐਮ.ਭਗਵੰਤ ਮਾਨ ਨੂੰ ਅੱਜ ਯਾਦ ਆਈ ਹੈ ?
ਇਹ ਵੀ ਪੜ੍ਹੋ : PROTEST AGAINST TOLL PLAZA : ਟੌਲ ਪਲਾਜ਼ਾ ਲਗਾਏ ਜਾਣ ਦਾ ਪਿੰਡ ਵਾਸੀਆਂ ਤੇ ਕਿਸਾਨ ਜਥੇਬੰਦੀ ਵੱਲੋਂ ਵਿਰੋਧ
ਕਿਸਾਨ ਨੂੰ ਮੁਆਵਜ਼ਾ ਨਹੀਂ ਮਿਲਿਆ: ਕਿਸਾਨਾਂ ਨੇ ਦੱਸਿਆ ਕਿ ਪਿਛਲੀ ਸਰਕਾਰ ਨੇ ਵੀ ਵਾਅਦੇ ਕੀਤੇ ਸਨ ਪਰ ਅੱਜ ਤੱਕ ਕਿਸੇ ਵੀ ਕਿਸਾਨ ਨੂੰ ਮੁਆਵਜ਼ਾ ਨਹੀਂ ਮਿਲਿਆ ਪਰ ਅੱਜ ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਹੈ ਕਿ ਉਹ 15000 ਏਕੜ ਦਾ ਮੁਆਵਜ਼ਾ ਉਨ੍ਹਾਂ ਕਿਸਾਨਾਂ ਨੂੰ ਦੇਣਗੇ ਜਿਨ੍ਹਾਂ ਦੀ ਫਸਲ ਖਰਾਬ ਹੋਈ ਹੈ। ਉਕਤ ਕਿਸਾਨਾਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਇੱਕ ਹਫਤੇ ਦੇ ਅੰਦਰ ਸਾਰੇ ਕਿਸਾਨਾਂ ਨੂੰ ਮੁਆਵਜ਼ਾ ਦੇ ਦੇਵੇ ਤਾਂ ਹੀ ਕਿਸਾਨਾਂ ਨੂੰ ਕੁਝ ਰਾਹਤ ਮਿਲੇਗੀ। ਪਿਛਲੀ ਸਰਕਾਰ ਨੇ ਵੀ ਵਾਅਦਾ ਕੀਤਾ ਸੀ, ਪਰ ਅੱਜ ਤੱਕ ਕਿਸੇ ਵੀ ਕਿਸਾਨ ਨੂੰ ਮੁਆਵਜ਼ਾ ਨਹੀਂ ਮਿਲਿਆ, ਜਦੋਂ ਕਿ ਅੱਜ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਜਿਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਜਿਸ ਕਾਰਨ ਕਿਸਾਨਾਂ ਨੂੰ ਖੁਦਕੁਸ਼ੀਆਂ ਕਰਨੀਆਂ ਪੈ ਰਹੀਆਂ ਹਨ, ਉਕਤ ਕਿਸਾਨਾਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਇੱਕ ਹਫਤੇ ਦੇ ਅੰਦਰ ਸਾਰੇ ਕਿਸਾਨਾਂ ਨੂੰ ਰਾਹਤ ਦੇਵੇ।