ਮੋਗਾ: ਜ਼ਿਲ੍ਹੇ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਬੰਬੀਹਾ ਭਾਈ ਵਿਖੇ ਇੱਕ ਘਰ ’ਚ ਅਣਪਛਾਤੇ ਵਿਅਕਤੀ ਵੱਲੋਂ ਗੋਲੀਆਂ ਚਲਾ ਚਲਾ ਕੇ ਹਮਲਾ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ ਅਣਪਛਾਤੇ ਵਿਅਕਤੀਆਂ ਨੇ ਕਿਸਾਨ ਦੇ ਘਰ ਤੜਕਸਾਰ ਗੋਲੀਆਂ ਨਾਲ ਹਮਲਾ ਕੀਤਾ। ਹਮਲਾਵਾਰਾਂ ਨੇ ਕਿਸਾਨ ’ਤੇ 10 ਤੋਂ 12 ਰਾਊਂਡ ਫਾਇਰ ਕੀਤੇ ਸੀ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਕਿਸਾਨ ਨੇ ਭੱਜ ਕੇ ਆਪਣੀ ਜਾਨ ਬਚਾਈ।
ਦੱਸਿਆ ਜਾ ਰਿਹਾ ਹੈ ਕਿ ਪੀੜਤ ਕਿਸਾਨ ਨੂੰ ਕੁਝ ਦਿਨ ਪਹਿਲਾਂ ਕਿਸੇ ਅਣਪਛਾਤੇ ਵਿਅਕਤੀਆਂ ਦੀ ਕਾਲ ਆਈ ਸੀ ਜਿਸ ਚ ਉਕਤ ਵਿਅਕਤੀਆਂ ਨੇ ਕਿਸਾਨ ਕੋਲੋਂ 5 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਇਸ ਸਬੰਧੀ ਕਿਸਾਨ ਵੱਲੋਂ ਪੁਲਿਸ ਨੂੰ ਦਰਖਾਸਤ ਵੀ ਦਿੱਤੀ ਗਈ ਸੀ। ਪਰ ਇਸ ਹਮਲੇ ਤੋਂ ਬਾਅਦ ਪੂਰੇ ਪਿੰਡ ਚ ਸਹਿਮ ਦਾ ਮਾਹੌਲ ਬਣ ਗਿਆ ਹੈ।
ਪੀੜਤ ਕਿਸਾਨ ਨੇ ਦੱਸਿਆ ਕਿ ਉਹ ਹਰ ਰੋਜ਼ ਦੇ ਵਾਂਗ ਹੀ ਤੜਕਸਾਰ ਹੀ ਦਰਵਾਜ਼ਾ ਖੋਲ੍ਹਣ ਲਈ ਬਾਹਰ ਆਇਆ ਤਾਂ ਉਸ ਦੇ ਸਾਹਮਣੇ ਕੁਝ ਲੋਕ ਆ ਗਏ ਜਿਨ੍ਹਾਂ ਨੇ ਉਸ ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਉਸ ਨੇ ਭੱਜ ਕੇ ਆਪਣੀ ਜਾਨ ਬਚਾਈ। ਫਿਲਹਾਲ ਕਿਸਾਨ ਨੇ ਇਸ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਹੈ। ਉਨ੍ਹਾਂ ਵੱਲੋਂ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜੋ: ਅਗਨੀਪਥ ਸਕੀਮ ਦੇ ਵਿਰੋਧ 'ਚ ਭਾਰਤ ਬੰਦ: ਸੂਬੇ ’ਚ ਸੁਰੱਖਿਆ ਦੇ ਪੁਖਤਾ ਪ੍ਰਬੰਧ