ਮੋਗਾ : ਮੋਗਾ ਪੁਲਿਸ ਵੱਲੋਂ ਵ੍ਹੀਕਲ ਚੋਰਾਂ ਨੂੰ ਕਾਬੂ ਕਰਨ ਲਈ ਪਿਛਲੇ ਲੰਮੇ ਸਮੇਂ ਤੋਂ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ, ਜਦੋਂ ਪੁਲਿਸ ਨੇ ਚੋਰੀ ਦੇ 6 ਮੋਟਰਸਾਈਕਲਾਂ ਅਤੇ ਇਕ ਸਕੂਟਰੀ ਸਮੇਤ 7 ਵ੍ਹੀਕਲਾਂ ਨੂੰ ਬਰਾਮਦ ਕਰ ਕੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ।
ਪੁਲਿਸ ਮੁਲਾਜ਼ਮਾਂ ਨੇ ਗਸ਼ਤ ਦੌਰਾਨ ਦੋਵੇਂ ਮੁਲਜ਼ਮਾਂ ਨੂੰ ਕੀਤਾ ਕਾਬੂ : ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਜੇ. ਇਲਨਚੇਜ਼ੀਅਨ ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਵੱਲੋਂ ਇਲਾਕੇ ਵਿਚ ਗਸ਼ਤ ਕਰਦੇ ਹੋਏ ਦੁਸਾਂਝ ਰੋਡ ਮੋਗਾ ’ਤੇ ਜਾ ਰਹੇ ਸਨ ਤਾਂ ਗੁਪਤ ਸੂਚਨਾ ਦੇ ਆਧਾਰ ’ਤੇ ਉਨ੍ਹਾਂ ਨੇ ਜਦੋਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਸ਼ੰਕਰ ਉਰਫ ਹਨੀ ਅਤੇ ਸਰਬਜੀਤ ਸਿੰਘ ਨੂੰ ਰੋਕਿਆ ਜੋ ਵੱਖ-ਵੱਖ ਮੋਟਰਸਾਈਕਲਾਂ ’ਤੇ ਸਨ ਅਤੇ ਉਨ੍ਹਾਂ ਨੂੰ ਮੋਟਰਸਾਈਕਲਾਂ ਦੇ ਦਸਤਾਵੇਜ਼ ਦਿਖਾਉਣ ਨੂੰ ਕਿਹਾ ਤਾਂ ਉਹ ਕੋਈ ਦਸਤਾਵੇਜ਼ ਨਹੀਂ ਦਿਖਾ ਸਕੇ, ਜਿਸ ’ਤੇ ਪੁਲਿਸ ਪਾਰਟੀ ਨੇ ਦੋਹਾਂ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ।
- ਪੰਜਾਬ ਪੁਲਿਸ ਅਧਿਕਾਰੀਆਂ ਦੀ ਮੈੱਸ 'ਚੋਂ 300 ਕਿਲੋ ਦੀ ਵਿਰਾਸਤੀ ਤੋਪ ਚੋਰੀ, 15 ਦਿਨ ਬਾਅਦ ਹੋਇਆ ਖੁਲਾਸਾ
- ਸ਼੍ਰੋਮਣੀ ਕਮੇਟੀ ਦੀ ਮੀਟਿੰਗ ਮਗਰੋਂ ਬੋਲੇ ਪ੍ਰਧਾਨ ਹਰਜਿੰਦਰ ਧਾਮੀ- ਜਥੇਦਾਰ ਬਾਰੇ ਨਹੀਂ ਹੋਈ ਕੋਈ ਚਰਚਾ
- 'ਆਪ' ਆਗੂ 'ਤੇ ਰਾਜਸਥਾਨ ਦੀ ਮਹਿਲਾ ਨੇ ਲਗਾਏ ਜਿਨਸ਼ੀ ਸੋਸ਼ਣ ਦੇ ਆਰੋਪ, 'ਆਪ' ਆਗੂ ਨੇ ਆਰੋਪ ਨਕਾਰੇ
ਪੰਜ ਮੋਟਰਸਾਈਕਲ ਅਤੇ ਇਕ ਐਕਟਿਵਾ ਬਰਾਮਦ ਕੀਤੀ : ਉਨ੍ਹਾਂ ਦੱਸਿਆ ਕਿ ਪੁਲਸ ਰਿਮਾਂਡ ਦੌਰਾਨ ਕਥਿਤ ਮੁਲਜ਼ਮਾਂ ਤੋਂ ਪੰਜ ਮੋਟਰਸਾਈਕਲ ਅਤੇ ਇਕ ਐਕਟਿਵਾ ਬਰਾਮਦ ਕੀਤੀ, ਜੋ ਇਨ੍ਹਾਂ ਨੇ ਆਪਦੇ ਘਰਾਂ ਵਿਚ ਛੁਪਾ ਕੇ ਰੱਖੇ ਹੋਏ ਸਨ। ਪੁਲਿਸ ਅਧਿਕਾਰੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਦੋਹਾਂ ਕਥਿਤ ਦੋਸ਼ੀਆਂ ਨੂੰ ਅੱਜ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਉਨ੍ਹਾਂ ਨੂੰ ਜੁਡੀਸ਼ੀਅਲ ਹਿਰਾਸਤ ਵਿਚ ਭੇਜਣ ਦਾ ਆਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਤੋਂ ਕੀਤੀ ਗਈ ਪੁੱਛਗਿੱਛ ਦੇ ਆਧਾਰ ’ਤੇ ਉਹ ਅਗਲੇਰੀ ਕਾਰਵਾਈ ਕਰ ਰਹੇ ਹਨ ਅਤੇ ਇਨ੍ਹਾਂ ਦੇ ਸਾਥੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ।
ਮਾਲਕਾਂ ਤਕ ਪਹੁੰਚਾਏ ਜਾਣਗੇ ਚੋਰੀ ਹੋਏ ਵਾਹਨ : ਜਲਦੀ ਹੀ ਹੋਰ ਵੀ ਕਈ ਵ੍ਹੀਕਲ ਅਤੇ ਇਨ੍ਹਾਂ ਦੇ ਸਾਥੀਆਂ ਦੇ ਕਾਬੂ ਆਉਣ ਦੀ ਸੰਭਾਵਨਾ ਹੈ। ਪੁਲਿਸ ਬਰਾਮਦ ਕੀਤੇ ਗਏ ਮੋਟਰ ਸਾਈਕਲਾਂ ਦੇ ਅਸਲੀ ਮਾਲਕਾਂ ਦੀ ਪਛਾਣ ਕਰਨ ਦਾ ਯਤਨ ਕਰ ਰਹੀ ਹੈ ਕਿਉਂਕਿ ਜਿੰਨੇ ਵੀ ਮੋਟਰਸਾਈਕਲ ਬਰਾਮਦ ਹੋਏ ਹਨ ਉਹ ਸਾਰੇ ਬਿਨਾਂ ਨੰਬਰੀ ਸਨ ਅਤੇ ਇਨ੍ਹਾਂ ਦੇ ਇੰਜਣਾਂ ਅਤੇ ਚੈਸੀ ਨੰਬਰ ਦੇ ਆਧਾਰ ’ਤੇ ਟਰਾਂਸਪੋਰਟ ਦਫਤਰ ਤੋਂ ਪਤਾ ਲਗਾਇਆ ਜਾ ਰਿਹਾ ਹੈ।