ਮੋਗਾ: ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ (Government procurement of wheat) ਹੋ ਗਈ ਹੈ ਤੇ ਅੱਜ ਸਰਕਾਰੀ ਖਰੀਦ ਦਾ ਦੂਜਾ ਦਿਨ ਹੈ। ਕਣਕ ਦੀ ਸਰਕਾਰੀ ਖਰੀਦ (Government procurement of wheat) ਦੇ ਦੂਜੇ ਦਿਨ ਵੀ ਮੰਡੀਆਂ ਖਾਲੀ ਪਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੋਗਾ ਦੇ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਪ੍ਰਾਪਤ ਅੰਕੜਿਆਂ ਅਨੁਸਾਰ ਜ਼ਿਲ੍ਹਾ ਮੋਗਾ ਵਿੱਚ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਪ੍ਰਤੀ ਹੈਕਟੇਅਰ 53 ਕੁਇੰਟਲ ਕਣਕ ਦੀ ਪੈਦਾਵਾਰ ਹੋਣ ਦੀ ਸੰਭਾਵਨਾ ਹੈ। ਪਿਛਲੇ ਸਾਲ ਇਹ ਪੈਦਾਵਾਰ ਪ੍ਰਤੀ ਹੈਕਟੇਅਰ 51.40 ਕੁਇੰਟਲ ਦਰਜ ਕੀਤੀ ਗਈ ਸੀ।
ਉਹਨਾਂ ਕਿਹਾ ਕਿ ਭਾਵੇਂ ਕਿ ਜ਼ਿਲ੍ਹਾ ਮੋਗਾ ਵਿੱਚ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ 1000 ਹੈਕਟੇਅਰ ਘੱਟ ਕਣਕ ਦੀ ਬਿਜਾਈ ਕੀਤੀ ਗਈ ਹੈ ਪਰ ਵਧੀਆ ਮੌਸਮ ਅਤੇ ਧਰਤੀ ਦੀ ਚੰਗੀ ਉਪਜਾਊ ਸ਼ਕਤੀ ਦੇ ਚੱਲਦਿਆਂ ਪ੍ਰਤੀ ਹੈਕਟੇਅਰ ਪੈਦਾਵਾਰ ਵਧਣ ਦੀ ਪ੍ਰਬਲ ਸੰਭਾਵਨਾ ਹੈ। ਉਹਨਾਂ ਕਿਹਾ ਕਿ ਪਿਛਲੇ ਸਾਲ 9 ਲੱਖ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ ਹੋ ਕਿ ਇਸ ਸਾਲ 9 ਲੱਖ 33 ਹਜ਼ਾਰ ਮੀਟ੍ਰਿਕ ਟਨ ਖਰੀਦ ਕਰਨ ਦਾ ਟੀਚਾ ਹੈ।
ਇਹ ਵੀ ਪੜੋ: ਸਰਕਾਰ ਨੂੰ ਨਾਂ ਭੇਜਣ ਤੋਂ ਪਹਿਲਾਂ ਮੋਰਚੇ ਨੇ ਮੰਗੀ ਕਮੇਟੀ ਦੀ ਪੂਰੀ ਜਾਣਕਾਰੀ, ਕਿਹਾ- 'ਕੌਣ ਹੋਵੇਗਾ ਚੇਅਰਮੈਨ'
ਉਹਨਾਂ ਦੱਸਿਆ ਕਿ ਕਣਕ ਦੀ ਸਰਕਾਰੀ ਖਰੀਦ (Government procurement of wheat) ਲਈ ਜ਼ਿਲ੍ਹਾ ਮੋਗਾ ਵਿੱਚ 109 ਸਰਕਾਰੀ ਖਰੀਦ ਕੇਂਦਰ ਨਿਰਧਾਰਤ ਕੀਤੇ ਗਏ ਹਨ। ਇਸ ਤੋਂ ਇਲਾਵਾ 92 ਦੇ ਕਰੀਬ ਆਰਜੀ ਖਰੀਦ ਕੇਂਦਰ ਵੀ ਨਿਰਧਾਰਤ ਕੀਤੇ ਹਨ। ਅੱਜ ਜ਼ਿਲ੍ਹਾ ਮੋਗਾ ਵਿੱਚ ਵੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ ਪਰ ਪਹਿਲੇ ਦਿਨ ਕਣਕ ਦੀ ਮੰਡੀਆਂ ਵਿਚ ਆਮਦ ਨਹੀਂ ਹੋਈ।
ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਖਰੀਦ ਕਾਰਜਾਂ ਨੂੰ ਸੁਚੱਜੇ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਸਮੂਹ ਵਿਭਾਗਾਂ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦਾ ਇਕ ਇਕ ਦਾਣਾ ਖਰੀਦਣ ਲਈ ਦ੍ਰਿੜ ਵਚਨਬੱਧ ਹੈ।