ਮੋਗਾ : ਡਿਪਟੀ ਕਮਿਸ਼ਨਰ ਮੋਗਾ ਸ੍ਰੀ ਹਰੀਸ਼ ਨਈਅਰ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਯੋਗ 1 ਲੱਖ 41 ਹਜ਼ਾਰ 99 ਲਾਭਪਾਤਰੀ ਪਰਿਵਾਰਾਂ ਨੂੰ ਅਕਤੂਬਰ 2021 ਤੋਂ ਮਾਰਚ 2022 ਤੱਕ ਦੋ ਤਿਮਾਹੀਆਂ ਲਈ ਦੋ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਹਰੇਕ ਪ੍ਰੀਓਰਿਟੀ ਹਾਉਸ ਹੋਲਡ ਮੈਂਬਰ ਨੂੰ 5 ਕਿਲੋ ਪ੍ਰਤੀ ਮੈਂਬਰ ਅਤੇ ਅੰਨਤੋਦਿਆ ਪਰਿਵਾਰਾਂ ਨੂੰ 35 ਕਿਲੋ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਕਣਕ ਵੰਡੀ ਜਾ ਰਹੀ ਹੈ।
ਇਸ ਤੋ ਇਲਾਵਾ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ-5 ਤਹਿਤ ਸਾਰੇ ਕਾਰਡ ਧਾਰਕਾਂ ਨੂੰ 5 ਕਿਲੋ ਪ੍ਰਤੀ ਮਹੀਨਾ ਚਾਰ ਮਹੀਨਿਆਂ ਦੀ 20 ਕਿਲੋ ਪ੍ਰਤੀ ਮੈਂਬਰ ਬਿਲਕੁਲ ਮੁਫ਼ਤ ਕਣਕ ਵੰਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ 1 ਲੱਖ 38 ਹਜਾਰ 357 ਪ੍ਰੀਓਰਿਟੀ ਹਾਊਸ ਹੋਲਡ ਪਰਿਵਾਰਾਂ ਅਤੇ 2742 ਅੰਨਤੋਦਿਆ ਪਰਿਵਾਰਾਂ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ 2013 ਤਹਿਤ ਇਸ ਕਲਿਆਣਕਾਰੀ ਸਕੀਮ ਦਾ ਫਾਇਦਾ ਮਿਲ ਰਿਹਾ ਹੈ।
ਇਹ ਵੀ ਪੜ੍ਹੋ:ਕਾਂਗਰਸੀ ਵਰਕਰ ਦੀ ਕੁੱਟਮਾਰ ਮਾਮਲੇ ’ਚ ਖਹਿਰਾ ਦੀ ਭਗਵੰਤ ਮਾਨ ਸਰਕਾਰ ਨੂੰ ਚਿਤਾਵਨੀ !