ਮੋਗਾ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਅਤੇ ਸਿਵਲ ਸਰਜਨ ਮੋਗਾ ਡਾਕਟਰ ਹਤਿੰਦਰ ਕੌਰ ਕਲੇਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਗਾ ਜ਼ਿਲ੍ਹੇ ਵਿੱਚ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ।
ਤੰਦਰੁਸਤ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਸਿਹਤ ਵਿਭਾਗ ਮੋਗਾ ਮੀਡੀਆ ਵਿੰਗ ਵੱਲੋਂ ਸਿਵਲ ਹਸਪਤਾਲ ਮੋਗਾ 'ਚ ਇਲਾਜ ਲਈ ਆਏ ਮਰੀਜਾਂ ਅਤੇ ਉਨ੍ਹਾਂ ਦੇ ਨਾਲ ਰਿਸ਼ਤੇਦਾਰਾਂ ਤੇ ਆਮ ਲੋਕਾਂ ਨਾਲ ਤੰਦਰੁਸਤ ਸਿਹਤ ਲਈ ਨੁਕਤੇ ਸ਼ਾਝੇ ਕੀਤੇ ਗਏ।
ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਮੋਗਾ ਡਾਕਟਰ ਸੁਖਪ੍ਰੀਤ ਬਰਾੜ ਨੇ ਲੋਕਾਂ ਨੂੰ ਆਪਣੀ ਸਿਹਤ ਲਈ ਹਾਨੀਕਾਰਕ ਤੇ ਫਾਸਟ ਫੂਡ ਖਾਣ ਤੋਂ ਪ੍ਰਹੇਜ ਕਰਨ ਲਈ ਕਿਹਾ। ਇਸ ਮੌਕੇ ਅਮ੍ਰਿਤ ਸ਼ਰਮਾ ਜ਼ਿਲ੍ਹਾ ਮੀਡੀਆ ਵਿੰਗ ਕੋਆਰਡੀਨੇਟਰ ਨੇ ਰੋਜਾਨਾ ਦੀ ਸੈਰ ਕਰਨ ਲਈ ਵੀ ਸ਼ੁਝਾਅ ਦਿੱਤੇ ਗਏ।
ਉਨ੍ਹਾਂ ਕਿਹਾ ਕਿ ਸਮੇਂ ਸਿਰ ਆਪਣਾ ਸਿਹਤ ਦਾ ਚੈਕਅੱਪ ਅਤੇ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਨੂੰ ਵੀ ਸਮੇਂ ਸਿਰ ਚੈਕਅੱਪ ਕਰਵਾਉਣਾ ਜਰੂਰੀ ਹੈ।
ਇਸ ਮੌਕੇ ਸੰਤ ਦਰਬਾਰਾ ਦਾਸ ਨਰਸਿੰਗ ਕਾਲਜ ਲੋਪੋ ਦੀਆਂ ਵਿਦਿਆਰਥਣਾਂ ਨੇ ਵੀ ਚੰਗੀ ਸਿਹਤ ਲਈ ਆਪਣਾ ਭਾਸ਼ਨ ਦਿੱਤਾ। ਇਸ ਮੌਕੇ ਰਜਿੰਦਰ ਕੁਮਾਰ ਬੀ ਈ ਈ ਅਤੇ ਡਾਕਟਰ ਅਜੈ ਕੁਮਾਰ ਆਰ ਬੀ ਐਸ ਕੇ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ:ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਸੀਐੱਮ ਮਾਨ ਨੇ ਐਸਜੀਪੀਸੀ ਨੂੰ ਕੀਤੀ ਇਹ ਅਪੀਲ