ਪਠਾਨਕੋਟ: ਪਠਾਨਕੋਟ ਦੇ ਹਲਕਾ ਭੋਆ ਦੇ ਵਿੱਚ ਪੈਂਦੇ ਥਾਣਾ ਤਾਰਾਗੜ੍ਹ ਪੁਲੀਸ ਨੂੰ ਉਸ ਵੇਲੇ ਇੱਕ ਵੱਡੀ ਸਫਲਤਾ ਹੱਥ ਲੱਗੀ ਜਦੋਂ ਪੁਲਸ ਨੇ ਇੱਕ ਗਿਰੋਹ ਦੇ ਦੋ ਲੋਕਾਂ ਨੂੰ ਇੱਕ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸ ਦੇ ਨਾਲ ਗ੍ਰਿਫਤਾਰ ਕੀਤਾ। ਪੁਲਿਸ ਨੇ ਇਸ ਗਿਰੋਹ ਤੋਂ ਇੱਕ ਪਿਸਟਲ, 4 ਜ਼ਿੰਦਾ ਕਾਰਤੂਸ ਬਾਰਮਦ ਕੀਤੇ ਹਨ।
ਡੀ.ਐਸ.ਪੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਇੰਸਪੈਟਰ ਸੁਰਿੰਦਰ ਪਾਲ ਸਿੰਘ ਨੇ ਮੁਖ਼ਬਰ ਦੀ ਸੂਚਨਾ ਦੇ ਆਧਾਰ 'ਤੇ ਲੁੱਟ-ਖੋਹ, ਚੋਰੀ ਆਦਿ ਦੀ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਦੇ ਕੋਲ ਪੁਲਿਸ ਨੂੰ 32 ਬੋਰ 7.65mm ਦਾ ਪਿਸਟਲ ਤੇ 4 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ।
ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਦੀ ਪੁੱਛ-ਗਿੱਛ ਤੋਂ ਪਤਾ ਲੱਗਿਆ ਕਿ 2013 ਦੇ ਵਿੱਚ ਬਰਮੂਲਾ ਪੰਪ 'ਤੇ ਲੁੱਟ-ਖੋਹ ਦੌਰਾਨ ਫਾਇਰ ਨਾਲ ਦੋ ਵਿਅਕਤੀਆਂ ਦੀ ਮੌਤ ਹੋਈ ਸੀ ਤੇ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋਇਆ ਸੀ। ਉਸ 'ਚ ਇਨ੍ਹਾਂ ਮੁਲਜ਼ਮਾਂ ਦਾ ਹੀ ਹੱਥ ਸੀ।
ਇਹ ਵੀ ਪੜ੍ਹੋ:ਧਾਰੀਵਾਲ 'ਚ ਪੋਲਟਰੀ ਫ਼ਾਰਮ ਮਾਲਕ ਦਾ ਬੇਰਹਿਮੀ ਨਾਲ ਕਤਲ
ਇਸ ਦੇ ਨਾਲ ਡੀ.ਐਸ.ਪੀ ਸੁਲੱਖਣ ਸਿੰਘ ਨੇ ਕਿਹਾ ਕਿ 2012 ਦੇ ਵਿੱਚ ਇਨ੍ਹਾਂ ਮੁਲਜ਼ਮਾਂ ਵੱਲੋਂ 12 ਪਿਸਟਲ ਚੋਰੀ ਕਰਨ ਦਾ ਵੀ ਮਾਮਲਾ ਦਰਜ ਹੋਇਆ ਸੀ, ਜਿਸ ਚੋਂ ਉਨ੍ਹਾਂ ਨੇ 4 ਪਿਸਟਲ ਆਪਣੇ ਕੋਲ ਤੇ ਬਾਕੀ ਪਿਸਟਲਾਂ ਨੂੰ ਕਿਸੇ ਗੁਪਤ ਜਗ੍ਹਾਂ 'ਤੇ ਰੱਖਿਆ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਦੀ ਰਿਮਾਂਡ ਹਾਸਿਲ ਕਰਕੇ ਹੋਰ ਪੁੱਛ-ਗਿੱਛ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।