ਪਠਾਨਕੋਟ: ਇਲਾਕੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਅਚਾਨਕ ਗੋਲੀ ਲੱਗਣ ਨਾਲ 7 ਸਾਲਾਂ ਦਾ ਬੱਚਾ ਜ਼ਖ਼ਮੀ ਹੋ ਗਿਆ। ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਬੱਚੇ ਦਾ ਇਲਾਜ ਕਰਨ ਵਾਲੇ ਡਾਕਟਰ ਮੁਤਾਬਿਕ ਇਹ ਬੱਚਾ ਗੋਲੀ ਲੱਗਣ ਨਾਲ ਜ਼ਖ਼ਮੀ ਹੋਇਆ ਹੈ। ਇਹ ਘਟਨਾ ਰਣਜੀਤ ਸਾਗਰ ਡੈਮ ਦੀ ਝੀਲ ‘ਤੇ ਬਣੇ ਚਮਰੋੜ ਪੱਤਣ ਟੂਰਿਜ਼ਮ ਦੀ ਹੈ। ਜਿੱਥੇ ਇਹ ਬੱਚਾ ਜ਼ਖ਼ਮੀ ਹਾਲਾਤ ਵਿੱਚ ਪਾਇਆ ਗਿਆ ਸੀ।
ਜਾਣਕਾਰੀ ਮੁਤਾਬਿਕ ਪੀੜਤ ਬੱਚਾ ਆਪਣੇ ਮਾਪਿਆਂ ਨਾਲ ਇੱਥੇ ਘੁੰਮਣ ਆਇਆ ਸੀ। ਜਿੱਥੇ ਅਚਾਨਕ ਬੱਚੇ ਦੇ ਮੋਢੇ ‘ਤੇ ਸੱਟ ਲੱਗ ਗਈ। ਮੀਡੀਆ ਨਾਲ ਗੱਲਬਾਤ ਦੌਰਾਨ ਪੀੜਤ ਬੱਚੇ ਦੇ ਮਾਪਿਆਂ ਨੇ ਕਿਹਾ, ਕਿ ਉਨ੍ਹਾਂ ਨੇ ਗੋਲੀ ਚੱਲਣ ਦੀ ਆਵਾਜ਼ ਸੁਣੀ ਸੀ।
ਮੀਡੀਆ ਨਾਲ ਗੱਲਬਾਤ ਦੌਰਾਨ ਡਾਕਟਰ ਨੇ ਕਿਹਾ, ਕਿ ਸਸਪੈਕਟਿਡ ਫਾਇਰਿੰਗ ਦੀ ਵਜ੍ਹਾ ਦੇ ਨਾਲ ਬੱਚਾ ਜ਼ਖ਼ਮੀ ਹੋਇਆ ਹੈ, ਹਾਲਾਂਕਿ ਬੱਚੇ ਦੀ ਹਾਲਾਤ ਖ਼ਤਰੇ ਤੋਂ ਬਾਹਰ ਹੈ। ਡਾਕਟਰ ਮੁਤਾਬਿਕ ਬੱਚੇ ਬਿਲਕੁਲ ਠੀਕ ਹੈ। ਡਾਕਟਰਾਂ ਵੱਲੋਂ ਇਸ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਵੀ ਦਿੱਤੀ ਗਈ ਹੈ।
ਇਸ ਬਾਰੇ ਗੱਲ ਕਰਦੇ ਹੋਏ, ਬੱਚੇ ਦੇ ਪਿਤਾ ਨੇ ਕਿਹਾ, ਕਿ ਅਚਾਨਕ ਗੋਲੀ ਕਿਸੇ ਪਾਸਿਓਂ ਆ ਕੇ ਉਨ੍ਹਾਂ ਦੇ ਬੱਚੇ ਨੂੰ ਲੱਗੀ ਹੈ। ਉਨ੍ਹਾਂ ਨੇ ਕਿਹਾ, ਕਿ ਗੋਲੀ ਚਲਾਉਣ ਵਾਲੇ ਵਿਅਕਤੀ ਦਾ ਹਾਲੇ ਤੱਕ ਕੋਈ ਪਤਾ ਨਹੀਂ ਹੈ। ਉਨ੍ਹਾਂ ਨੇ ਮੰਗ ਕੀਤੀ ਹੈ, ਕਿ ਜੋ ਵੀ ਇਸ ਮਾਮਲੇ ਵਿੱਚ ਮੁਲਜ਼ਮ ਹੋਵੇ, ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਐਕਸ਼ਨ ਲਿਆ ਜਾਵੇ, ਤਾਂ ਜੋ ਦੁਬਾਰਾ ਅਜਿਹੀ ਘਟਨਾ ਨਾ ਵਾਪਰ ਸਕੇ।
ਉਧਰ ਮਾਮਲੇ ਦੀ ਜਾਂਚ ਕਰ ਰਹੇ ਡੀ.ਐੱਸ.ਪੀ. ਰਵਿੰਦਰ ਸਿੰਘ ਨੇ ਕਿਹਾ, ਕਿ ਪੁਲਿਸ ਨੇ ਪੀੜਤ ਬੱਚੇ ਦਾ ਇਲਾਜ ਕਰਨ ਵਾਲੇ ਡਾਕਟਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਨੇ ਕਿਹਾ, ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਲਈ ਪੁਲਿਸ ਵੱਲੋਂ ਇਲਾਕੇ ਵਿੱਚ ਰਹਿੰਦੇ ਲੋਕਾਂ ਤੋਂ ਜਾਣਕਾਰੀ ਲਈ ਜਾ ਰਹੀ ਹੈ।
ਪੁਲਿਸ ਵੱਲੋਂ ਇਲਾਕੇ ਦੇ ਲੋਕਾਂ ਕੋਲ ਕਿਹੜੇ ਹਥਿਆਰ ਹਨ, ਉਨ੍ਹਾਂ ਬਾਰੇ ਵੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ, ਕਿ ਮਾਮਲੇ ਵਿੱਚ ਜੋ ਵੀ ਮੁਲਜ਼ਮ ਪਾਇਆ ਗਿਆ, ਉਸ ਖ਼ਿਲਾਫ਼ ਕਾਨੂੰਨ ਦੇ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਬ੍ਰੇਕ ਫੇਲ੍ਹ ਟਰੱਕ ਨੇ ਉੱਡਾਏ ਕਈ ਵਾਹਨਾਂ ਦੇ ਚਿੱਥੜੇ, ਖੌਫਨਾਕ ਤਸਵੀਰਾਂ ਆਈਆਂ ਸਾਹਮਣੇ