ਪਠਾਨਕੋਟ: ਦੇਸ਼ ਵਿਚ ਜਬਰ-ਜਨਾਹ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਆਏ ਦਿਨ ਕਿਸੇ ਨਾ ਕਿਸੇ ਜਗ੍ਹਾਂ ਤੋਂ ਜਬਰ-ਜਨਾਹ ਦਾ ਮਾਮਲਾ ਸਾਹਮਣੇ ਆ ਹੀ ਜਾਂਦਾ ਹੈ ਤੇ ਹੁਣ ਪਠਾਨਕੋਟ ਦੇ ਹਲਕਾ ਸੁਜਾਨਪੁਰ ਵਿੱਚ ਪੈਂਦੇ ਥਾਣਾ ਸ਼ਾਹਪੁਰਕੰਡੀ ਵਿੱਚ ਇਕ ਨਾਬਾਲਿਗ ਨੇ ਮਾਮਲਾ ਦਰਜ ਕਰਵਾਇਆ ਹੈ।
ਜਿਸ ਵਿੱਚ ਚਾਰ ਨੌਜਵਾਨਾਂ ਨੇ ਨਾਬਾਲਿਗ ਦੇ ਘਰ ਵੜ ਕੇ ਉਸ ਨਾਲ ਜਬਰ ਜਨਾਹ ਕੀਤਾ, ਜਿਸ ਤੋਂ ਬਾਅਦ ਪੁਲਿਸ ਨੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਤਿੰਨ ਹਲੇ ਤੱਕ ਫਰਾਰ ਹਨ, ਜਿਸ ਦੀ ਭਾਲ ਪੁਲਿਸ ਵਲੋਂ ਕੀਤੀ ਜਾ ਰਹੀ ਹੈ। ਜਦਕਿ ਪੀੜਤ ਪਰਿਵਾਰ ਬਹੁਤ ਡਰਿਆ ਹੋਇਆ ਹੈ ਕਿ ਉਨ੍ਹਾਂ ਨੇ ਕੈਮਰੇ ਦੇ ਅੱਗੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ ਹੈ।
ਇਹ ਵੀ ਪੜੋ: ਸਤਲੁਜ ਅਤੇ ਬਿਆਸ ਨਹਿਰਾਂ 'ਚ ਪ੍ਰਦੂਸ਼ਣ ਦੀ ਜਾਂਚ ਲਈ ਪੰਜਾਬ ਸਰਕਾਰ ਨੂੰ ਸਖ਼ਤ ਨਿਰਦੇਸ਼
ਇਸ ਬਾਰੇ ਪੀੜਤ ਪਰਿਵਾਰ ਨੇ ਤਾਂ ਕੈਮਰੇ ਅੱਗੇ ਕੁਝ ਨਹੀਂ ਕਿਹਾ ਪਰ ਪੁਲਿਸ ਨੇ ਦੱਸਿਆ ਕਿ ਚਾਰ ਨੌਜਵਾਨਾਂ ਨੇ ਨਾਬਾਲਿਗ ਦੇ ਨਾਲ ਜਬਰ-ਜਨਾਹ ਕੀਤਾ ਹੈ, ਜਿਸ ਦੇ ਵਿਚੋਂ ਇਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਤਿੰਨ ਹਲੇ ਤੱਕ ਫਰਾਰ ਹਨ ਜਿੰਨ੍ਹਾਂ ਨੂੰ ਛੇਤੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।