ਪਠਾਨਕੋਟ: ਕੋਰੋਨਾ ਮਹਾਂਮਾਰੀ ਦੇ ਕਾਰਨ ਲੋਕ ਪਹਿਲਾਂ ਹੀ ਬੇਹੱਦ ਪਰੇਸ਼ਾਨ ਸਨ ਜ਼ਿਆਦਾਤਰ ਲੋਕਾਂ ਦਾ ਰੁਜ਼ਗਾਰ ਖ਼ਤਮ ਹੋ ਚੁੱਕਿਆ ਹੈ ਅਤੇ ਲੋਕ ਰੁਜ਼ਗਾਰ ਦੀ ਭਾਲ ਵਿੱਚ ਹਨ। ਹੁਣ ਲਗਾਤਾਰ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕੀਤਾ ਜਾ ਰਿਹਾ ਹੈ ਜਿਸ ਕਾਰਨ ਲੋਕ ਖਾਸੇ ਪ੍ਰੇਸ਼ਾਨ ਹਨ। ਆਮ ਆਦਮੀ ਪਾਰਟੀ ਵੱਲੋਂ ਘਰ ਦੇ ਵਿਗੜਦੇ ਬਜਟ ਨੂੰ ਵੇਖਦੇ ਹੋਏ ਅਤੇ ਡੀਜ਼ਲ ਪੈਟਰੋਲ ਦੇ ਰੇਟ ਵਧਣ ਕਾਰਨ ਸੜਕਾਂ ਤੇ ਉਤਰਨਾ ਪਿਆ। ਜਿਸਦੇ ਚਲਦੇ ਪਠਾਨਕੋਟ ਵਿੱਚ ਆਮ ਆਦਮੀ ਪਾਰਟੀ ਵੱਲੋਂ ਵਾਲਮੀਕੀ ਚੌਕ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਤੇਲ ਦੀਆਂ ਕੀਮਤਾਂ ਨੂੰ ਘਟਾਉਣ ਦੀ ਮੰਗ ਕੀਤੀ।
ਇਸ ਬਾਰੇ ਗੱਲ ਕਰਦੇ ਹੋਏ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਲੋਕਾਂ 'ਤੇ ਵਾਧੂ ਬੋਝ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਨ੍ਹਾਂ 'ਤੇ ਰੋਕ ਲਗਾਵੇ ਤਾਂ ਕਿ ਲੋਕ ਆਪਣੀ ਸਮਰੱਥਾ ਮੁਤਾਬਕ ਪੈਟਰੋਲ ਡੀਜ਼ਲ ਆਪਣੀ ਗੱਡੀਆਂ ਵਿੱਚ ਪਵਾ ਸਕਣ।
ਇਹ ਵੀ ਪੜ੍ਹੋ: ਚਮੋਲੀ ਆਫ਼ਤ: ਲਾਪਤਾ ਲੋਕਾਂ ਨੂੰ ਐਲਾਨਿਆ ਜਾਵੇਗਾ ਮ੍ਰਿਤਕ