ਪਠਾਨਕੋਟ:ਪੰਜਾਬ ਸਰਕਾਰ ਜਿਸ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਸੂਬੇ ਦੇ ਲੋਕਾਂ ਦੇ ਨਾਲ ਕਈ ਵਾਅਦੇ ਕੀਤੇ ਸਨ ਅਤੇ ਇੱਕ ਵਾਅਦਾ ਇਹ ਵੀ ਕੀਤਾ ਸੀ ਕਿ ਸੂਬੇ ਦੇ ਲੋਕਾਂ ਨੂੰ 24 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ।
ਪਰ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਨੇ ਲੋਕਾਂ ਦਾ ਜੀਣਾ ਮੁਹਾਲ ਕਰ ਦਿੱਤਾ ਹੈ ਜਿਸ ਦੇ ਚਲਦੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਇਕੱਠੇ ਹੋ ਕੇ ਬਿਜਲੀ ਘਰ ਦੇ ਸਾਹਮਣੇ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ
ਇਸ ਬਾਰੇ ਗੱਲ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਦੱਸਿਆ ਕਿ ਸਰਕਾਰ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਬਿਜਲੀ ਦੇ ਕੱਟ ਨਹੀਂ ਲਗਾਏ ਜਾਣਗੇ ਪਰ ਲਗਾਤਾਰ ਲੱਗ ਰਹੇ ਕੱਟਾਂ ਦੇ ਕਾਰਨ ਉਨ੍ਹਾਂ ਨੂੰ ਸੜਕਾਂ ਤੇ ਉਤਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ:- ਬਿਜਲੀ ਕੱਟਾਂ ਖਿਲਾਫ ਪ੍ਰਦਰਸ਼ਨ ਕਰਨ ਆਏ BJP ਆਗੂ ਕਿਸਾਨਾਂ ਨੇ ਭਜਾਏ